ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

by | May 8, 2025 | breaking news, crime, daily | 0 comments

— ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਿਰੋਜ਼ਪੁਰ, 7 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਹਨਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਖੁਫੀਆ ਜਾਣਕਾਰੀ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਕੋਤਵਾਲ ਦੇ ਲਿੰਕ ਰੋਡ ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਸੰਦੀਪ ਸਿੰਘ ਅਤੇ ਜੱਜ ਸਿੰਘ ਨੂੰ 465 ਗਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪਿਸਤੌਲ ਸਲਾਈਡਰ ਨਾਲ ਗ੍ਰਿਫ਼ਤਾਰ ਕਰ ਲਿਆ ।

ਉਹਨਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਆਪਣੇ ਹੀਰੋ ਹੌਂਡਾ ਮੋਟਰਸਾਈਕਲ (ਪੀਬੀ- 05-ਆਰ-3298) ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧ ਵਿੱਚ, ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 -ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 06/05/2025 ਨੂੰ ਦੇਸ ਦਰਜ ਕੀਤਾ ਗਿਆ ਹੈ।

ਦੂਜੇ ਆਪ੍ਰੇਸ਼ਨ ਬਾਰੇ ਏਆਈਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ਤੇ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਸਥਿਤ ਉਸਦੇ ਖੇਤ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰ ਬੱਬੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21- ਸੀ ਅਤੇ 29 ਤਹਿਤ ਐਫਆਈਆਰ ਨੰਬਰ 86 ਮਿਤੀ 07/05/2025 ਨੂੰ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...