‘ਯੁੱਧ ਨਸ਼ਿਆਂ ਵਿਰੁੱਧ’: 39ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ

by | Apr 9, 2025 | breaking news, crime, daily | 0 comments

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਪੰਜ ਜ਼ਿਲਿ੍ਹਆਂ ਵਿੱਚ ਪੁਲਿਸ ਟੀਮਾਂ ਨੇ 208 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤਾ ਜਾਂਚ

— 60 ਗਜਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਵਿੱਚ 180 ਤੋਂ ਵੱਧ ਪੁਲਿਸ ਟੀਮਾਂ ਨੇ 404 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 8 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 39ਵੇਂ ਦਿਨ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੇ ਕਬਜ਼ੇ ਚੋਂ 13362 ਨਸ਼ੀਲੇ ਕੈਪਸੂਲ/ਗੋਲੀਆਂ ਅਤੇ 9000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਦੇ ਨਾਲ, ਸਿਰਫ਼ 39 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5373 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 350 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਨਾਲ ਰਾਜ ਭਰ ਵਿੱਚ 43 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 404 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ, ਜਿਸ ਨਾਲ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਇੱਕ ਵਿਅਕਤੀ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਤਹਿਤ ਇਲਾਜ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਫਾਜ਼ਿਲਕਾ ਸਮੇਤ ਪੰਜ ਜ਼ਿਲਿ੍ਹਆਂ ਵਿੱਚ 208 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਨਹੀਂ ਵੇਚ ਰਹੀਆਂ ਹਨ, ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਅਤੇ ਨਿਯਮਾਂ ਦੀ ਪਾਲਣਾ ਕਰ ਰਹੀਆਂ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...