ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

by | Apr 6, 2025 | breaking news, daily | 0 comments

ਕਿਹਾ, ਪੰਜਾਬ ਸਰਕਾਰ ਦੀ ਮੁੱਖ ਤਰਜੀਹ; ਸਮਾਜ ਦੇ ਪਿੱਛੜੇ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਤਰੱਕੀ ਅਤੇ ਸਮਾਜਿਕ ਪੱਧਰ ਉੱਚਾ ਚੁੱਕਣਾ

ਚੰਡੀਗੜ੍ਹ, 6 ਅਪ੍ਰੈਲ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20,136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ਪਰਿਵਾਰ ਅਨੁਸੂਚਿਤ ਜਾਤੀ, ਪਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜੋਰ ਵਰਗ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਦੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧਾ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪੂਰੀ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਆਖ਼ਿਰ ‘ਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਆਤਮਨਿਰਭਰਤਾ ਨੂੰ ਯਕੀਨੀ ਬਣਾਉਣ ਵੱਲ ਤੇਜ਼ੀ ਨਾਲ ਕਦਮ ਚੁੱਕ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...