ਡਰੋਨ ਦੇ ਮਲਬੇ ਨਾਲ ਹੋਏ ਹਾਦਸੇ ‘ਚ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੀ ਘੋਸ਼ਣਾ

by | May 13, 2025 | breaking news, daily | 0 comments

ਫ਼ਿਰੋਜ਼ਪੁਰ, 13 ਮਈ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫ਼ੇਮੇ ਕੀ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੀ ਡਰੋਨ ਹਾਦਸੇ ਵਿੱਚ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਲਈ 5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ 9 ਮਈ ਦੀ ਰਾਤ ਨੂੰ ਇੱਕ ਡਰੋਨ ਟਕਰਾਉਣ ਤੋਂ ਬਾਅਦ ਉਸਦਾ ਮਲਬਾ ਇੱਕ ਖੜੀ ਕਾਰ ‘ਤੇ ਆ ਡਿੱਗਾ, ਜਿਸ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰ — ਲਖਵਿੰਦਰ ਸਿੰਘ (ਪੁੱਤਰ ਬਗੀਚਾ ਸਿੰਘ), ਉਸ ਦੀ ਪਤਨੀ ਸੁਖਵਿੰਦਰ ਕੌਰ ਅਤੇ ਉਨ੍ਹਾਂ ਦਾ ਪੁੱਤਰ ਮੋਨੂ — ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਤੁਰੰਤ ਬਾਘੀ ਹਸਪਤਾਲ ਵਿੱਚ ਫਰਸਟ ਏਡ ਲਈ ਲਿਜਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਖਵਿੰਦਰ ਕੌਰ ਦੇ ਗੰਭੀਰ ਤਰੀਕੇ ਨਾਲ ਅੱਗ ਵਿੱਚ ਝੁਲਸ ਜਾਣ ਕਾਰਨ ਉਸ ਨੂੰ ਉੱਚ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਰੈਫਰ ਕੀਤਾ ਗਿਆ ਸੀ। ਡਾਕਟਰਾਂ ਦੀਆਂ ਸਾਰੀ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਹ ਪਿਛਲੀ ਰਾਤ ਨੂੰ ਜ਼ਿੰਦਗੀ ਦੀ ਜੰਗ ਹਾਰ ਗਈ।

ਪੰਜਾਬ ਸਰਕਾਰ ਨੇ ਦੁਖੀ ਪਰਿਵਾਰ ਪ੍ਰਤੀ ਆਪਣੀ ਸੰਵੇਦਨਾ ਪ੍ਰਗਟਾਈ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੁਖੀ ਪਰਿਵਾਰ ਨੂੰ 5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...