ਬਾਜਵਾ ਜੀ, ਜੇਕਰ ਤੁਸੀਂ ਸੱਚਮੁੱਚ ਪੰਜਾਬ ਬਾਰੇ ਚਿੰਤਤ ਹੁੰਦੇ, ਤਾਂ ਤੁਸੀਂ ਮੀਡੀਆ ਕੋਲ ਜਾ ਕੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਦੀ ਬਜਾਏ, ਇਹ ਜਾਣਕਾਰੀ ਪੁਲਿਸ ਜਾਂ ਮੁੱਖ ਮੰਤਰੀ ਨੂੰ ਦਿੰਦੇ

by | Apr 13, 2025 | breaking news, daily, politics | 0 comments

ਮੀਡੀਆ ਦੀਆਂ ਸੁਰਖ਼ੀਆਂ ਵਿੱਚ ਰਹਿਣ ਦੀ ਭੁੱਖ ਵਿੱਚ, ਪ੍ਰਤਾਪ ਬਾਜਵਾ ਨੇ ਪੰਜਾਬ ਦੀ ਸੁਰੱਖਿਆ ਨੂੰ ਵੀ ਦਾਅ ‘ਤੇ ਲਗਾ ਦਿੱਤਾ – ਦੀਪਕ ਬਾਲੀ

ਬਾਜਵਾ ਦਾ ‘ਤਜਰਬਾ’ ਖ਼ੁਦ ਬਹੁਤ ਕੁਝ ਦੱਸਦਾ ਹੈ ਕਿ ਸਰਹੱਦ ਪਾਰ ਤੋਂ ਸਪਲਾਈ ਕਿਵੇਂ ਕੀਤੀ ਜਾਂਦੀ ਹੈ – ਦੀਪਕ ਬਾਲੀ

ਚੰਡੀਗੜ੍ਹ, 13 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਵਿੱਚ 50 ਗ੍ਰਨੇਡਾਂ (ਜਿਨ੍ਹਾਂ ਵਿੱਚੋਂ 18 ਕਥਿਤ ਤੌਰ ‘ਤੇ ਵਰਤੇ ਗਏ ਸਨ, ਅਤੇ 32 ਅਜੇ ਵੀ ਬਾਕੀ ਹਨ) ਦੀ ਕਥਿਤ ਮੌਜੂਦਗੀ ਬਾਰੇ ਉਨ੍ਹਾਂ ਦੇ ਗੈਰ-ਜ਼ਿੰਮੇਵਾਰਾਨਾ ਅਤੇ ਡਰਾਉਣ ਵਾਲੇ ਬਿਆਨ ਲਈ ਸਖ਼ਤ ਆਲੋਚਨਾ ਕੀਤੀ ਹੈ।

ਸੀਨੀਅਰ ਆਪ ਨੇਤਾ ਦੀਪਕ ਬਾਲੀ ਨੇ ਬਾਜਵਾ ਦੀਆਂ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਦੇ ਇਨ੍ਹਾਂ ਦਾਅਵਿਆਂ ਨੂੰ ਜਨਤਾ ਵਿੱਚ ਦਹਿਸ਼ਤ ਪੈਦਾ ਕਰਨ ਅਤੇ ਪੰਜਾਬ ਦੀ ਸ਼ਾਂਤੀ ਅਤੇ ਸਥਿਰਤਾ ਨੂੰ ਕਮਜ਼ੋਰ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਿਹਾ।

ਦੀਪਕ ਬਾਲੀ ਨੇ ਬਾਜਵਾ ਦੇ ਬਿਆਨ ਦੇ ਪਿੱਛੇ ਦੇ ਇਰਾਦੇ ‘ਤੇ ਸਵਾਲ ਉਠਾਉਂਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇੱਕ ਸੱਚਾ ਨੇਤਾ ਜੋ ਸੱਚਮੁੱਚ ਪੰਜਾਬ ਦੀ ਭਲਾਈ ਬਾਰੇ ਚਿੰਤਤ ਹੈ, ਜ਼ਿੰਮੇਵਾਰੀ ਨਾਲ ਕੰਮ ਕਰਦਾ। “ਜੇਕਰ ਬਾਜਵਾ ਸੱਚਮੁੱਚ ਪੰਜਾਬ ਦੀ ਸੁਰੱਖਿਆ ਬਾਰੇ ਚਿੰਤਤ ਸੀ, ਤਾਂ ਉਨ੍ਹਾਂ ਨੂੰ ਤੁਰੰਤ ਪੁਲਿਸ, ਖ਼ੁਫ਼ੀਆ ਏਜੰਸੀਆਂ ਜਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਸੂਚਿਤ ਕਰਨਾ ਚਾਹੀਦਾ ਸੀ। ਬਾਲੀ ਨੇ ਕਿਹਾ ਇਸ ਦੇ ਉਲਟ ਉਨ੍ਹਾਂ ਨੇ ਮੀਡੀਆ ਵਿੱਚ ਇੱਕ ਚਿੰਤਾਜਨਕ ਬਿਆਨ ਦੇਣਾ ਚੁਣਿਆ, ਜੋ ਸਿਰਫ਼਼ ਡਰ ਅਤੇ ਅਨਿਸ਼ਚਿਤਤਾ ਫੈਲਾਉਣ ਦਾ ਕੰਮ ਕਰਦਾ ਹੈ,”।

ਬਾਲੀ ਨੇ ਬਾਜਵਾ ਦੀ ਪੰਜਾਬ ਦੀ ਸ਼ਾਂਤੀ ਉੱਤੇ ਆਪਣੇ ਰਾਜਨੀਤਿਕ ਏਜੰਡੇ ਨੂੰ ਤਰਜੀਹ ਦੇਣ ਲਈ ਵੀ ਆਲੋਚਨਾ ਕੀਤੀ। ਉਨ੍ਹਾਂ ਅੱਗੇ ਕਿਹਾ “ਬਾਜਵਾ ਦੀਆਂ ਟਿੱਪਣੀਆਂ ਤੋਂ ਸਪੱਸ਼ਟ ਹੈ ਕਿ ਉਹ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਨਾਲੋਂ ਮੀਡੀਆ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਹਨ। ਇਹ ਇੱਕ ਰਾਜਨੀਤਿਕ ਸਟੰਟ ਤੋਂ ਵੱਧ ਕੁਝ ਨਹੀਂ ਹੈ ਜਿਸ ਦਾ ਉਦੇਸ਼ ਬੇਲੋੜੀ ਦਹਿਸ਼ਤ ਪੈਦਾ ਕਰਨਾ ਅਤੇ ਪ੍ਰਚਾਰ ਕਰਨਾ ਹੈ,”।

‘ਆਪ’ ਨੇਤਾ ਨੇ ਪੰਜਾਬ ਪੁਲਿਸ ਅਤੇ ਰਾਜ ਸਰਕਾਰ ਦੀ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਦੀ ਸਮਰੱਥਾ ‘ਤੇ ਆਪਣੇ ਵਿਸ਼ਵਾਸ ਦੀ ਪੁਸ਼ਟੀ ਕੀਤੀ।ਬਾਲੀ ਨੇ ਕਿਹਾ “ਪੰਜਾਬ ਪੁਲਿਸ ਬਹੁਤ ਸਮਰੱਥ ਹੈ, ਅਤੇ ਸਰਕਾਰ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਬਾਜਵਾ ਦੇ ਬੇਬੁਨਿਆਦ ਬਿਆਨ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਦੇ ਹਨ ਅਤੇ ਬਿਨਾਂ ਕਿਸੇ ਠੋਸ ਸਬੂਤ ਦੇ ਡਰ ਦਾ ਮਾਹੌਲ ਪੈਦਾ ਕਰਦੇ ਹਨ,”।
ਕਾਰਵਾਈ ਯੋਗ ਜਾਣਕਾਰੀ ਪ੍ਰਦਾਨ ਕਰਨ ਵਿੱਚ ਬਾਜਵਾ ਦੀ ਅਸਫਲਤਾ ਨੂੰ ਉਜਾਗਰ ਕਰਦੇ ਹੋਏ, ਬਾਲੀ ਨੇ ਉਨ੍ਹਾਂ ਦੇ ਦਾਅਵਿਆਂ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਏ।ਬਾਲੀ ਨੇ ਜ਼ੋਰ ਦੇ ਕੇ ਕਿਹਾ “ਜੇਕਰ ਬਾਜਵਾ ਕੋਲ ਇਨ੍ਹਾਂ ਗ੍ਰਨੇਡਾਂ ਬਾਰੇ ਠੋਸ ਸਬੂਤ ਹਨ, ਤਾਂ ਉਨ੍ਹਾਂ ਨੇ ਕਾਨੂੰਨ ਪੁਲਿਸ ਨਾਲ ਵੇਰਵੇ ਕਿਉਂ ਨਹੀਂ ਸਾਂਝੇ ਕੀਤੇ ਜਾਂ ਸਰੋਤਾਂ ਬਾਰੇ ਕਿਉਂ ਨਹੀਂ ਦੱਸਿਆ? ਉਨ੍ਹਾਂ ਦੇ ਅਸਪਸ਼ਟ ਬਿਆਨ ਸਿਰਫ ਪੰਜਾਬ ਦੀ ਸ਼ਾਂਤੀ ਪ੍ਰਤੀ ਸੱਚੀ ਚਿੰਤਾ ਦੀ ਘਾਟ ਅਤੇ ਰਾਜਨੀਤਿਕ ਲਾਭ ਲਈ ਸਥਿਤੀ ਦਾ ਲਾਭ ਉਠਾਉਣ ਦੇ ਇਰਾਦੇ ਨੂੰ ਦਰਸਾਉਂਦੇ ਹਨ,”।

‘ਆਪ’ ਨੇਤਾ ਨੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਦੇ ਕਾਂਗਰਸ ਪਾਰਟੀ ਦੇ ਇਤਿਹਾਸ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ “ਬਾਜਵਾ ਦੀਆਂ ਟਿੱਪਣੀਆਂ ਕਾਂਗਰਸ ਪਾਰਟੀ ਦੀ ਮਾੜੀ ਲੀਡਰਸ਼ਿਪ ਅਤੇ ਕੁ ਪ੍ਰਬੰਧਨ ਦੀ ਵਿਰਾਸਤ ਨੂੰ ਦਰਸਾਉਂਦੀ ਹੈ। ਇਹ ਵਿਡੰਬਣਾ ਹੈ ਕਿ ਬਾਜਵਾ, ਜਿਨ੍ਹਾਂ ਦੀ ਪਾਰਟੀ ਨੇ ਪੰਜਾਬ ਦੇ ਪਿਛਲੇ ਸੰਘਰਸ਼ਾਂ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਸੀ, ਹੁਣ ਡਰ ਪੈਦਾ ਕਰਨ ਲਈ ਬੇਬੁਨਿਆਦ ਦਾਅਵੇ ਕਰ ਰਹੀ ਹੈ,”।

ਬਾਲੀ ਨੇ ਪ੍ਰਤਾਪ ਬਾਜਵਾ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਅਤੇ ਅਜਿਹੇ ਬੇਤੁਕੇ ਬਿਆਨ ਦੇਣ ਤੋਂ ਬਚਣ ਲਈ ਕਿਹਾ ਜੋ ਪੰਜਾਬ ਦੀ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਬਾਲੀ ਨੇ ਕਿਹਾ, “ਇੱਕ ਸਿਆਣਾ ਸਿਆਸਤਦਾਨ ਹਮੇਸ਼ਾ ਨਿੱਜੀ ਇੱਛਾਵਾਂ ਨਾਲੋਂ ਸੂਬੇ ਦੀ ਭਲਾਈ ਨੂੰ ਤਰਜੀਹ ਦਿੰਦਾ ਹੈ। ਬਾਜਵਾ ਨੂੰ ਪੰਜਾਬ ਦੀ ਸ਼ਾਂਤੀ ਨੂੰ ਸਿਆਸੀ ਖੇਡਾਂ ਲਈ ਵਰਤਣਾ ਬੰਦ ਕਰਨਾ ਚਾਹੀਦਾ ਹੈ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...