ਮਜੀਠਾ ਸ਼ਰਾਬ ਕਾਂਡ ਨੂੰ ਲੇ ਕੇ ਰਾਜਪਾਲ ਨੂੰ ਮਿਲੇਗਾ ਪੰਜਾਬ ਬੀਜੇਪੀ ਦਾ ਡੈਲੀਗੇਸ਼ਨ-ਸੁਨੀਲ ਜਾਖੜ

by | May 13, 2025 | breaking news, daily, politics | 0 comments

-ਕਿਹਾ , ਜਿਹੜੇ ਖੁਦ ਸ਼ਰਾਬ ਘੁਟਾਲੇ ਵਿੱਚ ਜੇਲ ਕੱਟ ਚੁੱਕੇ ਹਨ ਉਹ ਪੰਜਾਬ ਚਲਾ ਰਹੇ ਹਨ
-ਦਿੱਲੀ ਦੇ ਆਪ ਲੀਡਰਾਂ ਨੇ ਚੰਡੀਗੜ੍ਹ ਬੈਠ ਕੇ ਬਣਾਈ ਸ਼ਰਾਬ ਨੀਤੀ
ਕਿਹਾ, ਦਿੱਲੀ ਦਾ ਸ਼ਰਾਬ ਮਾਫੀਆ ਪੰਜਾਬ ਵਿੱਚ ਹੋਇਆ ਸਰਗਰਮ

ਚੰਡੀਗੜ੍ਹ 13 ਮਈ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਜੀਠਾ ਸ਼ਰਾਬ ਕਾਂਡ ਨੂੰ ਕੇ ਆਮ ਆਦਮੀ ਪਾਰਟੀ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਜਿਹੜੇ ਖੁਦ ਸ਼ਰਾਬ ਘੁਟਾਲੇ ਵਿੱਚ ਜੇਲ ਕੱਟ ਚੁੱਕੇ ਹਨ ਉਹੀ ਹੁਣ ਚੰਡੀਗੜ੍ਹ ਵਿੱਚ ਸਰਕਾਰੀ ਕੋਠੀਆ ਵਿੱਚ ਬੈਠ ਕੇ ਪੰਜਾਬ ਸਰਕਾਰ ਚਲਾ ਰਹੇ ਹਨ। ਅਜਿਹੇ ਲੋਕਾਂ ਤੋਂ ਚੰਗੇ ਦੀ ਕੀ ਆਸ ਕੀਤੀ ਜਾ ਸਕਦੀ ਹੈ।  ਉਹਨਾਂ ਨੇ ਕਿਹਾ ਕਿ ਭਾਜਪਾ ਇਸ ਮੁੱਦੇ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ  ਨੂੰ ਮਿਲ ਕੇ ਜਾਂਚ ਦੀ ਮੰਗ ਕਰੇਗੀ ਕਿ ਜਿਨਾਂ ਲੋਕਾਂ ਕੋਲ ਕੋਈ ਸੰਵਿਧਾਨਿਕ ਅਹੁਦਾ ਨਹੀਂ ਉਹ ਕਿਵੇਂ ਪੰਜਾਬ ਦੀਆਂ ਮੀਟਿੰਗਾਂ ਕਰ ਰਹੇ ਹਨ।

ਉਹਨਾਂ ਕਿਹਾ ਕਿ ਜਿਨਾਂ ਲੋਕਾਂ ਨੇ ਦਿੱਲੀ ਵਿੱਚ ਸ਼ਰਾਬ ਪਾਲਸੀ ਬਣਾਈ ਸੀ ਉਹਨਾਂ ਲੋਕਾਂ ਦੇ ਪ੍ਰਭਾਵ ਇਹ ਪੰਜਾਬ ਦੀ ਪੋਲਿਸੀ ਬਣੀ ਸੀ ਜਿਸ ਕਾਰਨ ਪੰਜਾਬ ਵਿੱਚ ਇਸ ਤਰ੍ਹਾਂ ਦੇ ਹਾਲਾਤ ਉਪਜ ਰਹੇ ਹਨ। ਉਹਨਾਂ ਆਖਿਆ ਕਿ ਇਸ ਪੱਖ ਤੋਂ ਵੀ ਇਹ ਨਿਰਪੱਖ ਜਾਂਚ ਦਾ ਵਿਸ਼ਾ ਹੈ।

ਸੁਨੀਲ ਜਾਖੜ ਨੇ ਇੱਥੋਂ ਜਾਰੀ ਬਿਆਨ ਵਿੱਚ ਮਜੀਠਾ ਵਿੱਚ ਵਾਪਰੇ ਸ਼ਰਾਬ ਕਾਂਡ ਦੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਂ ਖੁਦ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ। ਇਸ ਲਈ ਅਸਲ ਜਿੰਮੇਵਾਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਬਣਦੀ ਹੈ ਜਿਨਾਂ ਨੂੰ ਦਿੱਲੀ ਦੇ ਲੋਕਾਂ ਨੇ ਵਿਹਲੇ ਕਰ ਦਿੱਤਾ ਅਤੇ ਹੁਣ ਉਹ ਪੰਜਾਬ  ਆ ਬੈਠੇ ਹਨ।

ਉਹਨਾਂ ਕਿਹਾ ਕਿ ਜਿਹੜਾ ਸ਼ਰਾਬ ਮਾਫੀਆ ਦਿੱਲੀ ਵਿੱਚ ਫੈਲਿਆ ਸੀ ਹੁਣ ਉਹ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ ਅਤੇ ਗਰੀਬ ਲੋਕਾਂ ਦਾ ਖੂਨ ਚੁਸ਼ ਰਿਹਾ ਹੈ l

ਸੁਨੀਲ ਜਾਖੜ ਨੇ ਕਿਹਾ ਕਿ ਸ਼ਰਾਬ ਦੇ ਕਾਰੋਬਾਰੀਆਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲ ਰਹੀ ਹੈ ਤੇ ਇਹੀ ਕਾਰਨ ਹੈ ਕਿ ਲਗਾਤਾਰ ਅਜਿਹੀਆਂ ਮਾੜੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸੰਗਰੂਰ ਵਿੱਚ ਵਾਪਰੇ ਸ਼ਰਾਬ ਕਾਂਡ ਤੋਂ ਸਰਕਾਰ ਨੇ ਕੋਈ ਸਬਕ ਨਹੀਂ ਲਿਆ ਅਤੇ ਹੁਣ ਦੂਜੀ ਵਾਰ ਫਿਰ ਨਿਰਦੋਸ਼ ਲੋਕ ਮਾਰੇ ਗਏ ਹਨ ।

ਉਹਨਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਯੁੱਧ ਨਸ਼ਿਆਂ ਵਿਰੁੱਧ ਦਾ ਡਰਾਮਾ ਖੇਡਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਲੋਕ ਨਕਲੀ ਸ਼ਰਾਬ ਨਾਲ ਮਰ ਰਹੇ ਹਨ। ਉਹਨਾਂ ਸਵਾਲ ਉਠਾਇਆ ਕਿ ਸ਼ਰਾਬ ਵੇਚ ਕੇ ਰਾਜ ਦਾ ਮਾਲੀਆ ਵਧਾਉਣ ਵਾਲੀ ਸਰਕਾਰ ਨਸ਼ਿਆਂ ਦੀ ਰੋਕਥਾਮ ਕਿਵੇਂ ਕਰ ਸਕਦੀ ਹੈ।

ਸੁਨੀਲ ਜਾਖੜ ਨੇ ਇਹ ਵੀ ਆਖਿਆ ਕਿ ਵਿਰੋਧੀ ਧਿਰ ਕਾਂਗਰਸ ਸਰਕਾਰ ਅੱਗੇ ਗੋਡੇ ਟੇਕ ਚੁੱਕੀ ਹੈ ਅਤੇ ਇਸਦੇ ਆਗੂ ਲੋਕ ਮੁੱਦੇ ਵਿਸਾਰ ਚੁੱਕੇ ਹਨ, ਪਰ ਭਾਰਤੀ ਜਨਤਾ ਪਾਰਟੀ ਅਜਿਹਾ ਨਹੀਂ ਕਰੇਗੀ ਅਤੇ ਲੋਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਵੇਗੀ।

ਭਾਜਪਾ ਸੂਬਾ ਪ੍ਰਧਾਨ ਨੇ ਆਖਿਆ ਕਿ ਦਿੱਲੀ ਗੁਆ ਲੈਣ ਤੋਂ ਬਾਅਦ ਆਪ ਲੀਡਰਸ਼ਿਪ ਹੁਣ ਪੰਜਾਬ ਦੀ ਆਰਥਿਕ ਲੁੱਟ ਕਰਨ ਲਈ ਇੱਥੇ ਪਹੁੰਚ ਗਈ ਹੈ। ਉਹਨਾਂ ਸਵਾਲ ਕੀਤਾ ਕਿ ਇਸ ਪਾਰਟੀ ਦੇ ਦਿੱਲੀ ਦੇ ਆਗੂ ਕਿਸ ਹੈਸੀਅਤ ਨਾਲ ਪੰਜਾਬ ਵਿੱਚ ਸਰਕਾਰੀ ਮੀਟਿੰਗਾਂ ਕਰ ਰਹੇ ਹਨ l ਉਹਨਾਂ ਆਖਿਆ ਕਿ ਭਾਰਤੀ ਜਨਤਾ ਪਾਰਟੀ ਇਸ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਨਾ ਕੇਵਲ ਸ਼ਰਾਬ ਕਾਂਡ ਦੀ ਨਿਰਪੱਖ ਜਾਂਚ ਦੀ ਮੰਗ ਰੱਖੇਗੀ ਸਗੋਂ ਦਿੱਲੀ ਦੇ ਇਹਨਾਂ ਆਗੂਆਂ ਦੀ ਭੂਮਿਕਾ ਦੀ ਜਾਂਚ ਦੀ ਵੀ ਮੰਗ ਕੀਤੀ ਜਾਵੇਗੀ।।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...