ਸਿੱਖਿਆ ਮੰਤਰੀ ਬੈਂਸ ਵੱਲੋਂ ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ

by | Apr 5, 2025 | breaking news, daily, education | 0 comments

ਚੰਡੀਗੜ੍ਹ, 4 ਅਪ੍ਰੈਲ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁੱਲ 2,90,471 ਵਿਦਿਆਰਥੀਆਂ ਨੇ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,82,627 ਵਿਦਿਆਰਥੀ ਪਾਸ ਹੋ ਕੇ 9ਵੀਂ ਜਮਾਤ ਵਿੱਚ ਹੋ ਗਏ ਹਨ। ਇਸ ਤਰ੍ਹਾਂ ਪ੍ਰੀਖਿਆ ਦਾ ਨਤੀਜਾ 97.30% ਰਿਹਾ ਹੈ। ਇਹ ਪ੍ਰਾਪਤੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮਰਪਣ ਅਤੇ ਮਿਹਨਤ ਨੂੰ ਉਜਾਗਰ ਕਰਦੀ ਹੈ।

ਸਿੱਖਿਆ ਮੰਤਰੀ ਨੇ ਪੁਨੀਤ ਵਰਮਾ ਅਤੇ ਨਵਜੋਤ ਕੌਰ ਦੇ 100 ਫੀਸਦ ਅੰਕ ਪ੍ਰਾਪਤ ਕਰਕੇ ਪਾਸ ਹੋਣ ’ਤੇ ਖੁਸ਼ੀ ਅਤੇ ਤਸੱਲੀ ਪ੍ਰਗਟਾਈ। ਇਨ੍ਹਾਂ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੁਨੀਤ ਹੁਸ਼ਿਆਰਪੁਰ ਦੇ ਮਾਡਲ ਟਾਊਨ ਸਥਿਤ ਚੀਫ਼ ਖ਼ਾਲਸਾ ਦੀਵਾਨ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਵਿਦਿਆਰਥੀ ਹੈ ਅਤੇ ਨਵਜੋਤ ਕੌਰ ਫ਼ਰੀਦਕੋਟ ਜ਼ਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ ਦੀ ਵਿਦਿਆਰਥਣ ਹੈ।

ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਸ. ਬੈਂਸ ਨੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਿਖਰਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਾਂਗ ਮਿਹਨਤ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਨਤੀਜੇ ਸਾਡੀ ਸਰਕਾਰ ਦੀ ਸਿੱਖਿਆ ਵਿੱਚ ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਤੇ ਸਮਰਪਣ ਸਦਕਾ ਵਿੱਦਿਆ ਲਈ ਸਾਜ਼ਗਾਰ ਮਾਹੌਲ ਸਿਰਜਿਆ ਹੈ, ਜੋ ਅਕਾਦਮਿਕ ਉੱਤਮਤਾ ਨੂੰ ਹੋਰ ਪ੍ਰਫੁੱਲਿਤ ਕਰ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...