ਅੰਮ੍ਰਿਤਸਰ ਵਿੱਚ ਹੋਈ ਹਾਲੀਆ ਗ੍ਰਿਫਤਾਰੀ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰਨਾਂ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਬਾਰੇ ਚਿੰਤਾ ਨੂੰ ਵਧਾਇਆ: ਹਰਪਾਲ ਸਿੰਘ ਚੀਮਾ

by | Apr 11, 2025 | breaking news, daily | 0 comments

ਕਿਹਾ, ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਉਨ੍ਹਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਪੂਰੀ ਜਾਂਚ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

‘ਯੁੱਧ ਨਸ਼ਿਆਂ ਵਿਰੁੱਧ’: , 41 ਦਿਨਾਂ ਵਿੱਚ ਐਨਡੀਪੀਐਸ ਐਕਟ ਤਹਿਤ 3,279 ਕੇਸ ਦਰਜ਼, 5,537 ਵਿਅਕਤੀ ਗ੍ਰਿਫ਼ਤਾਰ

212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ ਕਰੀਬ 9 ਲੱਖ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਕੀਤੇ ਜ਼ਬਤ

ਲਗਭਗ 6 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ, 57 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਨਸ਼ਟ

ਚੰਡੀਗੜ੍ਹ, 10 ਅਪ੍ਰੈਲ

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਕਾਰਨ ਸੂਬੇ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰ ਸੂਬਿਆਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੇ ਸ਼ਾਮਿਲ ਹੋਣ ਦੀ ਚਿੰਤਾ ਵੱਧ ਗਈ ਹੈ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਿਰੋਹ ਦੇ ਮੁਖੀ ਦੀ ਸ਼ਨਾਖਤ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦ ‘ਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਆਪਣੇ ਫਰਜ਼ਾਂ ‘ਚ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ।

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਬਾਰੇ ਤਾਜਾ ਜਾਣਕਾਰੀ ਸਾਂਝਾ ਕਰਦੇ ਹੋਏ ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਵਿਆਪਕ ਮੁਹਿੰਮ ਦੇ ਨਤੀਜੇ ਵਜੋਂ ਪਿਛਲੇ 41 ਦਿਨਾਂ ਵਿੱਚ ਐਨਡੀਪੀਐਸ ਐਕਟ ਦੇ ਤਹਿਤ 3,279 ਕੇਸ ਦਰਜ ਕੀਤੇ ਗਏ ਹਨ ਅਤੇ 5,537 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਫੜੀਆਂ ਗਈਆਂ ਮਹੱਤਵਪੂਰਨ ਬਰਾਮਦਗੀਆਂ ਵਿੱਚ 212 ਕਿਲੋ ਹੈਰੋਇਨ, 6,945 ਕਿਲੋ ਭੁੱਕੀ, 105 ਕਿਲੋ ਅਫੀਮ, 50 ਕਿਲੋ ਗਾਂਜਾ, 6 ਕਿਲੋ ਚਰਸ ਅਤੇ 9 ਲੱਖ ਦੇ ਕਰੀਬ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਸ਼ਾਮਲ ਹਨ। ਇਸ ਤੋਂ ਇਲਾਵਾ, ਲਗਭਗ 6 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਅਤੇ 57 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾ ਸਕੇ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੁਧਿਆਣਾ ਵਿੱਚ ਕੀਤੀ ਗਈ ਰੈਲੀ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਵਿੱਚ ਸਫ਼ਲ ਰਹੀ। ਉਨ੍ਹਾਂ ਕਿਹਾ ਕਿ ਪੰਚ-ਸਰਪੰਚ ਅਤੇ ਨਗਰ ਕੌਂਸਲਰ ਨਸ਼ਿਆਂ ਵਿਰੁੱਧ ਚਲਾਈ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਬਜਟ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਲਈ ਐਂਟੀ ਡਰੋਨ ਸਿਸਟਮ ਅਤੇ ਨਸ਼ਾ ਜਨਗਣਨਾ ਲਈ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕਰੀਬ 980 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ਿਆਂ ਦੀ ਲਾਹਨਤ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੀ ਫੈਲ ਚੁੱਕੀ ਹੈ ਪਰ ਕੀ ਕਾਂਗਰਸ ਜਾਂ ਭਾਜਪਾ ਦੀ ਅਗਵਾਈ ਵਾਲੇ ਕਿਸੇ ਸੂਬੇ ਨੇ ਕਦੇ ਅਜਿਹੀ ਕਾਰਵਾਈ ਸ਼ੁਰੂ ਕੀਤੀ ਹੈ?

ਪਿਛਲੀਆਂ ਸੂਬਾ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਨੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰਾਂ ‘ਤੇ ਨਸ਼ਿਆਂ ਦੇ ਸੰਕਟ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਰ ਹਫ਼ਤਿਆਂ ਅੰਦਰ ਨਸ਼ਿਆਂ ਦਾ ਖਾਤਮਾ ਕਰਨ ਦੇ ਵਾਅਦਿਆਂ ਦੇ ਬਾਵਜੂਦ ਸਮੱਸਿਆ ਬਰਕਰਾਰ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਪਿਛਲੇ ਤਿੰਨ ਸਾਲਾਂ ਤੋਂ ਅਣਥੱਕ ਮਿਹਨਤ ਕਰ ਰਹੀ ਹੈ, ਜਿਸ ਵਿੱਚ ‘ਯੁੱਧ ਨਾਸ਼ੀਅਨ ਵਿਰੁਧ’ ਮੁਹਿੰਮ ਇਸ ਅਲਾਮਤ ਨੂੰ ਖਤਮ ਕਰਨ ਲਈ ਇੱਕ ਨਿਰਣਾਇਕ ਯਤਨ ਸਾਬਿਤ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...