ਭਗਵੰਤ ਮਾਨ ਜੀ ਸਸਤੀ ਡਰਾਮੇਬਾਜ਼ੀ ਨਾ ਕਰੋ, ਪੰਜਾਬੀਆਂ ਨੂੰ ਦੱਸੋ ਕਿ ਪੰਜਾਬ ਦੇ ਦਰਿਆਈ ਪਾਣੀ ਤੁਸੀਂ ਹਰਿਆਣਾ ਨੂੰ ਕਿਉਂ ਵੇਚੇ: ਸੁਖਬੀਰ ਬਾਦਲ

by | May 1, 2025 | breaking news, daily, politics | 0 comments

ਮੁੱਖ ਮੰਤਰੀ ਦੱਸਣ ਕਿ ਕਿਸਦੇ ਹੁਕਮਾਂ ’ਤੇ ਉਹਨਾਂ ਨੇ 4 ਹਜ਼ਾਰ ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਲਿਆ ਤੇ 8 ਹਜ਼ਾਰ ਕਿਊਸਿਕ ਪਾਣੀ ਹੋਰ ਦੇਣ ਤੋਂ ਰੋਕਣ ਦਾ ਕੋਈ ਉਪਰਾਲਾ ਨਹੀਂ ਕੀਤਾ

ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪਾਣੀ ਦੀ ਇਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗਾ ਤੇ ਇਸ ਵਾਸਤੇ ਲੋਕ ਲਹਿਰ ਸ਼ੁਰੂ ਕੀਤੀ ਜਾਵੇਗੀ

ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੀ ਬੀ ਐਮ ਬੀ ਦਾ ਪੁਨਰਗਠਨ ਕੀਤਾ ਜਾਵੇ ਤੇ ਬੋਰਡ ਵਿਚ ਪੰਜਾਬ ਦੀ ਪ੍ਰਤੀਨਿਧਤਾ ਬਹਾਲ ਕੀਤੀ ਜਾਵੇ

ਚੰਡੀਗੜ੍ਹ, 1 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਆਖਿਆ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਸੰਵੇਦਨਸ਼ੀਲ ਮੁੱਦਿਆਂ ’ਤੇ ਸਸਤੀ ਡਰਾਮੇਬਾਜ਼ੀ ਨਾ ਕਰਨ ਅਤੇ ਪੰਜਾਬੀਆਂ ਨੂੰ ਦੱਸਣ ਕਿ ਆਪ ਸਰਕਾਰ ਨੇ ਇਕ ਮਹੀਨਾ ਪਹਿਲਾਂ 4 ਹਜ਼ਾਰ ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਵਾਸਤੇ ਪੰਜਾਬ ਦੇ ਹਿੱਤ ਕਿਉਂ ਵੇਚੇ ਅਤੇ ਹੁਣ 8500 ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਦਾ ਵਿਰੋਧ ਕਿਉਂ ਨਹੀਂ ਕੀਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਪੰਜਾਬ ਨੂੰ ਮਾਰੂਥਲ ਬਣਨ ਤੋਂ ਰੋਕਣ ਅਤੇ ਇਸਦੇ ਖੇਤੀ ਅਰਥਚਾਰੇ ਨੂੰ ਵੱਡੀ ਸੱਟ ਵੱਜਣ ਤੋਂ ਰੋਕਣ ਲਈ ਕੰਮ ਕਰਨ ਦੇ ਆਪ ਮੁੱਖ ਮੰਤਰੀ ਵੱਲੋਂ ਸੂਬੇ ਦੇ ਦਰਿਆਈ ਪਾਣੀ ਵੇਚਣ ਦੇ ਮਸਲੇ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ’ਧਰਨੇ’ ਲਗਾਉਣ ਦੇ ਡਰਾਮੇ ਕਰ ਰਹੀ ਹੈ। ਉਹਨਾਂ ਕਿਹਾ ਕਿ ਨਾ ਸਿਰਫ ਭਗਵੰਤ ਮਾਨ ਨੇ ਲਿਖਤੀ ਤੌਰ ’ਤੇ ਇਹ ਮੰਨਿਆ ਹੈ ਕਿ ਪੰਜਾਬ ਨੇ ਪਿਛਲੇ ਇਕ ਮਹੀਨੇ ਵਿਚ 4 ਹਜ਼ਾਰ ਕਿਊਸਿਕ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਹੈ ਬਲਕਿ ਇਹ ਵੀ ਮੰਨਿਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ 23 ਅਪ੍ਰੈਲ ਨੂੰ ਉਹਨਾਂ ਨੂੰ ਫੋਨ ਕੀਤਾ ਸੀ ਤੇ 8 ਹਜ਼ਾਰ ਕਿਊਸਿਕ ਪਾਣੀ ਹੋਰ ਦੇਣ ਦੀ ਅਪੀਲ ਕੀਤੀ ਸੀ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪ ਬਿਆਨ ਦਿੱਤਾ ਹੈ ਕਿ ਸਰਦਾਰ ਭਗਵੰਤ ਮਾਨ ਨੇ ਉਹਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕੀਤੀ ਸੀ। ਉਹਨਾਂ ਕਿਹਾ ਕਿ ਬਜਾਏ ਹੁਣ ਡਰਾਮੇਬਾਜ਼ੀ ਕਰਨ ਦੇ ਭਗਵੰਤ ਮਾਨ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਕਿਸਦੇ ਹੁਕਮਾਂ ਤੇ ਪ੍ਰਵਾਨਗੀ ਨਾਲ ਉਹਨਾਂ ਨੇ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਵੇਚੇ ? ਉਹਨਾਂ ਕਿਹਾ ਕਿ ਪੰਜਾਬੀ ਕਦੇ ਵੀ ਅਜਿਹੀ ਆਗਿਆ ਨਹੀਂ ਸਕਦੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲਕਦੇ ਵੀ ਗੁਆਂਢੀ ਰਾਜਾਂ ਅਤੇ ਕੇਂਦਰ ਸਰਕਾਰ ਵੱਲੋਂ ਬੀ ਬੀ ਐਮ ਬੀ ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਰਿਲੀਜ਼ ਵਾਸਤੇ ਦਬਾਅ ਬਣਾ ਕੇ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਦੀ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇ ਸਕਦਾ।
ਸਰਦਾਰ ਬਾਦਲ ਨੇ ਮੰਗ ਕੀਤੀ ਕਿ ਇਹ ਹੁਕਮ ਤੁਰੰਤ ਖਾਰਜ ਕੀਤਾ ਜਾਵੇ ਕਿਉਂਕਿ ਹਿਹ ਬੀ ਬੀ ਐਮ ਬੀ ਦੀ ਨਿਯਮਾਵਲੀ ਮੁਤਾਬਕ ਪੰਜਾਬ ਸਰਕਾਰ ਦੀ ਪ੍ਰਵਾਨਗੀ ਤੋਂ ਬਗੈਰ ਜਾਰੀ ਕੀਤਾ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਮੈਂਬਰ ਪਾਵਰ ਬੀ ਬੀ ਐਮ ਬੀ ਵਜੋਂ ਪੰਜਾਬ ਦੇ ਪ੍ਰਤੀਨਿਧ ਦੀ ਤੁਰੰਤ ਬਹਾਲੀ ਕੀਤੀ ਜਾਵੇ ਅਤੇ ਕਿਹਾ ਕਿ ਬੀ ਬੀ ਐਮ ਬੀ ਦਾ ਗਲਤ ਢੰਗ ਨਾਲ ਦੋ ਸਾਲ ਪਹਿਲਾਂ ਪੁਨਰਗਠਨ ਕੀਤਾ ਗਿਆ ਅਤੇ ਅਜਿਹਾ ਕਰਦਿਆਂ ਪੰਜਾਬ ਨਾਲ ਵਿਤਕਰਾ ਕੀਤਾ ਗਿਆ।
ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਕਦੇ ਵੀ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਦੀ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਜੇਕਰ ਤੈਅ ਕੋਟੇ ਤੋਂ ਇਲਾਵਾ ਇਕ ਬੂੰਦ ਪਾਣੀ ਵੀ ਸੂਬੇ ਤੋਂ ਬਾਹਰ ਗਿਆ ਤਾਂ ਅਸੀਂ ਸੂਬੇ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਵਾਸਤੇ ਲੋਕ ਲਹਿਰ ਸ਼ੁਰੂ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਆਪਣੇ ਆਖ਼ਰੀ ਸਾਹਾਂ ਤੱਕ ਸੰਘਰਸ਼ ਕਰਾਂਗੇ ਪਰ ਕਦੇ ਵੀ ਸਾਡੇ ਪਾਣੀਆਂ ਦੇ ਹੱਕਾਂ ਬਾਰੇ ਸਮਝੌਤਾ ਨਹੀਂ ਕਰਾਂਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੀ ਬੀ ਐਮ ਬੀ ਦਾ ਪੁਨਰਗਠਨ ਕੀਤਾ ਜਾਵੇ ਅਤੇ ਇਸਦੇ ਪ੍ਰਬੰਧਨ ਵਿਚ ਪੰਜਾਬ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਜਾਵੇ ਅਤੇ ਪਾਰਟੀ ਨੇ ਸੂਬੇ ਦੇ ਹਿੱਤਾਂ ਖਿਲਾਫ ਕੰਮ ਕਰਨ ਵਾਸਤੇ ਕਾਂਗਰਸ ਪਾਰਟੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਜਿਸ ਤਰੀਕੇ ਹਰਿਆਣਾ ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਦਖਲਅੰਦਾਜ਼ੀ ਕਰਨ ਅਤੇ ਧਾਰਾ 257 ਖ਼ਤਮ ਕਰ ਕੇ ਹਰਿਆਣਾ ਲਈ ਵਾਧੂ ਪਾਣੀ ਛੱਡਣ ਵਾਸਤੇ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਗਈ ਹੈ, ਉਹ ਸੰਘੀ ਢਾਂਚੇ ਦੇ ਹੱਕ ਵਿਚ ਨਹੀਂ ਹੈ ਤੇ ਰੀਪੇਰੀਅਨ ਸਿਧਾਂਤ ਦੇ ਵੀ ਖਿਲਾਫ ਹੈ। ਉਹਨਾਂ ਸਵਾਲ ਕੀਤਾ ਕਿ ਇਸ ਮਾਮਲੇ ’ਤੇ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਕਿਉਂ ਚੁੱਪ ਹੈ ਅਤੇ ਉਸਨੇ ਹਰਿਆਣਾ ਕਾਂਗਰਸ ਦੀ ਨਿਖੇਧੀ ਕਿਉਂ ਨਹੀਂ ਕੀਤੀ।

ਸਰਦਾਰ ਬਾਦਲ ਨੇ ਸਪਸ਼ਟ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਤੇ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰੇਗਾ ਜੋ ਪਹਿਲਾਂ ਹੀ ਸਿੰਜਾਈ ਸਹੂਲਤਾਂ ਦੀ ਘਾੜ ਕਾਰਣ ਮੁਸ਼ਕਿਲਾਂ ਝੱਲ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਭਾਖੜਾ, ਪੋਂਗ ਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਘੱਟ ਹੋਣ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਹਰਿਆਣਾ ਨੂੰ ਵਾਧੂ ਪਾਣੀ ਛੱਡ ਕੇ ਇਹਨਾਂ ਵਿਚ ਹੋਰ ਗਿਰਾਵਟ ਲਿਆਉਣ ਦਾ ਕੋਈ ਵੀ ਯਤਨ ਪੰਜਾਬ ਵਿਚ ਤਬਾਹੀ ਲਿਆ ਦੇਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...