ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

by | May 10, 2025 | breaking news, daily, education | 0 comments

•ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ

ਚੰਡੀਗੜ੍ਹ, 10 ਮਈ:

ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ।

ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ, ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਅਤੇ ਜੇਕਰ ਵਿਦਿਆਰਥੀ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਕੈਂਪਸ ਨਹੀਂ ਛੱਡਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕੈਂਪਸ ਛੱਡਣ ਲਈ ਨਾ ਕਿਹਾ ਜਾਵੇ ਅਤੇ ਉਨ੍ਹਾਂ ਲਈ ਕੈਂਪਸ ਵਿੱਚ ਖਾਣ-ਪੀਣ, ਰਿਹਾਇਸ਼, ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਵਿਦਿਆਰਥੀ ਪ੍ਰੀਖਿਆਵਾਂ ਲਈ ਕੈਂਪਸ ਵਿੱਚ ਨਹੀਂ ਰੁਕਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਇਸ ਸਬੰਧੀ ਕੈਂਪਸ ਵਿੱਚ ਰੁਕਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਅਕਾਦਮਿਕ ਜੁਰਮਾਨੇ ਦੇ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਖਿਆਵਾਂ ਮੁਲਤਵੀ ਕਰਕੇ ਇਸ ਲਈ ਬਦਲਵੇਂ ਪ੍ਰਬੰਧ ਕਰਨ ਨੂੰ ਤਰਜੀਹ ਦਿੱਤੀ ਜਾਵੇ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਲਈ ਨਿਰਵਿਘਨ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਸੰਸਥਾਵਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਦੀ ਸਹੂਲਤ ਲਈ ਹੈਲਪ-ਡੈਸਕ ਸਥਾਪਤ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਚਿੰਤਾਵਾਂ ਜਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਸ. ਹਰਜੋਤ ਸਿੰਘ ਬੈਂਸ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਵਿਦਿਅਕ ਸੰਸਥਾਵਾਂ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੁਰੱਖਿਆ ਪ੍ਰੋਟੋਕੋਲ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਲਈ ਸਬੰਧਤ ਵਿਦਿਅਕ ਸੰਸਥਾ ਦੀ ਮੈਨੇਜਮੈਂਟ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗੀ।

ਸਿੱਖਿਆ ਮੰਤਰੀ ਨੇ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਤੁਰੰਤ ਪਾਲਣਾ ਕਰਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...