ਪੰਜਾਬ ਸਿੱਖਿਆ ਕ੍ਰਾਂਤੀ; ਕੈਬਨਿਟ ਮੰਤਰੀ ਮੁੰਡੀਆਂ ਨੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

by | Apr 7, 2025 | breaking news, daily, education | 0 comments

ਦਾਖਾ ਤੇ ਸਾਹਨੇਵਾਲ ਵਿਖੇ 2 ਕਰੋੜ ਰੁਪਏ ਦੇ ਕੰਮਾਂ ਦਾ ਕੀਤਾ ਉਦਘਾਟਨ

ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਰਿਹਾ ਹੈ ਪੰਜਾਬ: ਮੁੰਡੀਆ

-ਸਿੱਖਿਆ, ਨੌਜਵਾਨਾਂ ਨੂੰ ਤਰਾਸ਼ ਕੇ ਡਾਕਟਰ, ਵਿਦਵਾਨ, ਇੰਜੀਨੀਅਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਬਣਾ ਸਕਦੀ ਹੈ – ਮੁੰਡੀਆਂ

ਚੰਡੀਗੜ੍ਹ/ਲੁਧਿਆਣਾ, 7 ਅਪ੍ਰੈਲ:

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ, ਜਦੋਂ ਤੋਂ ‘ਆਪ’ ਸਰਕਾਰ ਦੇ ਸੱਤਾ ਸੰਭਾਲੀ ਹੈ, ਪੰਜਾਬ ਸਿੱਖਿਆ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ।

ਪੰਜਾਬ ਸਰਕਾਰ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੀ ਹੈ। ਅੱਜ, ਕੈਬਨਿਟ ਮੰਤਰੀ ਮੁੰਡੀਆਂ ਨੇ ਸਾਹਨੇਵਾਲ ਅਤੇ ਦਾਖਾ ਦੇ ਸਕੂਲਾਂ ਵਿੱਚ 2 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਉਦਘਾਟਨ ਕੀਤਾ।

ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਦਿਨ ਦੱਸਦਿਆਂ, ਕੈਬਨਿਟ ਮੰਤਰੀ ਨੇ ਸਾਹਨੇਵਾਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਈ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜੋ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਉਲੀਕੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਵੇਂ ਸਮਾਰਟ ਕਲਾਸਰੂਮ, ਸਾਇੰਸ ਲੈਬ, ਚਾਰਦੀਵਾਰੀ, ਅਤੇ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖ਼ਾਨਿਆਂ ਦੇ ਨਾਲ-ਨਾਲ ਖੇਡ ਮੈਦਾਨ ਵੀ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਸਕੂਲ ਹੁਣ ਨਿੱਜੀ ਅਤੇ ਮਹਿੰਗੇ ਸਕੂਲਾਂ ਨੂੰ ਪਛਾੜਕੇ ਅੱਗੇ ਆ ਰਹੇ ਹਨ, ਜਿਸ ਨਾਲ ਇਹ ਬਹੁਤ ਸਾਰੇ ਮਾਪਿਆਂ ਦੀ ਪਹਿਲੀ ਪਸੰਦ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਮੁਕੰਮਲ ਕਾਇਆ-ਕਲਪ ਦੇ ਦੌਰ ਚੋਂ ਗੁਜ਼ਰ ਰਹੇ ਹਨ, ਜਿਸ ਤਹਿਤ ਬਜਟ ਦਾ ਇੱਕ ਮਹੱਤਵਪੂਰਨ ਹਿੱਸਾ ਸਿੱਖਿਆ ਲਈ ਅਲਾਟ ਕੀਤਾ ਗਿਆ ਹੈ।

ਮੁੰਡੀਆਂ ਨੇ ਸਿੱਖਿਆ ਦੀ ਪਰਿਵਰਤਨਸ਼ੀਲ ਤੇ ਸੇਧਪੂਰਨ ਸਮਰੱਥਾ ’ਤੇ ਜ਼ੋਰ ਦਿੰਦਿਆਂ, ਇਸਨੂੰ ਨਰੋਏ ਸਮਾਜ ਦੀ ਨੀਂਹ ਦੱਸਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਨੌਜਵਾਨ ਨੂੰ ਤਰਾਸ਼ ਕੇ ਡਾਕਟਰ, ਵਿਦਵਾਨ, ਇੰਜੀਨੀਅਰ, ਉੱਚ ਅਧਿਕਾਰੀ ਅਤੇ ਆਗੂ ਬਣਾਉਣ ਦੀ ਸਮਰੱਥਾ ਹੁੰਦੀ ਹੈ।

ਕੈਬਨਿਟ ਮੰਤਰੀ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸਿੱਖਿਆ ਦੇ ਮਹੱਤਵ ਤੇ ਜ਼ੋਰ ਦਿੰਦੇ ਹੋਏ, ਹਰੇਕ ਬੱਚੇ ਦੀ ਸਮਰੱਥਾ ਦਾ ਸੁਚੱਜਤਾ ਨਾਲ ਪਾਲਣ-ਪੋਸ਼ਣ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ – ‘ਪੰਜਾਬ ਸਿੱਖਿਆ ਕ੍ਰਾਂਤੀ’, ਨੂੰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇੱਕ ਸ਼ਲਾਘਾਯੋਗ ਯਤਨ ਦੱਸਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...