ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

by | Apr 29, 2025 | breaking news, daily | 0 comments

ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ; ਸਰਕਾਰ ਵੱਲੋਂ ਕੀਤਾ ਜਾਵੇਗਾ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ: ਸਿਹਤ ਮੰਤਰੀ ਬਲਬੀਰ ਸਿੰਘ

ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਬੀਤੀ 26 ਅਪ੍ਰੈਲ ਨੂੰ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਕੈਦੂਪੁਰ ਦੇ ਜਿਨ੍ਹਾਂ ਕਿਸਾਨਾਂ ਦੇ ਨਾੜ ਨੂੰ ਅੱਗ ਲੱਗਣ ਨਾਲ ਤੂੜੀ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਉਹ ਆਪਣੀ ਤਨਖ਼ਾਹ ਵਿਚੋਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਗ ਲੱਗਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਆਉਣ ਕਰਕੇ ਅਤੇ ਲੋਕਾਂ ਵੱਲੋਂ ਕੀਤੇ ਯਤਨਾਂ ਸਦਕਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ ਪਰ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਅੱਗ ਬੁਝਾਉਂਦੇ ਹੋਏ ਝੁਲਸ ਗਏ ਸਨ, ਜਿਨ੍ਹਾਂ ਦਾ ਇਲਾਜ ਪੀ.ਜੀ.ਆਈ ਵਿਖੇ ਚੱਲ ਰਿਹਾ ਹੈ ਤੇ ਉਨ੍ਹਾਂ ਖੁਦ ਪੀ.ਜੀ.ਆਈ ਵਿਖੇ ਦਿਆਲ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਲਾਜ ਸਮੇਤ ਹਰੇਕ ਸੰਭਵ ਮਦਦ ਦੇਣ ਲਈ ਕਿਹਾ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੀ.ਜੀ.ਆਈ. ਵਿਖੇ ਅੱਗ ਨਾਲ ਝੁਲਸਣ ਕਾਰਨ ਪੰਜਾਬ ਦੇ ਤਿੰਨ ਵਿਅਕਤੀ ਜੇਰੇ ਇਲਾਜ ਹਨ ਤੇ ਇਨ੍ਹਾਂ ਦੇ ਇਲਾਜ ਦਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਮੌਸਮ ਖੁਸ਼ਕ ਹੋਣ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਹਨ, ਪਰ ਜੇਕਰ ਕਿਸਾਨ ਸਾਂਝੀਆਂ ਵੱਟਾਂ ‘ਤੇ ਸਰ੍ਹੋਂ ਜਾ ਫੇਰ ਹੋਰ ਹਰਿਆਵਲ ਵਾਲੀ ਫ਼ਸਲ ਲਗਾ ਲੈਣ ਤਾਂ ਇਸ ਨਾਲ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕਦਾ ਹੈ।

ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਕਿਸਾਨ ਮਨਜੀਤ ਸਿੰਘ, ਜਿਸਦੇ 14 ਏਕੜ ਰਕਬੇ ਤੇ ਕੁਲਵਿੰਦਰ ਸਿੰਘ, ਜਿਸਦੇ 4 ਏਕੜ ਰਕਬੇ ਵਿੱਚ ਨਾੜ ਸੜਿਆ ਹੈ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਪਿੰਡ ਕੈਦੂਪੁਰ ਵਿਖੇ ਨਾੜ ਨੂੰ ਅੱਗ ਲੱਗਣ ਦੀ ਘਟਨਾ ਸਬੰਧੀ ਜਦ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਉਸ ਸਮੇਂ ਸਰਹੱਦੀ ਖੇਤਰ ਦੇ ਦੌਰੇ ‘ਤੇ ਸਨ ਤਾਂ ਉਨ੍ਹਾਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਘਟਨਾ ਸਥਾਨ ਦਾ ਦੌਰਾ ਕਰਨ ਦੀ ਬੇਨਤੀ ਕੀਤੀ ਤੇ ਸ. ਸੌਂਦ ਵੱਲੋਂ ਤੁਰੰਤ ਪਿੰਡ ਕੈਦੂਪੁਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਪਿੰਡ ਦੇ ਕਿਸਾਨਾਂ, ਸਰਪੰਚ ਤੇ ਨੰਬਰਦਾਰ ਨੇ ਦੱਸਿਆ ਹੈ ਕਿ ਫਾਇਰ ਬ੍ਰਿਗੇਡ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਸੀ, ਜਿਸ ਕਾਰਨ ਹੋਰ ਵੱਡੇ ਨੁਕਸਾਨ ਹੋਣ ਦਾ ਬਚਾਅ ਹੋ ਗਿਆ।

ਇਸ ਦੌਰਾਨ ਅੱਜ ਸਿਹਤ ਮੰਤਰੀ ਦੇ ਪੀ ਏ ਜੈ ਸ਼ੰਕਰ, ਬਲਵਿੰਦਰ ਸੈਣੀ, ਸੁਰੇਸ਼ ਰਾਏ, ਜਸਪਾਲ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਪੱਪੂ ਸਿੰਘ ਸਰਪੰਚ ਕੈਦੂਪੁਰ, ਭੀਮ ਸਿੰਘ, ਅਮਨਦੀਪ ਸਿੰਘ, ਗੁਰਚਰਨ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...