ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

by | Apr 8, 2025 | breaking news, crime, daily | 0 comments

ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

25 ਲੱਖ ਰੁਪਏ ਕੀਮਤ ਦੀਆਂ 5 ਜੀਪਾਂ ਬਰਾਮਦ

ਚੰਡੀਗੜ੍ਹ 8 ਅ੍ਰਪੈਲ, 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐਨ.ਐਫ ਐਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀ 1993 ਤੇ 1996 ਮਾਡਲ ਦੀਆਂ ਮਹਿੰਦਰਾ ਐਡ ਮਹਿੰਦਰਾ ਕੰਪਨੀ ਦੀਆਂ 5 ਕੰਡਮ ਜੀਪਾਂ/ ਗੱਡੀਆਂ ਦੇ ਗੁਜਰਾਤ ਰਾਜ ਵਿੱਚੋਂ ਐਨ.ਓ.ਸੀ. ਜਾਰੀ ਕਰਵਾਏ ਗਏ ਸਨ ਜਦਕਿ ਇਹ ਗੱਡੀਆਂ ਬਠਿੰਡਾ ਵਿਖੇ ਪਹੁੰਚੀਆਂ ਹੀ ਨਹੀਂ ਹਨ। ਉਕਤ ਵਿਅਕਤੀਆਂ ਨੇ ਕਬਾੜ ਵਿੱਚੋਂ 5 ਗੱਡੀਆਂ ਖਰੀਦ ਕੇ ਉਨ੍ਹਾਂ ਉਪਰ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਕੰਡਮ ਗੱਡੀਆਂ ਦੀਆਂ ਗੁਜਰਾਤ ਵਿੱਚੋਂ ਐਨ.ਓ.ਸੀ. ਬਣਵਾਈਆਂ ਅਤੇ ਇਨ੍ਹਾਂ ਦੇ ਅਧਾਰ ਉੱਤੇ ਰਾਜੇਸ਼ ਟੁਟੇਜਾ ਨਾਮੀ ਵਿਅਕਤੀ ਨਾਲ ਕਿਰਾਇਆ-ਨਾਮਾ ਲਿਖਕੇ ਉਸਦਾ ਐਡਰੈਸ ਉਸਦੀ ਮਰਜੀ ਤੋਂ ਬਿਨਾਂ ਵਰਤਿਆ। ਇਸ ਉਪਰੰਤ ਉਕਤ ਵਿਅਕਤੀਆਂ ਨੇ ਕਬਾੜ ਵਾਲੀਆਂ ਗੱਡੀਆਂ ਨੂੰ ਨਾਗਪਾਲ ਬਾਡੀ ਮੇਕਰ, ਸਿਰਸਾ ਰੋਡ, ਡੱਬਵਾਲੀ ਤੋਂ ਮੋਡੀਫਾਈ ਕਰਵਾਇਆ ਅਤੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਪਰ ਆਰ.ਟੀ.ਏ. ਦਫਤਰ ਬਠਿੰਡਾ ਵਿਖੇ ਰਜਿਸਟਰਡ ਕਰਵਾਕੇ ਭੋਲੇ-ਭਾਲੇ ਲੋਕਾਂ ਨੂੰ ਵੱਡੀ ਕੀਮਤ ਉੱਪਰ ਵੇਚਕੇ ਠੱਗੀ ਮਾਰੀ ਹੈ।

ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਨਾਗਪਾਲ ਬਾਡੀ ਮੇਕਰ, ਡੱਬਵਾਲੀ, ਹਰਿਆਣਾ ਵਿਖੇ ਰੇਡ ਕਰਕੇ ਮੋਡੀਫਾਈ ਕੀਤੀਆਂ 5 ਜੀਪਾਂ ਨੂੰ ਬਰਾਮਦ ਕੀਤਾ ਗਿਆ ਹੈ ਜਿੰਨਾਂ ਦੀ ਕੀਮਤ ਕਰੀਬ 25 ਲੱਖ ਬਣਦੀ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਉਕਤ ਨਵੀਨ ਕੁਮਾਰ ਅਤੇ ਇੰਦਰਜੀਤ ਸਿੰਘ ਖਿਲਾਫ ਮੁਕੱਦਮਾ ਨੰਬਰ 11 ਮਿਤੀ 07/04/2025 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ, 13(1)ਏ ਸਮੇਤ 13(2) ਅਤੇ ਬੀ.ਐਨ.ਐਸ. ਦੀ ਧਾਰਾ 318(4), 336(2), 338, 336(4), 340(2), 61 ਤਹਿਤ ਦਰਜ ਕੀਤਾ ਗਿਆ ਹੈ। ਉਪਰੰਤ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਵੀ ਇਸ ਮੁਕੱਦਮੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਨਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ਤੇ ਉਨ੍ਹਾਂ ਨੂੰ ਵੀ ਨਾਮਜਦ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...