ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

by | Apr 4, 2025 | breaking news, crime, daily | 0 comments

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਪੁਲਿਸ ਟੀਮਾਂ ਵੱਲੋਂ ਮੁਲਜ਼ਮ ਦੀਆਂ ਜਾਇਦਾਦਾਂ ਦੀ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਜਾਂਚ: ਆਈਜੀਪੀ ਸੁਖਚੈਨ ਗਿੱਲ

– ਐਸਐਸਪੀ ਬਠਿੰਡਾ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼

ਚੰਡੀਗੜ੍ਹ, 3 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈਡਕੁਆਰਟਰ ਡਾ. ਸੁਖਚੈਨ ਸਿੰਘ ਨੇ ਦਿੱਤੀ।

ਇਹ ਕਾਰਵਾਈ ਬਠਿੰਡਾ ਪੁਲਿਸ ਦੀਆਂ ਟੀਮਾਂ ਵੱਲੋਂ ਮੁਲਜ਼ਮ ਅਮਨਦੀਪ ਕੌਰ ਨੂੰ ਉਸ ਦੀ ਕਾਲੇ ਰੰਗ ਮਹਿੰਦਰਾ ਥਾਰ, ਜਿਸਨੂੰ ਉਹ ਚਲਾ ਰਹੀ ਸੀ, ਵਿੱਚੋਂ 17.71 ਗ੍ਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰਨ ਤੋਂ ਇਕ ਦਿਨ ਬਾਅਦ ਹੀ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਟੀਮਾਂ ਨੇ ਉਸਦੀ ਥਾਰ ਗੱਡੀ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 05 ਏਕਿਊ 7720 ਹੈ, ਵੀ ਜ਼ਬਤ ਕਰ ਲਈ ਹੈ। ਦੋਸ਼ੀ ਮਹਿਲਾ ਕਾਂਸਟੇਬਲ ਆਰਜ਼ੀ ਤੌਰ ‘ਤੇ ਪੁਲਿਸ ਲਾਈਨ ਬਠਿੰਡਾ ਵਿਖੇ ਤਾਇਨਾਤ ਸੀ।

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨਾਲ ਸਬੰਧਤ ਕੇਸਾਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਹਰ ਮੁਲਾਜ਼ਮ ਨੂੰ ਬਰਖਾਸਤ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕਰਦਿਆਂ ਮਾਨਸਾ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਭਾਗੀਰਥ ਮੀਨਾ ਨੇ ਬਣਦੀ ਕਾਰਵਾਈ ਕੀਤੀ ਅਤੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।

ਆਈਜੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੁਲਜ਼ਮ ਦੀਆਂ ਜਾਇਦਾਦਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਜਾਇਜ਼ ਤੌਰ ‘ਤੇ ਬਣਾਈ ਜਾਇਦਾਦ ਪਾਈ ਗਈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਐਸਐਸਪੀ ਬਠਿੰਡਾ ਅਮਨੀਤ ਕੋਂਡਲ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਮਾਮਲੇ ਦੀ ਪੂਰੀ ਤਹਿ ਤੱਕ ਪਹੁੰਚਣ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...