ਆਪ ਪੰਜਾਬ ਅੱਤਵਾਦ ਵਿਰੁੱਧ ਇੱਕਜੁੱਟ: ਪਹਿਲਗਾਮ ਵਿੱਚ ਮਾਰੇ ਗਏ ਲੋਕਾਂ ਲਈ ਸੂਬੇ ਭਰ ਵਿੱਚ ਕੱਢਿਆ ਕੈਂਡਲ ਮਾਰਚ, ਕੀਤੀ ਪ੍ਰਾਰਥਨਾ

by | Apr 25, 2025 | breaking news, daily | 0 comments

ਦੇਸ਼ ਨੂੰ ਇੱਕ ‘ਫੁਲ ਟਾਈਮ’ ਗ੍ਰਹਿ ਮੰਤਰੀ ਦੀ ਲੋੜ,ਜੋ ਰਾਜਨੀਤੀ ਨਾਲੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਵੇ ਤਰਜੀਹ- ਅਮਨ ਅਰੋੜਾ

ਆਪ ਆਗੂਆਂ ਨੇ ਭਾਜਪਾ ਦੀ ਕੇਂਦਰ ਸਰਕਾਰ ‘ਤੇ ਉਠਾਏ ਗੰਭੀਰ ਸਵਾਲ, ਜਵਾਬਦੇਹੀ ਦੀ ਕੀਤੀ ਮੰਗ

ਚੰਡੀਗੜ੍ਹ, 24 ਅਪ੍ਰੈਲ, 2025

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਲੀਡਰਸ਼ਿਪ ਨੇ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿਆਪੀ ਮੋਮਬੱਤੀ ਮਾਰਚ ਕੱਢਿਆ ਅਤੇ ਉਨ੍ਹਾਂ ਦੀ ਆਤਮਾ ਦੀ ਫੁੱਲ ਲਈ ਵੱਖ- ਵੱਖ ਮੰਦਰਾਂ ਵਿੱਚ ਪ੍ਰਾਰਥਨਾ ਕੀਤੀਆਂ। 

‘ਆਪ’ ਦੇ ਸੀਨੀਅਰ ਮੰਤਰੀਆਂ ਅਤੇ ਆਗੂਆਂ ਦੀ ਅਗਵਾਈ ਵਿੱਚ ਪਾਰਟੀ ਨੇ ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਮੋਮਬੱਤੀ ਮਾਰਚ ਕੱਢੇ। ਇਸ ਤੋਂ ਇਲਾਵਾ ਹੁਸ਼ਿਆਰਪੁਰ, ਬਠਿੰਡਾ, ਗੁਰਦਾਸਪੁਰ, ਮੋਗਾ, ਮੋਹਾਲੀ ਅਤੇ ਫ਼ਾਜ਼ਿਲਕਾ ਵਿੱਚ ਵੀ ਮਾਰਚ ਕੱਢਿਆ।

ਹੁਸ਼ਿਆਰਪੁਰ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿੱਛੜੀਆਂ ਰੂਹਾਂ ਦੀ ਆਤਮਾ ਦੀ ਵਿੱਛੜਿਆਂ ਅਤੇ ਉਨ੍ਹਾਂ ਦੇ ਦੁੱਖੀ ਪਰਿਵਾਰਾਂ ਨੂੰ ਇਸ ਦੁਖ ਦੀ ਘੜੀ ਵਿੱਚ ਸ਼ਕਤੀ ਦੇਣ ਲਈ ਮੰਦਰਾਂ ਵਿੱਚ ਪ੍ਰਾਰਥਨਾ ਕੀਤੀਆਂ।

ਮੁਹਾਲੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ  ਸੀਨੀਅਰ ‘ਆਪ’ ਆਗੂਆਂ ਦੇ ਨਾਲ ਹਮਲੇ ਵਿੱਚ ਮਾਰੇ ਗਏ ਲੋਕਾਂ ਲਈ ਹਨੂੰਮਾਨ ਮੰਦਿਰ (ਫ਼ੇਜ਼ 3ਬੀ2) ਵਿੱਚ ਪ੍ਰਾਰਥਨਾ ਕੀਤੀ।

ਪਟਿਆਲਾ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ ਜਿਸ ਵਿੱਚ  ਸਥਾਨਕ ਨਿਵਾਸੀਆਂ ਅਤੇ ਪਾਰਟੀ ਮੈਂਬਰ ਸ਼ਾਮਿਲ ਹੋਏ।

ਜਲੰਧਰ ਵਿੱਚ ਵਿਧਾਇਕ ਬਲਕਾਰ ਸਿੰਘ ਅਤੇ ਦਿਨੇਸ਼ ਢੱਲ ਨੇ ਮੋਮਬੱਤੀ ਮਾਰਚ ਦੀ ਅਗਵਾਈ ਕੀਤੀ ਜਿੱਥੇ ਉਨ੍ਹਾਂ ਨਾਲ ਸੀਨੀਅਰ ਨੇਤਾ ਦੀਪਕ ਬਾਲੀ ਅਤੇ ਸਥਾਨਕ ਨਾਗਰਿਕ ਸ਼ਾਮਲ ਹੋਏ।

ਸਮੂਹਿਕ ਸੋਗ ਅਤੇ ਏਕਤਾ ਦਾ ਪ੍ਰਗਟਾਵਾ ਕਰਨ ਲਈ ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਮਾਰਚ ਕੱਢੇ ਗਏ।

ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਮਾਰੇ ਗਏ ਲੋਕਾਂ ਲਈ ਇਨਸਾਫ਼,  ਰਾਸ਼ਟਰੀ ਸੁਰੱਖਿਆ ਵਧਾਉਣ ਅਤੇ ਕੇਂਦਰਿਤ ਲੀਡਰਸ਼ਿਪ ਦੀ ਲੋੜ ‘ਤੇ ਜ਼ੋਰ ਦਿੱਤਾ। ਅਰੋੜਾ ਨੇ ਇਸ ਘਿਨਾਉਣੇ ਕੰਮ ਲਈ ਜ਼ਿੰਮੇਵਾਰ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ। ਸੁਰੱਖਿਆ ਖ਼ਾਮੀਆਂ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਅਰੋੜਾ ਨੇ ਕੇਂਦਰ ਸਰਕਾਰ ਨੂੰ ਹਥਿਆਰਬੰਦ ਬਲਾਂ ਵਿੱਚ 1.25 ਲੱਖ ਅਸਾਮੀਆਂ ਭਰਨ ਅਤੇ ਬਿਹਤਰ ਸੁਰੱਖਿਆ ਉਪਾਅ ਯਕੀਨੀ ਬਣਾਉਣ ਦੀ ਅਪੀਲ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਦੇ ਹੋਏ ਅਰੋੜਾ ਨੇ ਇੱਕ ‘ਪੂਰੇ ਸਮੇਂ’ (ਫ਼ੁਲ ਟਾਈਮ) ਗ੍ਰਹਿ ਮੰਤਰੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਜੋ ਰਾਜਨੀਤਿਕ ਗਤੀਵਿਧੀਆਂ ਤੋਂ ਉੱਪਰ ਉਠ ਕੇ ਦੇਸ਼ ਅਤੇ ਇਸਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਵੇ।

ਡਾ. ਬਲਬੀਰ ਅਤੇ ਹੋਰ ਸੀਨੀਅਰ ਆਗੂਆਂ ਨੇ ਇਸੇ ਭਾਵਨਾ ਨੂੰ ਦੁਹਰਾਇਆ, ਅੱਤਵਾਦ ਵਿਰੁੱਧ ਰਾਸ਼ਟਰੀ ਏਕਤਾ ਦਾ ਸੱਦਾ ਦਿੱਤਾ ਅਤੇ ਭਾਜਪਾ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...