ਮੰਤਰੀ ਮੋਹਿੰਦਰ ਭਗਤ ਨੇ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ, ਕਿਹਾ – ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ

by | Apr 8, 2025 | breaking news, daily | 0 comments

ਮੰਤਰੀ ਮੋਹਿੰਦਰ ਭਗਤ ਨੇ ਕਿਹਾ – ਸੀਨੀਅਰ ਅਧਿਕਾਰੀ ਕਰ ਰਹੇ ਹਨ ਜਾਂਚ, ਮੁੱਖ ਮੰਤਰੀ ਮਾਨ ਖੁਦ ਇਸ ਮਾਮਲੇ ਪ੍ਰਤੀ ਗੰਭੀਰ, ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਦਿੱਤੀ ਜਾਵੇਗੀ ਸਖ਼ਤ ਸਜ਼ਾ

ਚੰਡੀਗੜ੍ਹ, 8 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਵੇਗੀ।

ਘਟਨਾ ਤੋਂ ਬਾਅਦ ਮੋਹਿੰਦਰ ਭਗਤ ਨੇ ਮਨੋਰੰਜਨ ਕਾਲੀਆ ਨਾਲ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੰਤਰੀ ਨੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਿਆਂ ਦਾ ਭਰੋਸਾ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰ ਪੰਜਾਬ ਦੇ ਵਿਕਾਸ ਨੂੰ ਹਜ਼ਮ ਨਹੀਂ ਕਰ ਪਾ ਰਹੇ, ਇਸ ਲਈ ਉਹ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਵੀ ਇੱਥੇ ਆਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਇਸ ਮਾਮਲੇ ਪ੍ਰਤੀ ਗੰਭੀਰ ਹਨ। ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਮੰਤਰੀ ਮੋਹਿੰਦਰ ਭਗਤ ਨੇ ਇਸ ਮਾਮਲੇ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਲਾਰੈਂਸ ਪੰਜਾਬ ਵਿੱਚ ਅਜਿਹੇ ਹਮਲੇ ਕਰ ਰਿਹਾ ਹੈ ਅਤੇ ਭਾਜਪਾ ਦੀ ਗੁਜਰਾਤ ਸਰਕਾਰ ਲਾਰੈਂਸ ਨੂੰ ਪੂਰੀ ਸੁਰੱਖਿਆ ਅਤੇ ਆਰਾਮ ਨਾਲ ਸਾਬਰਮਤੀ ਜੇਲ੍ਹ ਵਿੱਚ ਰੱਖੇ ਹੋਈ ਹੈ।

ਉਨ੍ਹਾਂ ਕਿਹਾ ਕਿ ਅੱਜਕੱਲ੍ਹ ਬਿਸ਼ਨੋਈ ਪਾਕਿਸਤਾਨ ਨਾਲ ਮਿਲ ਕੇ ਪੰਜਾਬ ਵਿੱਚ ਵੀ ਹਮਲੇ ਕਰ ਰਿਹਾ ਹੈ। ਹਾਲ ਹੀ ਵਿੱਚ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਉਸਦੀ ਵੀਡੀਓ ਕਾਲ ਵਾਇਰਲ ਹੋਈ ਸੀ। ਜਿਸਨੇ ਹਾਲ ਹੀ ਵਿੱਚ ਇੱਥੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਪਰ ਪੰਜਾਬ ਵਿੱਚ ਹੁਣ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ ਹੈ। ਸਾਰੇ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲੇਗੀ ਅਤੇ ਜੇਲ੍ਹ ਭੇਜ ਦਿੱਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...