”ਆਪ” ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

by | Apr 20, 2025 | AGRICULTURE UPDATES, breaking news, daily | 0 comments

• ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ‘ਤੇ ਕਿਸਾਨਾਂ, ਕਿਸਾਨ ਸਮੂਹਾਂ ਤੇ ਸਹਿਕਾਰੀ ਸਭਾਵਾਂ ਲਈ 50% ਤੋਂ 80% ਤੱਕ ਸਬਸਿਡੀ ਲੈਣ ਦਾ ਮੌਕਾ

ਚੰਡੀਗੜ੍ਹ, 20 ਅਪ੍ਰੈਲ:

ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ‘ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਪ੍ਰਦਾਨ ਕਰਨ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਹੋਰ ਰਣਨੀਤੀਆਂ ਲਾਗੂ ਕਰਨ ਵਾਸਤੇ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਲੈਣ ਲਈ ਸੂਬੇ ਦੇ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਅਰਜ਼ੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਉਤੇ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦ ਸਬਸਿਡੀ ਅਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੀ.ਆਰ.ਐਮ. ਮਸ਼ੀਨਾਂ ਤੱਕ ਕਿਸਾਨਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕਰਦਿਆਂ ਸਾਰਿਆਂ ਲਈ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਬਸਿਡੀ ਸੀ.ਆਰ.ਐਮ. ਮਸ਼ੀਨਾਂ, ਜਿਨ੍ਹਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਜ਼ੀਰੋ ਟਿਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ, ਪੈਡੀ ਸਟ੍ਰੀਟ ਚੌਪਰ/ਸ਼੍ਰੈਡਰ/ਮਲਚਰ, ਕ੍ਰੌਪ ਰੀਪਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਸ਼ਾਮਲ ਹਨ, ਉਤੇ ਉਪਲੱਬਧ ਹੋਵੇਗੀ।

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਪੰਜਾਬ ਨੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਵਿਅਕਤੀਗਤ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਸਬਸਿਡੀ ‘ਤੇ 17,600 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 1,331 ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਸਥਾਪਿਤ ਕੀਤੇ ਸਨ। ਇਨ੍ਹਾਂ ਯਤਨਾਂ ਬਦੌਲਤ ਪਿਛਲੇ ਸੀਜ਼ਨ ਦੌਰਾਨ ਸਾਲ 2023 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ ਕੀਤੀ ਗਈ, ਜੋ ਸਾਲ 2023 ਵਿੱਚ ਰਿਪੋਰਟ ਹੋਏ 36,663 ਦੇ ਮੁਕਾਬਲੇ ਪਿਛਲੇ ਸਾਲ ਘਟ ਕੇ ਸਿਰਫ਼ 10,909 ਰਹਿ ਗਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...