ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ

by | Apr 8, 2025 | breaking news, daily | 0 comments

ਕੇਂਦਰੀ ਸਿਹਤ ਮੰਤਰਾਲੇ ਨੂੰ ਈ-ਫਾਰਮੇਸੀ ਖੇਤਰ ਨੂੰ ਸਖਤ ਨਿਯਮਾਂ ਹੇਠ ਲਿਆਉਣ ਦੀ ਕੀਤੀ ਅਪੀਲ

ਸੂਬੇ ਦੀ ਸਿਹਤ ਏਜੰਸੀ ਨੂੰ ਆਯੁਸ਼ਮਾਨ ਬੀਮਾ ਸਕੀਮ ਤਹਿਤ ਬਕਾਇਆ ਫੰਡ ਜਾਰੀ ਕਰਨ ਦਾ ਉਠਾਇਆ ਮੁੱਦਾ

ਚੰਡੀਗੜ੍ਹ/ ਨਵੀਂ ਦਿੱਲੀ, ਅਪਰੈਲ 7,

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ.ਪੀ.ਨੱਢਾ ਨੂੰ ਅਪੀਲ ਕੀਤੀ ਗਈ ਕਿ ਈ-ਫਾਰਮੇਸੀਆਂ ਨੂੰ ਨਿਯਮਿਤ ਕਰਨ ਲਈ ਸਖਤ ਨਿਯਮ ਅਮਲ ਵਿਚ ਲਿਆਂਦੇ ਜਾਣ ਖਾਸ ਕਰ ਤਾਂ ਜੋ ਇਹਨਾਂ ਨੂੰ ਮਨੋਵਿਗਿਆਨਕ ਬੀਮਾਰੀਆਂ ਦੇ ਇਲਾਜ ਨਾਲ ਸਬੰਧਤ ਦਵਾਈਆ (ਸਾਈਕੋਟ੍ਰਾਪਿਕ ਦਵਾਈਆ )ਬਿਨਾਂ ਡਾਕਟਰੀ ਪਰਚੀ ਦੇ ਵੇਚਣ ਤੋਂ ਰੋਕਿਆ ਜਾ ਸਕੇ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਕੀਤੀ ਗਈ ਇਹ ਅਪੀਲ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਨਾਲ ਹੀ ਮਿਲਵੀ ਹੈ ਅਤੇ ਡਰੱਗਜ਼ ਅਤੇ ਕਾਸਮੈਟਿਕ ਐਕਟ 1940 ਅਤੇ ਨਾਰਕੌਟਿਕ ਡਰੱਗਜ਼ ਅਤੇ ਸਾਈਕੋਟ੍ਰਾਪਿਕ ਸਬਸਟਾਸੈਂਸ ਐਕਟ 1985, ਜੋ ਅਜਿਹੀਆਂ ਦਵਾਈਆਂ ਦੇ ਸੇਲ ਨੂੰ ਨਿਯਮਿਤ ਕਰਦੇ ਹਨ, ਦੇ ਨਿਯਮਾਂ ਦੀ ਰੌਸ਼ਨੀ ਵਿਚ ਹੀ ਹੈ।

ਡਾ. ਬਲਬੀਰ ਸਿੰਘ ਵੱਲੋਂ ਇਥੋਂ ਦੇ ਨਿਰਮਾਣ ਭਵਨ ਵਿਖੇ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਇਹ ਮੁੱਦਾ ਚੁੱਕਿਆ ਗਿਆ।

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੀਤੀ ਗਈ ਇਹ ਅਪੀਲ ਆਨ-ਲਾਈਨ ਪਲੈਟਫਾਰਮਾਂ ਦੀ ਦੁਰਵਰਤੋਂ ਦੇ ਸਰੋਕਾਰਾਂ ਨਾਲ ਜੁੜੀ ਹੋਈ ਹੈ। ਉਨਾਂ ਇਸ ਲੋੜ ਤੇ ਜੋਰ ਦਿੱਤਾ ਕਿ ਸਖਤ ਨਿਯਮ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਇਹ ਦਵਾਈਆਂ ਸਿਰਫ ਮੈਡੀਕਲ ਨਿਗਰਾਨੀ ਹੇਠ ਹੀ ਉਪਲਬਧ ਹੋਣ।

ਉਨਾਂ ਕਿਹਾ ਕਿ ਇਸ ਨਾਲ ਪੰਜਾਬ ਅੰਦਰ ਨਸ਼ਿਆ ਖਿਲ਼ਾਫ ਚਲਾਈ ਜਾ ਰਹੀ ਵੱਡੇ ਪੈਮਾਨੇ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਦੁਆਰਾ ਇਸ ਨਾਲ ਸਹਿਮਤੀ ਪ੍ਰਗਟਾਈ ਗਈ।

ਆਯੁਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੀ ਸਿਹਤ ਏਜੰਸੀ ਦੇ ਕੇਂਦਰ ਵੱਲ ਬਕਾਇਆ ਫੰਡਾਂ ਦੇ ਮੁੱਦੇ ਬਾਰੇ ਭਾਰਤ ਦੇ ਸਿਹਤ ਮੰਤਰਾਲੇ ਵੱਲੋਂ ਯੋਜਨਾ ਨੂੰ ਕਾਮਯਾਬੀ ਨਾਲ ਚਲਾਉਣ ਲਈ ਕਰੀਬ 54 ਕਰੋੜ ਰੁਪਏ ਜਾਰੀ ਕਰਨ ਲਈ ਸਹਿਮਤੀ ਦੇ ਦਿੱਤੀ ਹੈ।

ਸ੍ਰੀ ਨੱਢਾ ਨੇ ਸੂਬੇ ਦੇ ਸਿਹਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕਰੀਬ 50 ਕਰੋੜ ਰੁਪਏ ਆਉਂਦੇ ਹਫਤਿਆਂ/ਮਹੀਨਿਆਂ ਵਿਚ ਕੁਝ ਉਪਚਾਰਕ ਕਦਮ ਉਠਾਏ ਜਾਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਦਵਾਈਆਂ ਦੀ ਦੁਰਵਰਤੋ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਇਸ ਨਾਲ ਮਜ਼ਬੂਤੀ ਮਿਲੇਗੀ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਪੰਜਾਬ ਦੁਆਰਾ ਪ੍ਰੈਗਾਬਲਿਨ ਅਤੇ ਟੈਪਨਟਾਡੋਲ ਨੂੰ ਡਰੱਗ ਰੂਲ 1945 ਦੀ ਸੂਚੀ ਐਚ-1 ਵਿਚ ਸ਼ਾਮਲ ਕਰਨ ਦੇ ਪ੍ਰਸਤਾਵ ਤੇ ਸਹਿਮਤੀ ਪ੍ਰਗਟਾਈ ਗਈ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਵੱਲੋਂ ਸ੍ਰੀ ਨੱਢਾ ਨੂੰ ਸੂਚਿਤ ਕੀਤਾ ਗਿਆ ਕਿ ਪ੍ਰੈਗਾਬਲਿਨ, ਜਿਸਦੀ ਵਿਸ਼ੇਸ਼ ਵਰਤੋ ਦਿਮਾਗੀ ਦਰਦ ਅਤੇ ਐਪੀਲੈਪਸੀ, ਅਤੇ ਟੈਪਨਟਾਡੋਲ ਬਾਰੇ ਚਿੰਤਾਮਈ ਸਰੋਕਾਰ ਬਣਦੇ ਹਨ ਕਿਉਂਜੋ ਇਸਦੀ ਪੰਜਾਬ ਤੇ ਹੋਰਨਾਂ ਥਾਵਾਂ ਤੇ ਦੁਰਵਰਤੋ ਵਧ ਹੈ।

ਸਖਤ ਕਦਮ ਉਠਾਏ ਜਾਣ ਤੇ ਜੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਇਹਨਾਂ ਦੀ ਵੱਡੇ ਪੈਮਾਨੇ ਤੇ ਜਬਤੀ ਕੀਤੀ ਹੈ, ਜਿਸ ਵਿਚ 2024 ਵਿਚ ਪ੍ਰੈਗਾਬਲਿਨ ਦੀ 5 ਕਰੋੜ ਤੋਂ ਜਿਆਦਾ ਦੀ ਜਬਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਦਵਾਈਆਂ ਨੂੰ ਸੂਚੀ ਐਚ.1 ਵਿਚ ਦਰਜ ਕਰਕੇ ਇਹਨਾਂ ਦੀ ਸੇਲ ਕੇਵਲ ਰਜਿਸਟਰਡ ਡਾਕਟਰਾਂ ਦੀ ਪਰਚੀ ਰਾਹੀਂ ਨਿਯਮਿਤ ਕੀਤੀ ਜਾ ਸਕੇਗੀ ਅਤੇ ਫਾਰਮੇਸੀਆਂ ਦੁਆਰਾ ਇਹਨਾਂ ਦਾ ਰਿਕਾਰਕਡ ਰੱਖਿਆ ਜਾਵੇਗਾ ਤਾਂ ਜੋ ਇਹਨਾਂ ਦੀ ਦੁਰਵਰਤੋ ਨੂੰ ਮੁਕੰਮਲ ਰੂਪ ਵਿਚ ਰੋਕਿਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਨਸ਼ਿਆਂ ਦੀ ਮਾਰ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਉਠਾਏ ਜਾ ਰਹੇ ਕਦਮਾਂ ਦੀ ਸਰਾਹਨਾ ਕੀਤੀ ਗਈ ਅਤੇ ਸੂਬੇ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਉਠਾਏ ਜਾ ਰਹੇ ਕਦਮਾਂ ਦਾ ਉਹਨਾਂ ਦੇ ਮੰਤਰਾਲੇ ਦੁਆਰਾ ਸਮਰਥਨ ਕਰਨ ਦੀ ਵਚਨਬੱਧਤਾ ਦਹੁਰਾਈ ਗਈ। ਡਰੱਗਜ਼ ਨਿਯਮਾਂ ਲਈ ਇਹ ਸੋਧ ਪ੍ਰਕਿਰਿਆਵਾਂ ਪੂਰੀਆਂ ਕੀਤੇ ਜਾਣ ਬਾਅਦ ਜਲਦ ਹੀ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ ਹੈ ।

ਮੰਤਰਾਲੇ ਵੱਲੋਂ ਇਸ ਖੇਤਰ ਨਾਲ ਜੁੜੇ ਭਾਗੀਦਾਰਾਂ, ਸਿਹਤ ਸੇਵਾਵਾਂ ਦੇਣ ਵਾਲਿਆਂ ਅਤੇ ਫਾਰਮੇਸੀਆਂ ਨੂੰ ਅਪੀਲ ਕੀਤੀ ਗਈ, ਕਿ ਉਹ ਲਾਗੂ ਹੋਣ ਤੇ ਨਿਯਮਾਂ ਦੀ ਪੂਰਨ ਪਾਲਣਾ ਕਰਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...