ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 13 ਮਈ-

ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਪਾਕਿਸਤਾਨੀ ਡਰੋਨ ਹਮਲੇ ਕਾਰਨ ਮਾਰੇ ਗਏ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਮੁੱਠਤਾ ਪ੍ਰਗਟ ਕਰਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 10 ਲੱਖ ਰੁਪਏ ਵਿੱਚੋਂ 5 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ ਜਦੋਂ ਕਿ 5 ਲੱਖ ਰੁਪਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਣ।

×