ਤਰਨ ਤਾਰਨ ਜ਼ਿਲ੍ਹੇ ਦੇ ਕੰਗ ਪਿੰਡ ਪੁੱਜੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ; ਸਿੱਖ ਬੀਬੀ ਦੇ ਕਤਲ ਮਾਮਲੇ ’ਚ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

by | Apr 11, 2025 | breaking news, daily | 0 comments

-ਸਿੱਖ ਬੀਬੀ ਦੇ ਕਾਤਲ ਤੁਰੰਤ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ/ਤਰਨ ਤਾਰਨ, 11 ਅਪ੍ਰੈਲ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਕੰਗ ਪਿੰਡ ਵਿਖੇ ਉਸ ਪੀੜਤ ਸਿੱਖ ਪਰਿਵਾਰ ਦੇ ਘਰ ਪੁੱਜੇ ਜਿੱਥੇ ਬੀਤੇ ਦਿਨੀਂ ਨੌਜਵਾਨ ਸਿੱਖ ਬੀਬੀ ਗੁਰਪ੍ਰੀਤ ਕੌਰ ਦਾ ਗੁਰਬਾਣੀ ਦਾ ਪਾਠ ਕਰਦੇ ਹੋਏ ਦਿਨ ਦਿਹਾੜੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਥੇਦਾਰ ਗੜਗੱਜ ਨੇ ਸਿੱਖ ਬੀਬੀ ਦੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਰਿਵਾਰ ਨਾਲ ਬੈਠ ਕੇ ਗੁਰਬਾਣੀ ਦਾ ਜਾਪ ਕਰਕੇ ਕਰਤਾ ਪੁਰਖ ਅੱਗੇ ਖੁਦ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ, ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਚੜ੍ਹਦੀ ਕਲਾ ਬਖ਼ਸ਼ਣ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਹਰ ਪੱਧਰ ਉੱਤੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸੂਬੇ ਅੰਦਰ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰੇ ਅਤੇ ਇਸ ਪਰਿਵਾਰ ਦਾ ਦੁੱਖ ਬਹੁਤ ਵੱਡਾ ਹੈ। ਉਨ੍ਹਾਂ ਸਮੂਹ ਅਮਨ ਪਸੰਦ ਲੋਕਾਂ ਨੂੰ ਇਸ ਪਰਿਵਾਰ ਦਾ ਨਿਆਂ ਦਿਵਾਉਣ ਵਿੱਚ ਸਾਥ ਦੇਣ ਲਈ ਵੀ ਆਖਿਆ। ਉਨ੍ਹਾਂ ਸਮੁੱਚੇ ਪੰਜਾਬ ਦੇ ਪਿੰਡ ਵਾਸੀਆਂ ਅਤੇ ਸਮਾਜ ਨੂੰ ਆਪਣੇ ਆਲੇ-ਦੁਆਲੇ ਦਾ ਧਿਆਨ ਰੱਖਣ ਅਤੇ ਸ਼ਰਾਰਤੀ ਤੇ ਅਪਰਾਧੀ ਅਨਸਰਾਂ ਵਿਰੁੱਧ ਇੱਕਜੁੱਟਤਾ ਨਾਲ ਨਜਿੱਠਣ ਲਈ ਕਿਹਾ।

ਪੀੜਤ ਪਰਿਵਾਰ ਨੇ ਜਥੇਦਾਰ ਨੂੰ ਦੱਸਿਆ ਕਿ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਹੁਣ ਤੱਕ ਪੁਲਿਸ ਵੱਲੋਂ ਹੱਤਿਆ ਕਰਨ ਵਾਲੇ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਗਏ ਹਨ। ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਨੂੰ ਸਖ਼ਤੀ ਨਾਲ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਾਹਮਣੇ ਲਿਆਂਦਾ ਜਾਵੇ ਅਤੇ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਸਰਕਾਰ ਸਮਾਜ ਵਿੱਚ ਖੁੱਲ੍ਹੇ ਤੌਰ ’ਤੇ ਵਿਚਰ ਰਹੇ ਅਪਰਾਧੀ ਅਨਸਰਾਂ ਨੂੰ ਤੁਰੰਤ ਨੱਥ ਪਾਵੇ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਨੇ ਮਾੜੇ ਤੋਂ ਮਾੜੇ ਹਾਲਾਤ ਵਿੱਚ ਵੀ ਬੱਚਿਆਂ ਅਤੇ ਬੀਬੀਆਂ ਦੀ ਰੱਖਿਆ ਕੀਤੀ ਹੈ ਪਰ ਅਜਿਹਾ ਬਦਲਾਅ ਸੂਬੇ ਅੰਦਰ ਪਹਿਲਾਂ ਕਦੇ ਨਹੀਂ ਆਇਆ ਕਿ ਗੁਰਬਾਣੀ ਦਾ ਪਾਠ ਕਰਦੀ ਸਾਡੀ ਧੀ ਦਾ ਕਤਲ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਮੰਦਭਾਗੀ ਹੈ ਅਤੇ ਇਸ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਬਚਨ ਸਿੰਘ ਕਰਮੂਵਾਲਾ, ਅਕਾਲੀ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਧਰਮਿੰਦਰ ਸਿੰਘ ਮਾਨੋਚਾਹਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ, ਸ. ਗੁਰਸੇਵਕ ਸਿੰਘ ਸ਼ੇਖ ਨੇ ਵੀ ਜਥੇਦਾਰ ਗੜਗੱਜ ਦੇ ਨਾਲ ਕੰਗ ਪਿੰਡ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
***
ਇੰਚਾਰਜ ਸਕੱਤਰੇਤ,
ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ।
+91 99145 35153.

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...