ਡਰੱਗ ਮਾਫੀਆ ਵਿਰੁੱਧ ਬੁਲਡੋਜ਼ਰ ਕਾਰਵਾਈ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਨਵੇਂ ਪੜਾਅ ਵਿੱਚ ਹੋਈ ਦਾਖ਼ਲ

by | Apr 29, 2025 | breaking news, crime, daily | 0 comments

ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਕੇ ਉਹਨਾਂ ‘ਤੇ ਕਸੀ ਨਕੇਲ; ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ੀਰੋ ਟਾਲਰੈਂਸ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ/ਪਟਿਆਲਾ/ਅੰਮ੍ਰਿਤਸਰ, 29 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਮਾਫੀਆ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਹਨ।

ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿਖੇ ਨਸ਼ਾ ਤਸਕਰ ਰਣਜੀਤ ਸਿੰਘ ਵਾਸੀ ਪਿੰਡ ਮੋਦੇ, ਅੰਮ੍ਰਿਤਸਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਸ ਮੌਕੇ ਪੁਲਿਸ ਸੁਪਰਡੈਂਟ (ਐਸਪੀ ਜਾਂਚ) ਅੰਮ੍ਰਿਤਸਰ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ, ਜਿਸਦਾ ਘਰ ਢਾਹਿਆ ਗਿਆ ਹੈ, ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸਦੇ ਖਿਲਾਫ ਅੰਮ੍ਰਿਤਸਰ ਅਤੇ ਲੁਧਿਆਣਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਤਹਿਤ 6 ਕੇਸਾਂ ਸਮੇਤ 12 ਅਪਰਾਧਿਕ ਮਾਮਲੇ ਦਰਜ ਹਨ।

ਐਸਪੀ ਵਾਰੀਅਰ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਨਸ਼ਿਆਂ ਦੀ ਤਸਕਰੀ ਰਾਹੀਂ ਧਨ ਇਕੱਠਾ ਕਰਦਾ ਪਾਇਆ ਗਿਆ, ਉਸਦੀ ਜਾਇਦਾਦ ਜਾਂ ਤਾਂ ਜ਼ਬਤ ਕੀਤੀ ਜਾਵੇਗੀ ਜਾਂ ਢਾਹ ਦਿੱਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਹੈ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸੇ ਤਰ੍ਹਾਂ ਪਟਿਆਲਾ ਵਿੱਚ, ਜ਼ਿਲ੍ਹਾ ਪੁਲਿਸ ਨੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ, ਨਸ਼ਾ ਤਸਕਰ ਗੁਰਤੇਜ ਸਿੰਘ ਉਰਫ਼ ਬੰਟੀ ਦੇ ਪਰਿਵਾਰਕ ਮੈਂਬਰ ਦੁਆਰਾ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਰਿਹਾਇਸ਼ੀ ਪਲਾਟਾਂ ‘ਤੇ ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਚਾਰ ਵਪਾਰਕ ਦੁਕਾਨਾਂ ਨੂੰ ਢਾਹ ਦਿੱਤਾ ਹੈ। ਇਹ ਦੁਕਾਨਾਂ ਅਰਬਨ ਅਸਟੇਟ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਬਾਬਾ ਦੀਪ ਸਿੰਘ ਨਗਰ ਦੀ ਗਲੀ ਨੰਬਰ 4 ਵਿੱਚ ਸਥਿਤ ਸਨ।

ਇਸ ਕਾਰਵਾਈ ਦੀ ਨਿਗਰਾਨੀ ਕਰਨ ਵਾਲੇ ਐਸਪੀ ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਗੁਰਤੇਜ ਸਿੰਘ ਐਨਡੀਪੀਐਸ ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਕਮਿਸ਼ਨਰ ਵੱਲੋਂ ਜਾਰੀ ਜਾਇਦਾਦ ਢਾਹੁਣ ਦੇ ਅੰਤਿਮ ਨੋਟਿਸ (ਨੰਬਰ 214/ਬੀਐਲਡੀ, ਮਿਤੀ 11 ਅਪ੍ਰੈਲ, 2025) ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਦੱਸਣਯੋਗ ਹੈ ਕਿ ਇਹ ਕਾਰਵਾਈ ਸਹਾਇਕ ਟਾਊਨ ਪਲੈਨਰ ਕਰਨਜੀਤ ਸਿੰਘ ਅਤੇ ਬਿਕਰਮਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਤਾਇਨਾਤ ਸੀ। ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ ਨੇ ਡਿਊਟੀ ਮੈਜਿਸਟ੍ਰੇਟ ਵਜੋਂ ਸੇਵਾ ਨਿਭਾਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...