ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

by | Apr 17, 2025 | breaking news, daily | 0 comments

* ⁠ਪਸ਼ੂ ਪਾਲਣ ਮੰਤਰੀ ਨੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿੱਚ ਇਨ-ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਵਾਰਡ ਦਾ ਕੀਤਾ ਉਦਘਾਟਨ

•ਇਨ੍ਹਾਂ ਪੌਲੀਕਲੀਨਿਕਾਂ ਵਿੱਚ ਸਰਜਰੀ, ਪੋਸਟ-ਆਪਰੇਟਿਵ ਕੇਅਰ, ਲੈਬ ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ ਸੇਵਾਵਾਂ ਕੀਤੀਆਂ ਜਾਣਗੀਆਂ ਪ੍ਰਦਾਨ

ਚੰਡੀਗੜ੍ਹ/ਲੰਬੀ, 17 ਅਪ੍ਰੈਲ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਹੋ ਗਈਆਂ ਹਨ।

ਇਸ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਟਿਆਲਾ, ਅੰਮ੍ਰਿਤਸਰ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਵੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਪ੍ਰਬੰਧਨ, ਸਰਜਰੀਆਂ, ਪੋਸਟ-ਆਪਰੇਟਿਵ ਦੇਖਭਾਲ, ਰੁਟੀਨ ਚੈੱਕ-ਅੱਪ, ਡਾਇਗਨੌਸਿਸ (ਲੈਬ ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ) ਅਤੇ ਹੋਰ ਸੇਵਾਵਾਂ ਸ਼ਾਮਲ ਹਨ।

ਅੱਜ ਛੇ ਪੌਲੀਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਆਈਪੀਡੀ ਸੇਵਾਵਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪੌਲੀਕਲੀਨਿਕ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਲਈ ਲੋੜੀਂਦੀ ਦੇਖਭਾਲ ਅਤੇ ਇਲਾਜ ਪ੍ਰਦਾਨ ਕਰਨਗੇ।

ਪਹਿਲਾਂ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਨਡੋਰ ਸਹੂਲਤਾਂ ਦੀ ਘਾਟ ਕਾਰਨ ਪਸ਼ੂ ਪਾਲਕਾਂ ਨੂੰ ਜਾਨਵਰਾਂ ਦੀਆਂ ਸਰਜਰੀਆਂ ਤੋਂ ਬਾਅਦ ਕਈ ਚੁਣੌਤੀਆਂ ਦਰਪੇਸ਼ ਆਉਂਦੀਆਂ ਸਨ। ਕਈ ਵਾਰ ਟਾਂਕੇ ਖਰਾਬ ਹੋਣ, ਟਾਂਕੇ ਖੁੱਲ੍ਹ ਜਾਣ, ਇਨਫੈਕਸ਼ਨ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਕਈ ਵਾਰੀ ਤਾਂ ਜਾਨਵਰਾਂ ਦੀ ਮੌਤ ਵੀ ਹੋ ਜਾਂਦੀ ਸੀ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਸੀ। ਕਿਸਾਨਾਂ ਕੋਲ ਅਕਸਰ ਆਪਣੇ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਢੁਕਵੇਂ ਸਾਧਨਾਂ ਦੀ ਵੀ ਘਾਟ ਸੀ।

ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਛੇ ਜ਼ਿਲ੍ਹਿਆਂ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈਪੀਡੀ ਵਾਰਡ ਸਥਾਪਤ ਕੀਤੇ ਹਨ, ਜਿਹਨਾਂ ਵਿੱਚ ਜਾਨਵਰਾਂ ਨੂੰ ਪੂਰੀ ਤਰ੍ਹਾਂ ਠੀਕ ਹੋਣ ਤੱਕ ਦਾਖਲ ਰੱਖਿਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੌਲੀਕਲੀਨਿਕਾਂ ਵਿੱਚ ਵਿਸ਼ੇਸ਼ ਦੇਖਭਾਲ ਵੀ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਵਿੱਚ ਆਬਜ਼ਰਵੇਸ਼ਨ ਵਾਰਡ ਅਤੇ ਪੁਨਰਵਾਸ ਪ੍ਰੋਗਰਾਮ ਸ਼ਾਮਲ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਮਾਲਕਾਂ ਨੂੰ ਪਸ਼ੂਆਂ ਨੂੰ ਮੂੰਹ-ਖੁਰ ਬਿਮਾਰੀ (ਐਫਐਮਡੀ) ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ 65 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਰਾਜ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੇ ਮਈ 2025 ਦੇ ਅੰਤ ਤੱਕ ਇਸ ਕਾਰਜ ਨੂੰ ਮੁਕੰਮਲ ਕਰਨ ਲਈ 1600 ਤੋਂ ਵੱਧ ਟੀਮਾਂ ਬਣਾਈਆਂ ਹਨ। ਉਨ੍ਹਾਂ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਨੂੰ ਸੈਕਸ ਸੌਰਟਡ ਸੀਮਨ ਨਾਲ ਇਨਸੈਮੀਨੇਟ ਕਰਵਾਉਣ ਤਾਂ ਜੋ ਸੂਬੇ ਵਿੱਚ ਉੱਚ ਨਸਲ ਦੇ ਪਸ਼ੂ ਪੈਦਾ ਕਰਕੇ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੀ ਅਗਵਾਈ ਹੇਠ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ‘ਤੇ ਚਾਨਣਾ ਪਾਇਆ, ਜਿਸ ਵਿੱਚ 97 ਤਹਿਸੀਲਾਂ ਅਤੇ 22 ਪੌਲੀਕਲੀਨਿਕਾਂ ਵਿੱਚ ਸੱਪ ਦੇ ਜ਼ਹਿਰ ਵਿਰੋਧੀ ਇਲਾਜ ਦੀ ਸਹੂਲਤ, ਰਾਜ ਵਿੱਚ ਮੁਫ਼ਤ ਡੀਵੌਰਮਿੰਗ ਮੁਹਿੰਮ, ਘੋੜਿਆਂ ਲਈ ਮੁਫ਼ਤ ਐਂਟੀ ਟੈਟਨਸ ਟੀਕਾਕਰਨ, ਅਤੇ ਪੰਜਾਬ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਅਤੇ ਬਰੀਡਰਾਂ ਦੀ ਰਜਿਸਟ੍ਰੇਸ਼ਨ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਪਸ਼ੂਆਂ ਦੀ ਭਲਾਈ ਲਈ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...