ਸ੍ਰੀ ਅਕਾਲ ਤਖਤ ਸਾਹਿਬ ਕਿਸੇ ਧੜੇ ਦਾ ਨਹੀਂ ਸਾਰਿਆਂ ਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ

by | Apr 4, 2025 | breaking news, daily, politics | 0 comments

ਕਿਸੇ ਇਕ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਨਤਾ ਪ੍ਰਾਪਤੀ ਕਰਨ ਦਾ ਦਾਅਵਾ ਕਰਨ ਦਾ ਹੱਕ ਨਹੀਂ

ਚੰਡੀਗੜ੍ਹ, 3 ਅਪ੍ਰੈਲ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਇਕ ਧੜੇ ਦਾ ਤਖ਼ਤ ਨਹੀਂ ਹੈ ਬਲਕਿ ਸਾਰਿਆਂ ਦਾ ਸਰਬ ਸਾਂਝਾ ਪ੍ਰਵਾਨਤ ਤਖ਼ਤ ਹੈ ਤੇ ਕੋਈ ਇਕ ਧੜਾ ਇਹ ਦਾਅਵਾ ਨਹੀਂ ਕਰ ਸਕਦਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਤ ਹੈ।

ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਨਤਾ ਦੇ ਦਾਅਵੇ ਬਾਰੇ ਸਵਾਲ ਪੁੱਛਣ ’ਤੇ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਕਿਹਾ ਕਿ ਉਹਨਾਂ ਨੂੰ ਇਸ ਮਾਮਲੇ ਵਿਚ ਕੁਝ ਰਾਜਨੀਤਕ ਪਾਰਟੀਆਂ ਅਤੇ ਦਰਜਨਾ ਸਿੰਘ ਸਭਾਵਾਂ ਵੱਲੋਂ ਭੇਜੇ ਗਏ ਮੰਗ ਪੱਤਰਾਂ ਵਿਚ ਵੀ ਇਸ ਮਾਮਲੇ ਵਿਚ ਸਵਾਲ ਕੀਤੇ ਗਏ ਹਨ ਕਿ ਇੱਕ ਧੜਾ ਇਹ ਦਾਅਵਾ ਕਰ ਰਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਤ ਹਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਸਾਰੇ ਹੀ ਪ੍ਰਵਾਨਤ ਧੜੇ ਹਨ।

ਉਹਨਾਂ ਕਿਹਾ ਕਿ 2 ਦਸੰਬਰ 2024 ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕੀਤਾ ਗਿਆ ਸੀ, ਉਸ ਵਿਚ ਸਪਸ਼ਟ ਕੀਤਾ ਗਿਆ ਸੀ ਕਿ ਸਾਰੇ ਧੜਿਆਂ ਨੂੰ ਆਪਣਾ ਚੁੱਲ੍ਹਾ ਸਮੇਟਣਾ ਪਵੇਗਾ ਤੇ ਸਾਰਿਆਂ ਦੀ ਪੰਥਕ ਏਕਤਾ ਦੀ ਗੱਲ ਹੋਵੇਗੀ।

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੋ ਵੀ ਝੁੱਕ ਕੇ ਆ ਗਿਆ ਜਾਂ ਲਿੱਫ ਕੇ ਆ ਗਿਆ ਤਾਂ ਉਸਦੀ ਗੱਲ ਹਮੇਸ਼ਾ ਸੁਣੀ ਜਾਂਦੀ ਹੈ, ਗਲੇ ਲਗਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਕੋਈ ਵੀ ਇਕ ਧੜਾ ਇਹ ਦਾਅਵਾ ਨਹੀਂ ਕਰ ਸਕਦਾ ਕਿ ਸਿਰਫ ਅਸੀਂ ਹੀ ਮਾਨਤਾ ਪ੍ਰਾਪਤ ਧੜਾ ਹਾਂ। ਉਹਨਾਂ ਕਿਹਾ ਕਿ ਜਦੋਂ ਵੱਖ-ਵੱਖ ਅਕਾਲੀ ਧੜੇ ਇਹ ਦਾਅਵਾ ਕਰਦੇ ਹਨ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ ਤਾਂ ਉਹ ਦੱਸਣਾ ਚਾਹੁੰਦੇ ਹਨ ਕਿ ਮਿਸਲਾਂ ਵੇਲੇ ਵੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛੱਤਰ ਛਾਇਆ ਹੇਠ ਇਕੱਠੇ ਹੁੰਦੇ ਸਨ।

ਉਹਨਾਂ ਕਿਹਾ ਕਿ ਕਿਸੇ ਵੀ ਇਕ ਧੜੇ ਨੂੰ ਇਹ ਦਾਅਵਾ ਨਹੀਂ ਕਰਨਾ ਚਾਹੀਦਾ ਕਿ ਅਸੀਂ ਹੀ ਮਾਨਤਾ ਪ੍ਰਾਪਤ ਹਾਂ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਰੇ ਧੜਿਆਂ ਦਾ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਰ ਬਹੁਤ ਸਾਰੇ ਮਸਲੇ ਹਨ। ਉਹਨਾਂ ਕਿਹਾ ਕਿ ਸਾਡੇ ਸਾਰੇ ਹੀ ਆਪਣੇ ਹਨ ਤੇ ਕੋਈ ਵੀ ਬਗਾਨਾ ਨਹੀਂ ਹੈ। ਉਹਨਾਂ ਕਿਹਾ ਕਿ ਕੰਮ ਕਰਨ ਦਾ ਹਰੇਕ ਨੂੰ ਹੱਕ ਹੈ ਪਰ ਕਿਸੇ ਨੂੰ ਹੱਕ ਨਹੀਂ ਕਿ ਉਹ ਦਾਅਵਾ ਕਰੇ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਤ ਹਾਂ ਤੇ ਬਾਕੀ ਕੋਈ ਨਹੀਂ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...