ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਅਕਸ ਖ਼ਰਾਬ ਕੀਤਾ: ਬਾਜਵਾ

by | Apr 9, 2025 | breaking news, daily, politics | 0 comments

ਪੱਟੀ: ਅਗਨੀਵੀਰ ਸਕੀਮ ਦੀਆਂ ਖ਼ਾਮੀਆਂ ਹੀ ਪੰਜਾਬੀ ਨੌਜਵਾਨਾਂ ਦੇ ਫ਼ੌਜ ‘ਚ ਭਰਤੀ ਹੋਣ ਤੋਂ ਝਿਜਕਣ ਦਾ ਇੱਕੋ-ਇੱਕ ਕਾਰਨ ਹੈ: ਬਾਜਵਾ

ਚੰਡੀਗੜ੍ਹ, 9 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ੌਜ ਦੀ ਸਿੱਖ ਰੈਜੀਮੈਂਟ ਵਿੱਚ ਭਰਤੀ ਹੋਣ ਵਾਲੇ ਪੰਜਾਬੀ ਨੌਜਵਾਨਾਂ ਦੀ ਗਿਣਤੀ ਘਟਣ ਲਈ ਸੂਬੇ ਵਿੱਚ ਵਿਆਪਕ ਪਰਵਾਸ ਅਤੇ ਵੱਧ ਰਹੀ ਨਸ਼ਿਆਂ ਦੀ ਆਦਤ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬੀ ਨੌਜਵਾਨਾਂ ਦਾ ਅਕਸ ਖ਼ਰਾਬ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਇਸ ਦੀ ਬਜਾਏ ਬਾਜਵਾ ਨੇ ਅਗਨੀਵੀਰ ਸਕੀਮ ਦੀਆਂ ਖ਼ਾਮੀਆਂ ਨੂੰ ਪੰਜਾਬੀ ਨੌਜਵਾਨਾਂ ਦੇ ਫ਼ੌਜ ਵਿੱਚ ਭਰਤੀ ਹੋਣ ਵਿੱਚ ਗਿਰਾਵਟ ਲਈ ਜ਼ਿੰਮੇਵਾਰ ਠਹਿਰਾਇਆ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਫਿਲੌਰ ਵਿਖੇ ਪੰਜਾਬ ਪੁਲਿਸ ਅਕੈਡਮੀ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ ਨੇ ਸਿੱਖ ਰੈਜੀਮੈਂਟ ਵਿੱਚ ਭਰਤੀ ਵਿੱਚ ਕਮੀ ਨੂੰ ਦੂਰ ਕਰਨ ਲਈ ਨਿੱਜੀ ਤੌਰ ‘ਤੇ ਸੂਬਾ ਸਰਕਾਰ ਦੀ ਮਦਦ ਮੰਗੀ ਸੀ। ਮੁੱਖ ਮੰਤਰੀ ਨੇ ਇਸ ਗਿਰਾਵਟ ਦਾ ਕਾਰਨ ਵਿਦੇਸ਼ਾਂ ਵਿੱਚ ਵਿਆਪਕ ਪਰਵਾਸ ਅਤੇ ਨਸ਼ਿਆਂ ਦੀ ਆਦਤ ਨੂੰ ਦੱਸਿਆ।

ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅਗਨੀਵੀਰ ਯੋਜਨਾ ਖ਼ਾਮੀਆਂ ਨਾਲ ਭਰੀ ਹੋਈ ਹੈ। ਸਿਰਫ਼ 25 ਫ਼ੀਸਦੀ ਅਗਨੀਵੀਰਾਂ ਨੂੰ ਬਰਕਰਾਰ ਰੱਖਿਆ ਜਾਵੇਗਾ ਜਦੋਂ ਕਿ 75 ਫ਼ੀਸਦੀ ਸਿਵਲ ਸੁਸਾਇਟੀ ਵਿੱਚ ਵਾਪਸ ਜਾਣਗੇ। ਅਗਨੀਵੀਰਾਂ ਲਈ ਕੋਈ ਪੈਨਸ਼ਨ ਨਹੀਂ ਹੈ। ਉਹ ਸਾਬਕਾ ਸੈਨਿਕ ਦੇ ਦਰਜੇ ਲਈ ਯੋਗ ਨਹੀਂ ਹੋਣਗੇ। ਅਗਨੀਵੀਰਾਂ ਨੂੰ ਸਹੀ ਫ਼ੌਜੀ ਸਿਖਲਾਈ ਨਹੀਂ ਦਿੱਤੀ ਗਈ ਹੈ। ਬਾਜਵਾ ਨੇ ਕਿਹਾ ਕਿ ਅਗਨੀਵੀਰ ਸਕੀਮ ਦੀਆਂ ਖ਼ਾਮੀਆਂ ਹੀ ਇੱਕੋ ਇੱਕ ਕਾਰਨ ਹੈ ਕਿ ਪੰਜਾਬੀ ਨੌਜਵਾਨ ਫ਼ੌਜ ਵਿਚ ਭਰਤੀ ਹੋਣ ਤੋਂ ਝਿਜਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਅਧੂਰੇ ਵਾਅਦਿਆਂ ਬਾਰੇ ਸਵਾਲ ਕਰਦਿਆਂ ਬਾਜਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਅਤੇ ਸਰਕਾਰ ਬਣਨ ਦੇ ਤਿੰਨ ਤੋਂ ਚਾਰ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਆਮ ਆਦਮੀ ਪਾਰਟੀ ਦੇ ਦੋ ਮੁੱਖ ਵਾਅਦੇ ਸਨ। ਹਾਲਾਂਕਿ, ‘ਆਪ’ ਸਰਕਾਰ ਖ਼ਾਸ ਤੌਰ ‘ਤੇ ਇਨ੍ਹਾਂ ਦੋਵਾਂ ਮੁੱਦਿਆਂ ‘ਤੇ ਪ੍ਰਦਰਸ਼ਨ ਕਰਨ ਵਿੱਚ ਬਿਲਕੁਲ ਅਸਮਰਥ ਰਹੀ। ਇਸ ਲਈ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਬਦਨਾਮ ਕਰਨਾ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਖ਼ੁਦ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਈ ਸਮਾਂ ਸੀਮਾਵਾਂ ਤੈਅ ਕੀਤੀਆਂ ਹਨ ਪਰ ਉਨ੍ਹਾਂ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇਸ ਦੌਰਾਨ, ਉਨ੍ਹਾਂ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਇੱਕ ਤਮਾਸ਼ਾ ਤੋਂ ਇਲਾਵਾ ਕੁਝ ਨਹੀਂ ਹੈ ਜਦੋਂ ਪੁਲਿਸ ਕਰਮਚਾਰੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੁੰਦੇ ਹਨ। ਬਾਜਵਾ ਨੇ ਕਿਹਾ ਕਿ ਉਹ ਆਪਣੇ ਵਾਅਦੇ ਪੂਰੇ ਕਰਨ ਪ੍ਰਤੀ ਬਿਲਕੁਲ ਵੀ ਸੁਹਿਰਦ ਨਹੀਂ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਹਾਲ ਹੀ ਵਿੱਚ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵੱਲੋਂ ਵਾਪਸ ਮੋੜੇ ਗਏ ਪੰਜਾਬੀ ਨੌਜਵਾਨਾਂ ਦਾ ਮੁੜ ਵਸੇਬਾ ਕਰਨ ਵਿੱਚ ਅਸਫਲ ਰਹੀ ਹੈ। ਇਸ ਉਦਾਹਰਨ ਨੇ ਇਹ ਵੀ ਸਾਬਤ ਕਰ ਦਿੱਤਾ ਕਿ ਮਾਨ ਸਰਕਾਰ ਕੋਲ ਪਰਵਾਸ ਨੂੰ ਰੋਕਣ ਲਈ ਕੋਈ ਰੋਡਮੈਪ ਨਹੀਂ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...