ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਬਜਾਏ ਸਿੱਖ ਮਸਲੇ ਹੱਲ ਕਰਵਾਉਣ ਲਈ ਸਹਿਯੋਗ ਕਰਨ ਸ. ਹਰਜੋਤ ਸਿੰਘ ਬੈਂਸ- ਜਥੇਦਾਰ ਕੁਲਦੀਪ ਸਿੰਘ ਗੜਗੱਜ

by | Apr 13, 2025 | breaking news, daily | 0 comments

ਸ੍ਰੀ ਅੰਮ੍ਰਿਤਸਰ, 13 ਅਪ੍ਰੈਲ-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦੀ ਬਜਾਏ ਲੰਮੇ ਸਮੇਂ ਤੋਂ ਲਟਕੇ ਹੋਏ ਸਿੱਖ ਮਸਲੇ ਹੱਲ ਕਰਵਾਉਣ ਵਿੱਚ ਸਹਿਯੋਗ ਦੇਣ ਦੀ ਨਸੀਹਤ ਦਿੱਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਰਦਾਰ ਬੈਂਸ ਆਪਣੇ ਆਪ ਨੂੰ ਪੰਥ ਦਾ ਹਿੱਸਾ ਸਮਝਦੇ ਹਨ ਪਰ ਜਿਹੜੀ ਗੱਲ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਕੀਤੀ ਹੈ ਇਹ ਸਿੱਖਾਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਖ਼ਾਲਸਾ ਪੰਥ ਆਪ ਤੈਅ ਕਰੇਗਾ ਨਾ ਕਿ ਪੰਜਾਬ ਦੀ ਵਿਧਾਨ ਸਭਾ ਤੈਅ ਕਰੇਗੀ।

ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬਾਨ ਦੇ ਵਿਧੀ ਵਿਧਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਨੇ ਪਹਿਲਾਂ ਹੀ ਸਿੱਖ ਸੰਗਤ ਤੇ ਜਥੇਬੰਦੀਆਂ ਤੋਂ ਸੁਝਾਅ ਮੰਗੇ ਹੋਏ ਹਨ। ਸ. ਬੈਂਸ ਆਪਣੇ ਆਪ ਨੂੰ ਪੰਥ ਦਾ ਹਿੱਸਾ ਸਮਝਦੇ ਤਾਂ ਉਨ੍ਹਾਂ ਨੂੰ ਇਹ ਸਮਝ ਹੋਣੀ ਚਾਹੀਦੀ ਹੈ ਕਿ ਪੰਥਕ ਮਸਲੇ ਚੁੱਕਣ ਦਾ ਮੰਚ ਕਿਹੜਾ ਹੈ ਅਤੇ ਜੇਕਰ ਉਨ੍ਹਾਂ ਦੇ ਕੋਈ ਸੁਝਾਅ ਹਨ ਤਾਂ ਉਹ ਸਹੀ ਚੈਨਲ ਰਾਹੀਂ ਪੁੱਜਦੇ ਕਰਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਸ. ਬੈਂਸ ਨੂੰ ਸਤਿਕਾਰ ਸਹਿਤ ਦੋ ਤਖ਼ਤਾਂ ਨੂੰ ਜੋੜਨ ਵਾਲੀ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਂਦੀ ਸੜਕ ਦਾ ਨਿਰਮਾਣ ਕਾਰਜ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਕਾਰ ਸੇਵਾ ਕਿਲਾ ਅਨੰਦਗੜ੍ਹ ਵਾਲੇ ਮਹਾਂਪੁਰਖਾਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਲਗਭਗ 10 ਕਿਲੋਮੀਟਰ ਦੀ ਸੜਕ ਖ਼ੁਦ ਤਿਆਰ ਕਰਵਾਈ ਜਾ ਰਹੀ ਹੈ ਜੋ ਕਿ ਅਸਲ ਵਿੱਚ ਸਰਕਾਰ ਦੀ ਜ਼ਿੰਮੇਵਾਰੀ ਹੈ ਕਿਉਂਕਿ ਉਹ ਲੋਕਾਂ ਤੋਂ ਟੈਕਸ ਲੈਂਦੀ ਹੈ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਹਰਜੋਤ ਸਿੰਘ ਬੈਂਸ ਨੂੰ ਕਿਹਾ ਕਿ ਕੁਝ ਅਜਿਹੇ ਜ਼ਰੂਰੀ ਮਸਲੇ ਹਨ ਜੋ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਚੁੱਕਣੇ ਚਾਹੀਦੇ ਹਨ।
1. ਉਹ ਸਰਕਾਰ ਕੋਲੋਂ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਅਤੇ ਪੁਲਿਸ ਦੀਆਂ ਵਧੀਕੀਆਂ ਦੀ ਪੜਚੋਲ ਕਰਵਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ ਬਣਵਾਉਣ ਅਤੇ ਵਧੀਕੀਆਂ ਕਰਨ ਵਾਲੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਬਾਕੀ ਦੋਸ਼ੀ ਅਫ਼ਸਰਾਂ ਨੂੰ ਬਣਦੀ ਸਜ਼ਾ ਦਿਵਾਉਣ ਦਾ ਮਤਾ ਪਾਸ ਕਰਵਾਉਣ
2. ਸ. ਹਰਜੋਤ ਸਿੰਘ ਬੈਂਸ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਹਿਯੋਗ ਦੇਣ ਲਈ ਵੀ ਕਿਹਾ ਕਿਉਂਕਿ ਇਹ ਸਿੰਘ ਲੋੜ ਤੋਂ ਵੱਧ ਸਜ਼ਾ ਭੁਗਤ ਚੁੱਕੇ ਹਨ ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

3. ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ੀ ਲਈ ਵੀ ਸ. ਬੈਂਸ ਯਤਨ ਕਰਨ।
ਉਨ੍ਹਾਂ ਕਿਹਾ ਕਿ ਸ. ਹਰਜੋਤ ਸਿੰਘ ਬੈਂਸ ਆਪਣੀ ਸਰਕਾਰ ਕੋਲੋਂ ਪੰਜਾਬ ਦੀ ਵਿਧਾਨ ਸਭਾ ਵਿੱਚ ਹਜ਼ਾਰਾਂ ਸਿੱਖ ਨੌਜਵਾਨਾਂ ਦੇ ਕਤਲੇਆਮ ਦਾ ਨਿੰਦਾ ਮਤਾ ਪਾਸ ਕਰਵਾਉਣ।
4. ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੁਲਿਸ ਨੇ ਕਤਲ ਕੀਤਾ ਜੋ ਕਿ ਅਦਾਲਤ ਵਿੱਚ ਸਾਬਤ ਹੋ ਚੁੱਕਾ ਹੈ, ਇਸ ਦਾ ਨਿੰਦਾ ਮਤਾ ਕਰਵਾਉਣ।
ਭਾਈ ਖਾਲੜਾ ਦੀ ਜੀਵਨੀ ਉੱਤੇ ਬਣੀ ਪੰਜਾਬ 95 ਫ਼ਿਲਮ ਦੇ ਹੱਕ ਵਿੱਚ ਮਤਾ ਕਰਵਾਉਣ
5. ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਜੂਨ 1984 ਦੇ ਫ਼ੌਜੀ ਹਮਲੇ ਦੀ ਨਿੰਦਿਆ ਕਰਨ ਦਾ ਮਤਾ ਕਰਵਾਉਣ।
6. ਮੌੜ ਬੰਬ ਧਮਾਕੇ ਦੀ ਅੱਤਵਾਦੀ ਕਾਰਵਾਈ ਵਿੱਚ ਪੰਜਾਬ ਦੀਆਂ ਜਾਂਚ ਏਜੰਸੀਆਂ ਹੁਣ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦੇ ਸਕੀਆਂ, ਇਸ ਘਟਨਾ ਵਿੱਚ ਜਾਨਾਂ ਗੁਆਉਣ ਵਾਲਿਆਂ ਲਈ ਸੋਗ ਮਤਾ ਪਾਉਣ।

7. ਇਸੇ ਤਰ੍ਹਾਂ ਸਿੱਖਾਂ ਖਿਲਾਫ ਝੂਠੇ, ਨਫ਼ਰਤੀ ਬਿਰਤਾਂਤ ਅਤੇ ਕੂੜ ਪ੍ਰਚਾਰ ਵਿਰੁੱਧ ਮਤਾ ਪਾਸ ਕਰਵਾਉਣ।
8. ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲਦੀ ਵਾਰ ਵਾਰ ਪੈਰੋਲ ਤੇ ਫਰਲੋ ਪੀੜਤ ਬੀਬੀਆਂ ਅਤੇ ਜ਼ੁਲਮ ਦੇ ਸ਼ਿਕਾਰ ਪਰਿਵਾਰਾਂ ਨਾਲ ਕੋਝਾ ਮਜ਼ਾਕ ਹੈ। ਉਹ ਇਸ ਖਿਲਾਫ ਮਤਾ ਪਾਸ ਕਰਦਿਆਂ ਇਸ ਦੀ ਨਿੰਦਾ ਕਰਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਅਤੇ ਸ. ਹਰਜੋਤ ਸਿੰਘ ਬੈਂਸ ਵਿਚਕਾਰ ਜਿਹੜੀ ਗੱਲਬਾਤ ਹੋਈ ਹੈ ਉਸ ਨੂੰ ਕਿਸੇ ਵੀ ਤਰ੍ਹਾਂ ਸਨਸਨੀ ਵਜੋਂ ਪੇਸ਼ ਨਹੀਂ ਕਰਨਾ ਚਾਹੀਦਾ ਇਹ ਸਾਡੀ ਆਪਸੀ ਬਹੁਤ ਸੁਭਾਵਿਕ ਮੁੱਦਿਆਂ ਦੇ ਉੱਤੇ ਗੱਲਬਾਤ ਹੋਈ ਸੀ। ਅਸੀਂ ਮੁੱਦਿਆਂ ਦੀ ਗੰਭੀਰਤਾ ਸਮਝਦੇ ਹੋਏ ਵੱਡੇ ਮਸਲਿਆਂ ‘ਤੇ ਵਿਚਾਰ ਕਰੀਏ ਅਤੇ ਇਸ ਘਟਨਾ ਨੂੰ ਮੰਤਰੀ ਬਨਾਮ ਜਥੇਦਾਰ ਦੀ ਸ਼ਬਦੀ ਜੰਗ ਦੀ ਤਰ੍ਹਾਂ ਮੀਡੀਆ ਉੱਤੇ ਪੇਸ਼ ਨਾ ਕਰੀਏ

***
ਇੰਚਾਰਜ, ਸਕੱਤਰੇਤ,
ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ,
98145-35153.

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...