ਬਾਜਵਾ ਨੇ ਨਹੀਂ ਦਿੱਤਾ ਪੁਲਿਸ ਨੂੰ ਸਹਿਯੋਗ, ਹੁਣ ਭਵਿੱਖ ਵਿੱਚ ਹਰ ਗ੍ਰਨੇਡ ਧਮਾਕੇ ਲਈ ਜ਼ਿੰਮੇਵਾਰ ਹੋਣਗੇ ਬਾਜਵਾ – ਅਮਨ ਅਰੋੜਾ

by | Apr 13, 2025 | breaking news, daily, politics | 0 comments

ਅਰੋੜਾ ਨੇ ਕੀਤਾ ਖ਼ੁਲਾਸਾ – ਕੈਪਟਨ ਅਮਰਿੰਦਰ ਸਿੰਘ ਨੇ 11 ਸਾਲ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਸੀ ਪੱਤਰ, ਜਿਸ ਵਿੱਚ ਬਾਜਵਾ ਦੇ ਤਸਕਰਾਂ ਅਤੇ ਅੱਤਵਾਦੀਆਂ ਨਾਲ ਸਬੰਧਾਂ ਦਾ ਕੀਤਾ ਸੀ ਜ਼ਿਕਰ

ਚੰਡੀਗੜ੍ਹ, 13 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਵਿੱਚ 50 ਗਰਨੇਡਾਂ ਦੀ ਮੌਜੂਦਗੀ ਸੰਬੰਧੀ ਉਨ੍ਹਾਂ ਦੇ ਹਾਲੀਆ ਦਾਅਵਿਆਂ ਲਈ ਸਖ਼ਤ ਆਲੋਚਨਾ ਕੀਤੀ ਹੈ। ਅਰੋੜਾ ਨੇ ਬਾਜਵਾ ਦੇ ਬਿਆਨਾਂ ‘ਤੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ ਅਤੇ ਉਨ੍ਹਾਂ ਦੀ ਭਰੋਸੇਯੋਗਤਾ ਅਤੇ ਜਾਣਕਾਰੀ ਦੇ ਸਰੋਤ ‘ਤੇ ਸਵਾਲ ਉਠਾਏ।

ਐਤਵਾਰ ਨੂੰ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ “ਜੇ ਬਾਜਵਾ ਨੂੰ ਪਤਾ ਹੈ ਕਿ ਪੰਜਾਬ ਵਿੱਚ 32 ਗ੍ਰਨੇਡ ਆਏ ਹਨ, ਤਾਂ ਉਨ੍ਹਾਂ ਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਿੱਥੇ ਰੱਖੇ ਹੋਏ ਹਨ ਅਤੇ ਉਨ੍ਹਾਂ ਦਾ ਟਾਰਗੇਟ ਕੌਣ ਹੈ। ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ, ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਮਹੱਤਵਪੂਰਨ ਜਾਣਕਾਰੀ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ,”।

ਉਨ੍ਹਾਂ ਅੱਗੇ ਕਿਹਾ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਨਾ ਹੀ ਪੁਲਿਸ ਕੋਲ ਅਜਿਹੀ ਜਾਣਕਾਰੀ ਹੈ। “ਜੇਕਰ ਪ੍ਰਤਾਪ ਬਾਜਵਾ ਕੋਲ ਇਹ ਖ਼ੁਫ਼ੀਆ ਜਾਣਕਾਰੀ ਹੈ, ਤਾਂ ਇਹ ਅੱਤਵਾਦੀਆਂ ਅਤੇ ਪਾਕਿਸਤਾਨ ਦੀ ਆਈਐਸਆਈ – ਪਿਛਲੇ ਗ੍ਰਨੇਡ ਧਮਾਕਿਆਂ ਲਈ ਜ਼ਿੰਮੇਵਾਰ ਏਜੰਸੀ ਨਾਲ ਉਨ੍ਹਾਂ ਸਬੰਧਾਂ ਬਾਰੇ ਗੰਭੀਰ ਸ਼ੱਕ ਪੈਦਾ ਕਰਦੀ ਹੈ। ਬਾਜਵਾ ਦਾ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਜਿਨ੍ਹਾਂ ਨੇ ਉਨ੍ਹਾਂ ਦੇ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਨਾਲ ਸਹਿਯੋਗ ਨਾ ਕਰਨਾ ਵੀ ਡੂੰਘਾ ਸ਼ੱਕ ਪੈਦਾ ਕਰਦਾ ਹੈ।

ਅਰੋੜਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿੱਚ ਬੰਬ ਨਾਲ ਸਬੰਧਿਤ ਕੋਈ ਘਟਨਾ ਵਾਪਰਦੀ ਹੈ, ਤਾਂ ਸਿੱਧੇ ਤੌਰ ‘ਤੇ ਬਾਜਵਾ ਉਸ ਦੇ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ “ਜੇਕਰ ਤੁਹਾਨੂੰ 32 ਗ੍ਰਨੇਡਾਂ ਦੀ ਮੌਜੂਦਗੀ ਬਾਰੇ ਪਤਾ ਹੈ, ਤਾਂ ਤੁਹਾਨੂੰ ਉਨ੍ਹਾਂ ਦੀ ਲੋਕੇਸ਼ਨ ਅਤੇ ਟਾਰਗੇਟ ਵੀ ਪਤਾ ਹੋਣਾ ਚਾਹੀਦਾ ਹੈ। ਜਾਂ ਤਾਂ ਇਹ ਜਾਣਕਾਰੀ ਪੁਲਿਸ ਨਾਲ ਸਾਂਝੀ ਕਰੋ ਜਾਂ ਆਪਣੀ ਘਟਦੀ ਰਾਜਨੀਤਿਕ ਪ੍ਰਸੰਗਿਕਤਾ ਨੂੰ ਮੁੜ ਸੁਰਜੀਤ ਕਰਨ ਦੀ ਬੇਚੈਨ ਕੋਸ਼ਿਸ਼ ਵਿੱਚ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣਾ ਬੰਦ ਕਰੋ।”

ਉਨ੍ਹਾਂ ਬਾਜਵਾ ਨੂੰ ਬੇਬੁਨਿਆਦ ਟਿੱਪਣੀਆਂ ਨਾਲ ਡਰ ਫੈਲਾਉਣ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਲਈ ਵੀ ਕਿਹਾ। ਉਨ੍ਹਾਂ ਕਿਹਾ “ਅਜਿਹੇ ਬਿਆਨਾਂ ਰਾਹੀਂ ਪੰਜਾਬ ਵਿੱਚ ਡਰ ਦਾ ਮਾਹੌਲ ਪੈਦਾ ਕਰਨਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਬਾਜਵਾ ਨੂੰ ਪੂਰੇ ਸੂਬੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।”

ਅਰੋੜਾ ਨੇ ਜਨਤਾ ਨੂੰ ਬਾਜਵਾ ਦੇ ਪਿਛਲੇ ਵਿਵਾਦਪੂਰਨ ਬਿਆਨ ਦੀ ਯਾਦ ਦਿਵਾਈ ਜਿੱਥੇ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਭੰਗ ਕਰਨ ਦੀ ਮੰਗ ਕੀਤੀ ਸੀ, ਇਸ ਨੂੰ ਭ੍ਰਿਸ਼ਟ ਦੱਸਿਆ ਸੀ। ਉਨ੍ਹਾਂ ਕਿਹਾ “ਇਹ ਉਹੀ ਪੰਜਾਬ ਪੁਲਿਸ ਹੈ ਜਿਸ ਨੇ ਅੱਤਵਾਦ ਦਾ ਖ਼ਾਤਮਾ ਕੀਤਾ ਅਤੇ ਹਿੰਸਕ ਹਮਲਿਆਂ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ। ਹਾਲ ਹੀ ਵਿੱਚ, ਜਦੋਂ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲਾ ਹੋਇਆ ਸੀ, ਤਾਂ ਪੰਜਾਬ ਪੁਲਿਸ ਨੇ 12 ਘੰਟਿਆਂ ਦੇ ਅੰਦਰ ਸਾਰੇ ਦੋਸ਼ੀਆਂ ਨੂੰ ਫੜ ਲਿਆ ਸੀ।”

ਅਰੋੜਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸੋਨੀਆ ਗਾਂਧੀ ਨੂੰ ਲਿਖੇ 11 ਸਾਲ ਪੁਰਾਣੇ ਪੱਤਰ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਕੈਪਟਨ ਨੇ ਬਾਜਵਾ ਦੇ ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਦੋਸ਼ ਲਗਾਇਆ ਸੀ। “ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪ੍ਰਤਾਪ ਬਾਜਵਾ ਵਿਰੁੱਧ ਅਜਿਹੇ ਦੋਸ਼ ਸਾਹਮਣੇ ਆਏ ਹਨ। ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣੇ ਦਾਅਵਿਆਂ ਅਤੇ ਸਬੰਧਾਂ ਬਾਰੇ ਖੁੱਲ੍ਹ ਕੇ ਦੱਸਣ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...