ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

by | Apr 25, 2025 | breaking news, daily | 0 comments

•ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ

•ਹਮਲਾਵਰਾਂ ਨੂੰ ਘਰਾਂ ’ਚ ਵੜਕੇ ਮਾਰਨ ਦਾ ਸਮਾਂ, ਗੁਆਂਢੀ ਮੁਲਕ ਦੇ ਸਪਾਂਸਰਡ ਹਮਲਿਆਂ ਲਈ ਸਬਕ ਸਿਖਾਉਣਾ ਸਮੇਂ ਦੀ ਲੋੜ

•140 ਕਰੋੜ ਜਨਤਾ ਦੀ ਸੁਰੱਖਿਆ ਲਈ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ

ਚੰਡੀਗੜ੍ਹ/ ਹੁਸ਼ਿਆਰਪੁਰ, 24 ਅਪ੍ਰੈਲ :
ਪੰਜਾਬ ਦੇ ਸੁਚੱਜਾ ਪ੍ਰਸ਼ਾਸਨ, ਸੂਚਨਾ ਤਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਾਹਰ ਕਰਦਿਆਂ ਉਨ੍ਹਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲੇ ਪਏ ਘਾਟੇ ਲਈ ਦੁੱਖ ਸਾਂਝਾ ਕੀਤਾ।

ਹੁਸ਼ਿਆਰਪੁਰ ਵਿਖੇ ਸ੍ਰੀ ਬੜੇ ਹਨੂੰਮਾਨ ਜੀ ਮੰਦਰ ਅਤੇ ਸ੍ਰੀ ਕੇਸ਼ੋ ਮੰਦਰ ਵਿਖੇ ਮ੍ਰਿਤਕਾਂ ਦੀ ਯਾਦ ਵਿਚ ਪ੍ਰਾਰਥਨਾ ਅਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰਾਂ ਨੂੰ ਏਡਾ ਵੱਡਾ ਦੁੱਖ ਸਹਿਣ ਕਰਨ ਲਈ ਬਲ ਬਖਸ਼ਣ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੱਤਵਾਦੀ ਗਤੀਵਿਧੀਆਂ ਅਤੇ ਪਹਿਲਗਾਮ ਦੇ ਹਮਲਾਵਰਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਵੜਕੇ ਮਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਪਾਂਸਰਡ ਇਸ ਹਮਲੇ ਅਤੇ ਇਸ ਦੇ ਸਾਜਿਸ਼ਘਾੜਿਆਂ ਨੂੰ ਖਤਮ ਕਰਨਾ ਸਮੇਂ ਦੀ ਮੁੱਖ ਮੰਗ ਹੈ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਹੋਰਨਾਂ ਸ਼ਖਸੀਅਤਾਂ ਸਮੇਤ ਪਹਿਲਗਾਮ ਹਮਲੇ ਦੇ 26 ਮ੍ਰਿਤਕਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਵਾਸੀਆਂ ਲਈ ਇਹ ਬਹੁਤ ਹੀ ਦੁੱਖਦਾਈ ਅਤੇ ਅਸਹਿ ਘਟਨਾ ਹੈ ਜਿਸ ਲਈ ਸਾਰਾ ਦੇਸ਼ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾਵਾਂ ਅਤੇ ਹਮਲਾਵਰਾਂ ਨੂੰ ਸਬਕ ਸਿਖਾਉਣ ਦਾ ਵੇਲਾ ਆ ਗਿਆ ਹੈ । ਉਨ੍ਹਾਂ ਕਿਹਾ ਕਿ ਕਸ਼ਮੀਰ ਘੁੰਮਣ-ਫਿਰਨ ਗਏ ਸੈਲਾਨੀਆਂ ’ਤੇ ਬਹੁਤ ਮਾੜਾ ਹਮਲਾ ਹੋਇਆ ਹੈ ਜਿਸ ਦੀ ਦੇਸ਼-ਵਿਦੇਸ਼ ਵਿਚ ਸਖਤ ਨਿਖੇਧੀ ਹੋ ਰਹੀ ਹੈ।

ਮੰਦਰਾਂ ਵਿਚ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਹਮਲੇ ਸਬੰਧੀ ਸਾਡੀਆਂ ਖੁਫੀਆ ਏਜੰਸੀਆਂ ਕੋਲ ਜਾਣਕਾਰੀ ਦੀ ਘਾਟ ਅਤੇ ਘਾਟੀ ਵਿਚ ਲੋੜੀਂਦੀ ਗਿਣਤੀ ਵਿਚ ਫੋਰਸ ਦੀ ਤਾਇਨਾਤੀ ਨਹੀਂ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਫੌਜ ਵਿਚ 1,80,000 ਆਸਾਮੀਆਂ ਖਾਲੀ ਹਨ ਜਿਹੜੀਆਂ ਕਿ ਸੁਰੱਖਿਆ ਦੇ ਮੱਦੇਨਜ਼ਰ ਭਰੀਆਂ ਜਾਣੀਆਂ ਚਾਹੀਦੀਆਂ ਸਨ ਤਾਂ ਜੋ ਦੇਸ਼ ਅਤੇ ਨਾਗਰਿਕਾਂ ਨੂੰ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਬਚਾਇਆ ਜ ਸਕੇ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਕੰਮ ਨਹੀਂ ਚੱਲਣਾ ਕਿਸੇ ਨਾ ਕਿਸੇ ਨੂੰ ਤਾਂ ਜ਼ਿੰਮੇਵਾਰੀ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਦੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਵਾਲ ਚੁੱਕੇ ਹਨ ਕਿ ਹਮਲੇ ਉਪਰੰਤ ਸੁਰੱਖਿਆ ਫੋਰਸਾਂ ਵਲੋਂ ਤੁਰੰਤ ਪਹੁੰਚ ਨਹੀਂ ਯਕੀਨੀ ਬਣਾਈ ਗਈ ਜਦਕਿ ਸੈਲਾਨੀਆਂ ਦੀ ਭਾਰੀ ਗਿਣਤੀ ਵਾਲੀ ਏਹੋ ਜਿਹੀ ਥਾਂ ’ਤੇ ਲੋੜੀਂਦੀ ਗਿਣਤੀ ਵਿਚ ਨਫਰੀ ਤਾਇਨਾਤ ਹੋਣੀ ਚਾਹੀਦੀ ਸੀ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕ ਲੈਂਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ ਹੈ ਕਿਉਂਕਿ ਮੌਜੂਦਾ ਗ੍ਰਹਿ ਮੰਤਰੀ ਸਰਕਾਰਾਂ ਦੇ ਜੋੜ-ਤੋੜ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੀ 140 ਕਰੋੜ ਦੀ ਆਬਾਦੀ ਦੀ ਸੁਰੱਖਿਆ ਨੂੰ ਯਕੀਨੀ ਬਣਾਏ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਵਾਈਸ ਚੇਅਰਮੈਨ ਐਚ.ਐਸ. ਬਖਸ਼ੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਅਤੇ ਹੋਰ ਮੌਜੂਦ ਸਨ।

ਕੈਪਸ਼ਨ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਹੁਸ਼ਿਆਰਪੁਰ ਵਿਖੇ ਪਹਿਲਗਾਮ ਹਮਲੇ ਦੇ ਮ੍ਰਿਤਕਾਂ ਦੀ ਯਾਦ ਵਿਚ ਸ਼ਰਧਾ ਦੇ ਫੁੱਲ ਭੇਟ ਕਰਨ ਸਮੇਂ। ਉਨ੍ਹਾਂ ਨਾਲ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...