ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

by | Apr 13, 2025 | breaking news, daily | 0 comments

* ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 13 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ।

ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ। ਦੁਨੀਆ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਦਿਨ ਦੀ ਅਮੀਰ ਸ਼ਾਨਦਾਰ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਯਾਦ ਦਿਵਾਇਆ ਅਤੇ ਕਿਹਾ ਕਿ 1699 ਵਿੱਚ ਇਸ ਪਵਿੱਤਰ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ ‘ਪੰਜ ਪਿਆਰਿਆਂ’ ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਸਾਜਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਇਸ ਤਰ੍ਹਾਂ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਅਤੇ ਦਿਆ, ਸਦੀਵੀ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੇ ਉਪਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਅਤੇ ਸਾਂਭ-ਸੰਭਾਲ ਦਾ ਮੌਕਾ ਵੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਸਮੂਹਿਕ ਤੌਰ ‘ਤੇ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ​​ਕੀਤਾ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...