ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

by | Apr 7, 2025 | breaking news, daily, education | 0 comments

– ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਲਈ 17,762 ਕਰੋੜ ਰੁਪਏ ਰੱਖੇ ਹਨ

– ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 6 ਸਰਕਾਰੀ ਸਕੂਲਾਂ ਵਿਚ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ

ਚੰਡੀਗੜ੍ਹ/ਖੰਨਾ, 7 ਅਪ੍ਰੈਲ :

ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ “ਪੰਜਾਬ ਸਿੱਖਿਆ ਕ੍ਰਾਂਤੀ” ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਖੇਤਰ ਲਈ 17,762 ਕਰੋੜ ਰੁਪਏ ਰੱਖੇ ਹਨ। ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਿਦਿਅਕ ਢਾਂਚੇ ਵਿੱਚ ਨਿਰੰਤਰ ਸੁਧਾਰ ਕਰ ਰਹੀ ਹੈ ਕਿ ਹਰੇਕ ਬੱਚੇ, ਭਾਵੇਂ ਪਿਛੋਕੜ ਦਾ ਕੋਈ ਵੀ ਹੋਵੇ, ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਸਰਕਾਰੀ ਮਿਡਲ ਸਕੂਲ ਰਹੋਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਸਰਕਾਰੀ ਮਿਡਲ ਸਕੂਲ ਗੋਹ, ਸਰਕਾਰੀ ਪ੍ਰਾਇਮਰੀ ਸਕੂਲ ਗੋਹ ਅਤੇ ਸਰਕਾਰੀ ਮਿਡਲ ਸਕੂਲ ਰਤਨਹੇੜੀ ਦੇ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿੰਡ ਰਹੌਣ ਦੇ ਸਰਕਾਰੀ ਮਿਡਲ ਸਕੂਲ ਵਿੱਚ 19 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ ਬਾਥਰੂਮ ਦੀ ਪੂਰੀ ਤਿਆਰੀ ਅਤੇ ਕੁਝ ਮੁਰੰਮਤ ਦਾ ਕੰਮ ਸੀ, ਉਸ ‘ਤੇ 1 ਲੱਖ ਰੁਪਏ ਖਰਚ ਕੀਤਾ ਗਿਆ ਹੈ। ਲਲਹੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਵੱਡੇ ਕਲਾਸ ਰੂਮਾਂ ਉੱਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। ਦੋ ਆਧੁਨਿਕ ਲੈਬ ਬਣਾਈਆਂ ਗਈਆਂ ਹਨ ਜਿਨ੍ਹਾਂ ‘ਤੇ 15 ਲੱਖ 2 ਹਜ਼ਾਰ ਰੁਪਏ ਖਰਚ ਹੋਏ ਹਨ। ਇੱਥੇ ਲੜਕੀਆਂ ਲਈ ਨਵੇਂ ਬਾਥਰੂਮ ਬਣਾਏ ਗਏ ਹਨ ਜਿਹਨਾਂ ਉੱਤੇ ਡੇਢ ਲੱਖ ਰੁਪਏ ਖਰਚ ਹੋਏ ਹਨ। ਪਿੰਡ ਮਲਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਾਥਰੂਮ ਲਈ 1.66 ਲੱਖ ਰੁਪਏ ਖਰਚ ਹੋਏ ਹਨ। ਰਤਨਹੇੜੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਿੰਨ ਵੱਡੇ ਕਲਾਸ ਰੂਮ ਬਣਾਏ ਗਏ ਹਨ ਜਿਹਨਾਂ ‘ਤੇ 18.50 ਲੱਖ ਰੁਪਏ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਮਿਡਲ ਸਕੂਲ ਦੀ 4.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ 1.40 ਲੱਖ ਰੁਪਏ ਬਾਥਰੂਮ ਉੱਤੇ ਖਰਚ ਹੋਏ ਹਨ। ਪਿੰਡ ਗੋਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਕਾਨਵੈਂਟ ਤੇ ਮਾਡਲ ਸਕੂਲਾਂ ਨੂੰ ਮਾਤ ਪਾ ਰਹੇ ਸਰਕਾਰੀ ਸਕੂਲ ਹੁਣ ਵਿਦਿਆਰਥੀਆਂ ਦੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ।

ਸੌਂਦ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 12500 ਕੱਚੇ ਅਧਿਆਪਕ ਪੱਕੇ ਕੀਤੇ ਗਏ ਅਤੇ 20 ਹਜ਼ਾਰ ਨਵੇਂ ਅਧਿਆਪਕਾ ਦੀ ਭਰਤੀ ਸ਼ੁਰੂ ਕੀਤੀ ਗਈ।‌ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਲੜਕੇ/ਲੜਕੀਆਂ ਨੂੰ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 56 ਹਜ਼ਾਰ ਨੌਕਰੀਆਂ ਦੇ ਚੁੱਕੀ ਹੈ ਜਿਸ ਅਨੁਸਾਰ ਇੱਕ ਸਾਲ ਦੀ 18 ਹਜ਼ਾਰ ਦੀ ਅਨੁਪਾਤ ਬਣ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹਨਾਂ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉਤੇ ਪੂਰਾ ਕਰਵਾਇਆ ਜਾ ਰਿਹਾ ਹੈ ਅਤੇ ਵਿਦਿਆਰਥੀ ਨਾ ਕੇਵਲ ਪੜ੍ਹਾਈ ਬਲਕਿ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀ ਵਰਗ ਨੂੰ ਤਰਾਸ਼ਣ ਲਈ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ ਅਤੇ ਇੱਥੇ ਪੜਨ ਵਾਲੇ ਸੈਂਕੜੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।

ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਭਰ ਵਿੱਚ ਨਵੇਂ ਸਕੂਲਾਂ ਦੇ ਉਦਘਾਟਨਾਂ ਦੀ ਇੱਕ ਲੜੀ ਦੇ ਨਾਲ ਵਿਕਾਸ ਦੇ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਹੋਈ ਹੈ, ਜੋ ਅਗਲੇ ਸਮੇਂ ਤੱਕ ਜਾਰੀ ਰਹੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...