ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਪੁਸ਼ਪ ਅਰਪਿਤ

by | Apr 14, 2025 | breaking news, daily | 0 comments

– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਵਿੱਚ ਕੀਤੀ ਸ਼ਿਰਕਤ

– ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਕਰ ਰਹੀ ਹੈ ਸਾਕਾਰ; ਕੈਬਨਿਟ ਵਿੱਚ 6 ਐਸ.ਸੀ ਮੰਤਰੀਆਂ ਦੇ ਨਾਲ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਮਿਲ ਰਹੀ ਹੈ ਐਸ.ਸੀ. ਸਕਾਲਰਸ਼ਿਪ- ਤਰੁਨਪ੍ਰੀਤ ਸਿੰਘ ਸੌਂਦ

– ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫਤਰ ਵਿਖੇ ਲਗਵਾਈਆਂ

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਪ੍ਰਤੀਮਾ ‘ਤੇ ਸ਼ਰਧਾ ਪੁਸ਼ਪ ਅਰਪਿਤ ਕੀਤੇ ਗਏ। ਇਸ ਉਪਰੰਤ ਉਹਨਾਂ ਨੇ ਇਸ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸੈਮੀਨਾਰ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਉਹਨਾਂ ਦੇ ਨਾਲ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।ਕੈਬਨਿਟ ਵਿੱਚ 6 ਐਸ.ਸੀ. ਮੰਤਰੀ ਹਨ ਤੇ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਬਿਨਾਂ ਕਿਸੇ ਦਿੱਕਤ ਤੋਂ ਐਸ.ਸੀ. ਸਕਾਲਰਸ਼ਿਪ ਲਾਭਪਾਤਰੀਆਂ ਨੂੰ ਮਿਲ ਰਹੀ ਹੈ।

ਡਾ. ਅੰਬੇਡਕਰ ਸਿਰਫ਼ ਇੱਕ ਵਿਅਕਤੀ ਨਹੀਂ, ਬਲਕਿ ਇੱਕ ਸੋਚ, ਇੱਕ ਅੰਦੋਲਨ ਅਤੇ ਇੱਕ ਸੰਕਲਪ ਸਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਸਮਾਜਿਕ ਬਰਾਬਰੀ, ਨਿਆਂ ਅਤੇ ਵਿਦਿਆ ਦੇ ਅਧਿਕਾਰ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਅਗਵਾਈ ਵਿੱਚ ਬਣਾਇਆ ਗਿਆ ਸੰਵਿਧਾਨ ਨਾ ਸਿਰਫ਼ ਲੋਕਤੰਤਰ ਦੀ ਨੀਂਹ ਹੈ, ਸਗੋਂ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲਾ ਦਸਤਾਵੇਜ਼ ਹੈ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਿਖਾਏ ਰਸਤੇ ‘ਤੇ ਚੱਲ ਕੇ ਹੀ ਇਕ ਸਮਰੱਥ, ਸਿੱਖਿਆ ਯੋਗ ਅਤੇ ਸਮਾਨਤਾ ਤੇ ਆਧਾਰਿਤ ਭਾਰਤ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਡਾ. ਅੰਬੇਡਕਰ ਦੀ ਸੋਚ ਅੱਜ ਵੀ ਨੌਜਵਾਨੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾ. ਅੰਬੇਡਕਰ ਦੇ ਆਦਰਸ਼ਾਂ ਅਨੁਸਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫਤਰ ਵਿਖੇ ਲਗਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ
ਵਿਦਿਆ ਇਕ ਅਜਿਹੀ ਚੀਜ਼ ਹੈ, ਜੋ ਇਨਸਾਨ ਨੂੰ ਬਾਕੀ ਜੂਨਾਂ ਨਾਲੋਂ ਵੱਖਰਾ ਕਰਦੀ ਹੈ। ਅੱਖਰ ਤੇ ਗਿਆਨ ਸਦਕਾ ਡਾ. ਅੰਬੇਡਕਰ ਵਰਗੀ ਵੱਡੀ ਸ਼ਖ਼ਸੀਅਤ ਵੀ ਬਣਿਆ ਜਾ ਸਕਦਾ ਹੈ। ਡਾ. ਅੰਬੇਡਕਰ ਨੇ ਆਪਣੀ ਜ਼ਿੰਦਗੀ ਵਿੱਚ ਵੱਡੀ ਸਿੱਖਿਆ ਹਾਸਲ ਕਰ ਕੇ ਲੋਕਾਂ ਦਾ ਕਲਿਆਣ ਕੀਤਾ।

ਸੌਂਦ ਨੇ ਕਿਹਾ ਕਿ ਬਹੁਤ ਔਖੇ ਰਾਹਾਂ ਵਿੱਚੋਂ ਲੰਘ ਕੇ ਰਾਖਵਾਂਕਰਨ ਮਿਲਣ ਨਾਲ ਕਰੋੜਾਂ ਲੋਕਾਂ ਨੇ ਉਸ ਦਾ ਲਾਹਾ ਲਿਆ ਹੈ। ਉਹਨਾਂ ਦੱਸਿਆ ਕਿ ਅੱਜ ਵੱਡੀ ਗਿਣਤੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈ ਰਹੇ ਹਨ। ਸਰਕਾਰ ਵੱਲੋਂ ਸਕੂਲਾਂ ਦੇ ਕੀਤੇ ਵਿਕਾਸ ਸਦਕਾ ਅੱਜ 15 ਹਜ਼ਾਰ ਤੋਂ ਵੱਧ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ।

ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦੇ ਹਿਤ ਲਈ ਬਹੁਤ ਵੱਡਾ ਕੰਮ ਕੀਤਾ ਹੈ ਤੇ ਉਨ੍ਹਾਂ ਦੀ ਸੋਚ ਹਮੇਸ਼ਾ ਉੱਨਤੀ ਦੇ ਰਾਹ ਉੱਤੇ ਲੈ ਕੇ ਜਾਣ ਲਈ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੇ ਸ਼ਬਦ ਕਿ ਉਹ ਕਿਸੇ ਸਮਾਜ ਦੀ ਤਰੱਕੀ ਨੂੰ ਔਰਤਾਂ ਦੀ ਤਰੱਕੀ ਦੇ ਅਧਾਰ ‘ਤੇ ਦੇਖਦੇ ਹਨ, ਸਮਾਜ ਨੂੰ ਅੱਜ ਵੀ ਔਰਤਾਂ ਦੀ ਤਰੱਕੀ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਪ੍ਰੇਰਦੇ ਹਨ। ਉਹਨਾਂ ਕਿਹਾ ਕਿ ਵਿਦਿਆ ਬਹੁਤ ਵੱਡੀ ਤਾਕਤ ਹੈ ਤੇ ਜਿਹੜਾ ਇਨਸਾਨ ਜਿੰਨੀ ਵੱਧ ਵਿੱਦਿਆ ਹਾਸਲ ਕਰਦਾ ਹੈ, ਉਸ ਵੱਲੋਂ ਤਰੱਕੀ ਕਰਨ ਦੇ ਰਾਹ ਓਨੇ ਹੀ ਜ਼ਿਆਦਾ ਖੁੱਲ੍ਹ ਜਾਂਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਪੁੱਜੇ ਮਹਿਮਾਨਾਂ ਦਾ ਰਸਮੀ ਤੌਰ ਉੱਤੇ ਸਵਾਗਤ ਕੀਤਾ ਗਿਆ ਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਰਸਮੀ ਤੌਰ ਉੱਤੇ ਧੰਨਵਾਦ ਕੀਤਾ ਗਿਆ। ਸੈਮੀਨਾਰ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਇਸ ਮੌਕੇ ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਸਕੀਮ ਦੇ ਲਾਭ ਸਬੰਧੀ ਸੈਂਕਸ਼ਨ ਪੱਤਰ ਵੀ ਵੰਡੇ ਗਏ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਯੂਨੀਵਰਸਿਟੀ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਯੂਨੀਵਰਸਿਟੀ ਵੱਲੋਂ ਡਿਪਟੀ ਕਮਿਸ਼ਨਰ ਦਾ ਵੀ ਸਨਮਾਨ ਕੀਤਾ ਗਿਆ। ਸੈਮੀਨਾਰ ਦੌਰਾਨ ਸਮਾਜਕ ਨਿਆਂ ਤੇ ਅਧਿਕਾਰਤਾ ਵਿਭਾਗ ਵੱਲੋਂ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ, ਐੱਸ. ਡੀ. ਐਮ.ਅਮਲੋਹ ਚੇਤਨ ਬੰਗੜ, ਐੱਸ.ਡੀ. ਐਮ. ਅਰਵਿੰਦ ਕੁਮਾਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਲੇਬਰ ਵੈੱਲਫੇਅਰ ਬੋਰਡ ਪੰਜਾਬ ਰਾਜ ਪੂਰੀ, ਮੈਂਬਰ ਪੰਜਾਬ ਮੰਡੀ ਬੋਰਡ ਇੰਦਰਜੀਤ ਸਿੰਘ, ਕੰਵਰਵੀਰ ਸਿੰਘ ਰਾਏ, ਚਮਨ ਕੁਰੇਸ਼ੀ, ਪ੍ਰਿਤਪਾਲ ਜੱਸੀ, ਸਤੀਸ਼ ਲਟੌਰ, ਨਵੀ ਸਰਹਿੰਦ, ਬਲਜਿੰਦਰ ਗੋਲ਼ਾ, ਅਸ਼ੀਸ਼ ਅੱਤਰੀ, ਆਸ਼ੀਸ਼ ਸੂਦ, ਦੀਪਕ ਬਤੀਸ਼, ਸਮੇਤ ਯੂਨੀਵਰਸਿਟੀ ਦੇ ਅਧਿਆਪਕ, ਵਿਦਿਆਰਥੀ ਅਤੇ ਪਤਵੰਤੇ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...