ਚੋਣ ਕਮਿਸ਼ਨ ਦੁਆਰਾ ਤਿੰਨ ਨਵੀਆਂ ਪਹਿਲਾਂ

by | May 1, 2025 | breaking news, daily, election | 0 comments

ਮਤਦਾਤਾ ਸੂਚੀਆਂ ਦੇ ਅਪਡੇਟ ਲਈ ਮੌਤ ਰਜਿਸਟ੍ਰੇਸ਼ਨ ਦਾ ਡੇਟਾ ਇਲੈਕਟ੍ਰੌਨਿਕ ਤਰੀਕੇ ਨਾਲ ਪ੍ਰਾਪਤ ਕਰਨਾ

ਬੂਥ ਲੈਵਲ ਅਫ਼ਸਰਾਂ (BLOs) ਨੂੰ ਮਿਆਰੀ ਫੋਟੋ ਆਈਡੀ ਮਿਲੇਗੀ

ਵੋਟਰ ਜਾਣਕਾਰੀ ਸਲਿੱਪਾਂ ਨੂੰ ਹੋਰ ਵੋਟਰ ਅਨੁਕੂਲ ਬਣਾਇਆ ਜਾਵੇਗਾ

ਭਾਰਤ ਦੇ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਬਿਹਤਰ ਬਣਾਉਣ, ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਵੀਆਂ ਪਹਿਲਾਂ ਸ਼ੁਰੂ ਕੀਤੀਆਂ ਹਨ। ਇਹ ਉਪਾਅ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ-CEC) ਸ਼੍ਰੀ ਗਿਆਨੇਸ਼ ਕੁਮਾਰ ਦੁਆਰਾ ਇਸ ਸਾਲ ਮਾਰਚ ਵਿੱਚ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਮੁੱਖ ਚੋਣ ਅਧਿਕਾਰੀਆਂ (ਸੀਈਓਜ਼-CEOs) ਦੀ ਕਾਨਫਰੰਸ ਦੌਰਾਨ ਕਲਪਨਾ ਕੀਤੇ ਗਏ ਉਪਰਾਲਿਆਂ ਦੇ ਅਨੁਸਾਰ ਹਨ।

ਕਮਿਸ਼ਨ ਹੁਣ ਵੋਟਰ ਰਜਿਸਟ੍ਰੇਸ਼ਨ ਨਿਯਮ, 1960 ਦੇ ਨਿਯਮ 9 ਅਤੇ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਐਕਟ, 1969 (2023 ਵਿੱਚ ਸੋਧੇ ਗਏ ਅਨੁਸਾਰ) ਦੀ ਧਾਰਾ 3(5)(b) ਦੇ ਅਨੁਸਾਰ ਭਾਰਤ ਦੇ ਰਜਿਸਟਰਾਰ ਜਨਰਲ ਤੋਂ ਇਲੈਕਟ੍ਰੌਨਿਕ ਤਰੀਕੇ ਨਾਲ ਮੌਤ ਰਜਿਸਟ੍ਰੇਸ਼ਨ ਡੇਟਾ ਪ੍ਰਾਪਤ ਕਰੇਗਾ। ਇਹ ਯਕੀਨੀ ਬਣਾਏਗਾ ਕਿ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼-EROs) ਨੂੰ ਰਜਿਸਟਰਡ ਮੌਤਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲੇ। ਇਹ ਬੂਥ ਲੈਵਲ ਅਫ਼ਸਰਾਂ (BLOs) ਨੂੰ ਫਾਰਮ 7 ਦੇ ਤਹਿਤ ਰਸਮੀ ਬੇਨਤੀ ਦੀ ਉਡੀਕ ਕੀਤੇ ਬਿਨਾ, ਫੀਲਡ ਵਿਜ਼ਿਟ ਰਾਹੀਂ ਜਾਣਕਾਰੀ ਦੀ ਮੁੜ ਪੁਸ਼ਟੀ ਕਰਨ ਦੇ ਯੋਗ ਬਣਾਏਗਾ।

ਵੋਟਰ ਇਨਫਰਮੇਸ਼ਨ ਸਲਿੱਪਾਂ (ਵੀਆਈਐੱਸ-VIS) ਨੂੰ ਵਧੇਰੇ ਵੋਟਰ-ਅਨੁਕੂਲ ਬਣਾਉਣ ਲਈ, ਕਮਿਸ਼ਨ ਨੇ ਇਸ ਦੇ ਡਿਜ਼ਾਈਨ ਨੂੰ ਸੋਧਣ ਦਾ ਵੀ ਫ਼ੈਸਲਾ ਕੀਤਾ ਹੈ। ਵੋਟਰ ਦਾ ਸੀਰੀਅਲ ਨੰਬਰ ਅਤੇ ਭਾਗ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ, ਫੌਂਟ ਸਾਇਜ਼ ਵਧਾਇਆ ਜਾਵੇਗਾ, ਜਿਸ ਨਾਲ ਵੋਟਰਾਂ ਲਈ ਆਪਣੇ ਪੋਲਿੰਗ ਸਟੇਸ਼ਨ ਦੀ ਪਹਿਚਾਣ ਕਰਨਾ ਅਤੇ ਪੋਲਿੰਗ ਅਧਿਕਾਰੀਆਂ ਲਈ ਵੋਟਰ ਸੂਚੀ ਵਿੱਚ ਆਪਣੇ ਨਾਮ ਕੁਸ਼ਲਤਾ ਨਾਲ ਲੱਭਣਾ ਅਸਾਨ ਹੋ ਜਾਵੇਗਾ।

ਕਮਿਸ਼ਨ ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਸਾਰੇ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼-BLOs), ਜਿਨ੍ਹਾਂ ਨੂੰ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼-EROs) ਦੁਆਰਾ ਜਨਪ੍ਰਤੀਨਿਧੀ ਐਕਟ, 1950 ਦੀ ਧਾਰਾ 13B(2) ਦੇ ਤਹਿਤ ਨਿਯੁਕਤ ਕੀਤਾ ਗਿਆ ਹੈ, ਨੂੰ ਮਿਆਰੀ ਫੋਟੋ ਪਹਿਚਾਣ ਪੱਤਰ ਜਾਰੀ ਕੀਤੇ ਜਾਣ ਤਾ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕ ਵੋਟਰ ਤਸਦੀਕ ਅਤੇ ਰਜਿਸਟ੍ਰੇਸ਼ਨ ਮੁਹਿੰਮਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀਐੱਲ ਓਜ਼-BLOs) ਨੂੰ ਪਹਿਚਾਣ ਸਕਣ ਅਤੇ ਉਨ੍ਹਾਂ ਨਾਲ ਭਰੋਸੇ ਨਾਲ ਗੱਲਬਾਤ ਕਰ ਸਕਣ। ਚੋਣ ਨਾਲ ਸਬੰਧਿਤ ਡਿਊਟੀਆਂ ਨਿਭਾਉਣ ਵਿੱਚ ਵੋਟਰਾਂ ਅਤੇ ਭਾਰਤ ਦੇ ਚੋਣ ਕਮਿਸ਼ਨ ਦੇ ਦਰਮਿਆਨ ਪਹਿਲੇ ਇੰਟਰਫੇਸ ਦੇ ਰੂਪ ਵਿੱਚ, ਇਹ ਮਹੱਤਵਪੂਰਨ ਹੈ ਕਿ ਘਰ-ਘਰ ਦੌਰੇ ਕਰਦੇ ਸਮੇਂ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼-BLOs) ਜਨਤਾ ਲਈ ਅਸਾਨੀ ਨਾਲ ਪਹਿਚਾਣੇ ਜਾ ਸਕਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...