ਸੰਮਨ ਮਿਲਣ ਦੇ ਬਾਵਜੂਦ,ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

by | Apr 14, 2025 | breaking news, daily, politics | 0 comments

ਕੰਗ ਦਾ ਸਵਾਲ – ਜੇਕਰ 50 ਗ੍ਰਨੇਡਾਂ ਬਾਰੇ ਕੋਈ ਸੁਰਾਗ ਹੈ, ਤਾਂ ਪੁਲਿਸ ਤੋਂ ਕਿਉਂ ਲੁਕਾ ਰਹੇ ਹੋ ਸੱਚ?

ਟੀਵੀ ‘ਤੇ ਘੰਟਿਆਂ ਬੱਧੀ ਭਾਸ਼ਣ, ਪਰ ਜੇ ਪੁਲਿਸ ਬੁਲਾਵੇ ਤਾਂ ਸਮਾਂ ਨਹੀਂ! ਬਾਜਵਾ ਜੀ, ਡਰ ਕਿਸ ਗੱਲ ਦਾ ਹੈ?

ਭੇਤ ਲੁਕਾ ਰਹੇ ਹੋ ਜਾਂ ਝੂਠ ਬੋਲ ਰਹੇ ਹੋ? ਬਾਜਵਾ ਜੀ, ਪੰਜਾਬ ਦੀ ਸੁਰੱਖਿਆ ਨਾਲ ਖਿਲਵਾੜ ਕਿਉਂ?- ਕੰਗ

ਸੂਬੇ ਦੀ ਸੁਰੱਖਿਆ ਤੋਂ ਉੱਪਰ ਨਹੀਂ ਹੋ ਸਕਦਾ ਕੋਈ ਵੀ ‘ਨਿੱਜੀ ਕੰਮ’ – ਕੰਗ ਨੇ ਬਾਜਵਾ ਦੇ ਰਵੱਈਏ ‘ਤੇ ਉਠਾਏ ਗੰਭੀਰ ਸਵਾਲ

ਚੰਡੀਗੜ੍ਹ, 14 ਅਪ੍ਰੈਲ

ਕਾਂਗਰਸ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਪੁਲਿਸ ਵੱਲੋਂ ਸੰਮਨ ਭੇਜੇ ਜਾਣ ਦੇ ਬਾਵਜੂਦ ਪੁਲਿਸ ਥਾਣੇ ਨਾ ਪਹੁੰਚਣ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਹਨ ਅਤੇ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ।

ਮਲਵਿੰਦਰ ਕੰਗ ਨੇ ਪ੍ਰਤਾਪ ਬਾਜਵਾ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਕੋਲ 50 ਗ੍ਰਨੇਡਾਂ ਬਾਰੇ ਠੋਸ ਜਾਣਕਾਰੀ ਹੈ, ਤਾਂ ਤੁਸੀਂ ਉਹ ਜਾਣਕਾਰੀ ਪੰਜਾਬ ਪੁਲਿਸ ਨੂੰ ਦੇਣ ਤੋਂ ਕਿਉਂ ਝਿਜਕ ਰਹੇ ਹੋ?

ਕੰਗ ਨੇ ਕਿਹਾ ਕਿ ਬਾਜਵਾ ਕੋਲ ਟੀਵੀ ਚੈਨਲਾਂ ‘ਤੇ ਘੰਟਿਆਂ ਬੱਧੀ ਇੰਟਰਵਿਊ ਦੇਣ ਦਾ ਸਮਾਂ ਹੈ ਪਰ ਪੁਲਿਸ ਨਾਲ ਸਹਿਯੋਗ ਕਰਨ ਦਾ ਸਮਾਂ ਨਹੀਂ ਹੈ। ਦੇਸ਼ ਅਤੇ ਰਾਜ ਦੀ ਸੁਰੱਖਿਆ ਤੋਂ ਵੱਧ ਮਹੱਤਵਪੂਰਨ ਕਿਹੜਾ ਨਿੱਜੀ ਕੰਮ ਹੋ ਸਕਦਾ ਹੈ? ਕੰਗ ਨੇ ਕਿਹਾ ਕਿ ਪ੍ਰਤਾਪ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਅਨੁਸਾਰ, ਪੁਲਿਸ ਉਨ੍ਹਾਂ ਤੋਂ ਠੋਸ ਜਾਣਕਾਰੀ ਮੰਗ ਰਹੀ ਹੈ ਤਾਂ ਜੋ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ। ਪਰ ਉਹ ਜਾਣਬੁੱਝ ਕੇ ਪੁਲਿਸ ਕੋਲ ਨਹੀਂ ਜਾ ਰਹੇ।

ਕੰਗ ਨੇ ਕਿਹਾ ਕਿ ਜੇਕਰ ਬਾਜਵਾ ਕੋਲ ਗ੍ਰਨੇਡ ਬਾਰੇ ਠੋਸ ਜਾਣਕਾਰੀ ਹੈ, ਤਾਂ ਉਹ ਪੁਲਿਸ ਨੂੰ ਇਸ ਬਾਰੇ ਸੂਚਿਤ ਨਾ ਕਰਕੇ ਸੂਬੇ ਦੀ ਸੁਰੱਖਿਆ ਨੂੰ ਕਿਉਂ ਖ਼ਤਰੇ ਵਿੱਚ ਪਾ ਰਹੇ ਹੋ? ਜੇਕਰ ਪੁਲਿਸ ਨੂੰ ਜਾਣਕਾਰੀ ਦੇਣ ਵਿੱਚ ਕੋਈ ਸਮੱਸਿਆ ਹੈ ਤਾਂ ਉਹ ਵੀ ਦੱਸਣਾ ਚਾਹੀਦੀ ਹੈ ਜਾਂ ਜੇਕਰ ਜਾਣਕਾਰੀ ਨਹੀਂ ਵੀ ਹੈ ਤਾਂ ਇਹ ਵੀ ਉਨ੍ਹਾਂ ਨੂੰ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਸੁਰੱਖਿਆ ਦੇ ਮੁੱਦੇ ‘ਤੇ ਇਸ ਤਰ੍ਹਾਂ ਦਾ ਰਵੱਈਆ ਸਹੀ ਨਹੀਂ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...