ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

by | May 13, 2025 | breaking news, daily, politics | 0 comments

ਰਾਜਨੀਤਿਕ ਜਾਂ ਗੈਰ-ਰਾਜਨੀਤਿਕ, ਗੈਰ-ਕਾਨੂੰਨੀ ਸ਼ਰਾਬ ਵਿੱਚ ਸ਼ਾਮਲ ਕੋਈ ਵੀ ਨਹੀਂ ਬਚੇਗਾ – ਚੀਮਾ

‘ਆਪ ਸਰਕਾਰ’ ਦਾ ਸਖ਼ਤ ਸੰਦੇਸ਼ – ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚਣ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ

ਚੰਡੀਗੜ੍ਹ, 13 ਮਈ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਚੀਮਾ ਨੇ ਇਸ ਘਟਨਾ ਨੂੰ ਇੱਕ ਘਿਨਾਉਣਾ ਕਾਰਾ ਦੱਸਿਆ ਅਤੇ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਦੀ ਰਾਜਨੀਤਿਕ ਜਾਂ ਪ੍ਰਸ਼ਾਸਕੀ ਪਹੁੰਚ ਹੀ ਕਿਉਂ ਨਾ ਹੋਵੇ, ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਚੀਮਾ ਨੇ ਕਿਹਾ, “ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਹ ਇੱਕ ਘਿਨਾਉਣਾ ਅਪਰਾਧ ਹੈ ਅਤੇ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਈ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਉਨ੍ਹਾਂ ਵਿਰੁੱਧ ਕਤਲ ਦੇ ਮਾਮਲੇ ਦਰਜ ਕੀਤੇ ਗਏ ਹਨ।”

ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ, ਭਾਵੇਂ ਉਹ ਰਾਜਨੀਤਿਕ ਤੌਰ ‘ਤੇ ਜੁੜਿਆ ਹੋਵੇ, ਗੈਰ ਰਾਜਨੀਤਿਕ ਹੋਵੇ ਜਾਂ ਸਰਕਾਰੀ ਅਧਿਕਾਰੀ ਹੋਵੇ, ਨਿਆਂ ਦੇ ਸ਼ਿਕੰਜੇ ਤੋਂ ਨਹੀਂ ਬਚੇਗਾ।

ਮੰਤਰੀ ਨੇ ਕਿਹਾ ਕਿ “ਇੰਡਸਟਰੀਅਲ-ਗ੍ਰੇਡ ਮੀਥੇਨੌਲ” ਦੀ ਦੁਰਵਰਤੋਂ ਗੈਰ-ਕਾਨੂੰਨੀ ਤੌਰ ‘ਤੇ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਕਈ ਜਾਨਾਂ ਗਈਆਂ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਭਵਿੱਖ ਵਿੱਚ ਉਦਯੋਗਿਕ ਰਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ।

ਉਨ੍ਹਾਂ ਕਿਹਾ, “ਇਹ ਮਨੁੱਖੀ ਅਧਿਕਾਰਾਂ ਅਤੇ ਜਨਤਕ ਸੁਰੱਖਿਆ ਦੀ ਵੀ ਗੰਭੀਰ ਉਲੰਘਣਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਅਜਿਹੀਆਂ ਕਾਰਵਾਈਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...