ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਅੰਦਰ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਣ

by | Apr 7, 2025 | breaking news, daily, education | 0 comments

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਵਿਭੂਤੀ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਅਮਿਤ ਮੰਟੂ ਪਹੁੰਚੇ ਵੱਖ ਵੱਖ ਸਕੂਲਾਂ ਅੰਦਰ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ
ਸਰਕਾਰ ਦਾ ਇੱਕ ਹੀ ਉਦੇਸ ਵਧੀਆ ਸਿਹਤ ਸੇਵਾਵਾਂ ਅਤੇ ਗੁਣਬੱਤਾ ਵਾਲੀ ਸਿੱਖਿਆ ਪ੍ਰਣਾਲੀ-ਸ੍ਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਪਠਾਨਕੋਟ 7 ਅਪ੍ਰੈਲ :

ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇੜ ਨਾਲ ਸਿੱਖਿਆ ਕ੍ਰਾਂਤੀ ਅਧੀਨ ਅੱਜ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।

ਜ਼ਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਵੀ ਵੱਖ ਵੱਖ ਸਕੂਲਾਂ ਵਿੱਚ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ ਵੱਖ ਸਕੂਲਾਂ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵਿਭੂਤੀ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਅਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ।

ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ, ਸ੍ਰੀਮਤੀ ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ, ਅਮਨਦੀਪ ਕੁਮਾਰ ਡਿਪਟੀ ਡੀ.ਈ.ਓ. ਸੈਕੰਡਰੀ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਐਲੀਮੈਂਟਰੀ, ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੌਜੀ ਬਲਾਕ ਪ੍ਰਧਾਨ, ਵਿਜੈ ਕਟਾਰੂਚੱਕ, ਖੁਸਬੀਰ ਕਾਟਲ, ਕੁਲਦੀਪ ਭਟਵਾਂ ਬਲਾਕ ਪ੍ਰਧਾਨ, ਜੰਗ ਬਹਾਦੁਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਆਹੁਦੇਦਾਰ ਹਾਜ਼ਿਰ ਸਨ।

ਜ਼ਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਵਿਖੇ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਅਧੀਨ ਵਿਧਾਨ ਸਭਾ ਹਲਕਾ ਭੋਆ ਅੰਦਰ ਸਰਕਾਰੀ ਪ੍ਰਾਇਮਰੀ ਸਕੂਲ ਸਾਲੋਵਾਲ ਵਿਖੇ 4.16 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤੰਗੋਸਾਹ ਵਿਖੇ 3.20 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸਾਹ ਵਿਖੇ 13.65 ਲੱਖ ਰੁਪਏ ਦੀਆਂ ਗ੍ਰਾਂਟਾਂ ਨਾਲ ਕੀਤੇ ਗਏ ਪ੍ਰੋਜੈਕਟਾਂ ਦਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਵਜੋਂ ਹਾਜਰ ਹੋ ਕੇ ਉਦਘਾਟਨ ਕੀਤੇ।

ਇਸੇ ਹੀ ਤਰ੍ਹਾਂ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਵੱਖ ਵੱਖ ਸਕੂਲਾਂ ਅੰਦਰ ਸ੍ਰੀ ਅਮਿਤ ਮੰਟੂ ਹਲਕਾ ਇੰਚਾਰਜ-ਕਮ-ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਬਤੌਰ ਮੁੱਖ ਮਹਿਮਾਨ ਪਹੁੰਚੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਰੋਲੀ ਵਿਖੇ 9.99 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ 30 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ 18.09 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝਿਕਲੀ ਕਰੋਲੀ ਵਿਖੇ 12.5 ਲੱਖ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।

ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਪਠਾਨਕੋਟ ਵਿਖੇ ਸ੍ਰੀ ਵਿਭੂਤੀ ਸ਼ਰਮਾ ਹਲਕਾ ਇੰਚਾਰਜ ਪਠਾਨਕੋਟ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਬਤੌਰ ਮੁੱਖ ਮਹਿਮਾਨ ਹਾਜਰ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਂਗੂ ਰੋਡ ਪਠਾਨਕੋਟ ਵਿਖੇ 2 ਲੱਖ , ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਂਨ (ਗਰਲਜ) ਪਠਾਨਕੋਟ ਵਿਖੇ 10.85 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ. ਪਠਾਨਕੋਟ ਵਿਖੇ 22.2 ਲੱਖ ਰੁਪਏ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।

ਇਸ ਮੌਕੇ ਉਤੇ ਸੰਬੋਧਨ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿਸ਼ੇਸ਼ ਧਿਆਨ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਗੁਣਬੱਤਾ ਸਿੱਖਿਆ ਪ੍ਰਣਾਲੀ ਮੁਹੱਈਆ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪਹਿਲਾ ਨਾਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਬਦਲਾਅ ਆਏ ਹਨ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਅੰਦਰ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਲਿਆਂਦੀ ਗਈ ਹੈ ਅਤੇ ਕਰੋੜਾਂ ਰੁਪਏ ਪੂਰੇ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਅੰਦਰ ਜੋ ਵਿਕਾਸ ਕਾਰਜ ਰਹਿੰਦੇ ਸੀ ਚਾਹੇ ਉਹ ਲਾਈਬਰੇਰੀ ਦਾ ਨਿਰਮਾਣ, ਸਕੂਲ ਦੀ ਚਾਰ ਦੀਵਾਰੀ, ਕਮਰਿਆਂ ਦਾ ਨਿਰਮਾਣ, ਪਖਾਨਿਆਂ ਦਾ ਨਿਰਮਾਣ, ਸਾਇੰਸ ਲੈਬ ਆਦਿ ਸਕੂਲਾਂ ਅੰਦਰ ਰਹਿੰਦੇ ਕਾਰਜ ਵੀ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਬਦਲਾਅ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਈ ਹੈ। ਸਕੂਲਾਂ ਅੰਦਰ ਭਾਰੀ ਬਦਲਾਅ ਤੋਂ ਬਾਅਦ ਲੋਕਾਂ ਦੀ ਸੋਚ ਬਦਲੀ ਹੈ ਅਤੇ ਅੱਜ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆਂ ਵਿੱਚ ਵੀ ਭਾਰੀ ਵਾਧਾ ਹੋਇਆ ਹੈ।

ਸਿੱਖਿਆ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇ ਲਈ ਵਿਦੇਸ਼ਾਂ ਵਿੱਚ ਵੀ ਭੇਜਿਆ ਗਿਆ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਕਮੀ ਪੰਜਾਬ ਦੇ ਸਕੂਲਾਂ ਅੰਦਰ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਹੋਰ ਕਾਰਜ ਕੀਤੇ ਜਾਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...