ਪੰਜਾਬ ਸਰਕਾਰ ਵੱਲੋਂ ਸਕੂਲਜ਼ ਆਫ਼ ਐਮੀਨੈਂਸ ਦੇ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ 3-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਗ਼ਾਜ਼

by | May 25, 2025 | breaking news, daily, education | 0 comments

• ਇਸ ਪਹਿਲ ਦਾ ਉਦੇਸ਼ ਸੁਨਹਿਰੀ ਭਵਿੱਖ ਲਈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਮਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਈਕੋਸਿਸਟਮ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਲਈ ਸਕੂਲਜ਼ ਆਫ਼ ਐਮੀਨੈਂਸ ਵਿੱਚ 9ਵੀਂ ਜਮਾਤ ਵਿੱਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਵਾਸਤੇ ਆਪਣੀ ਕਿਸਮ ਦਾ ਪਹਿਲਾ ਤਿੰਨ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ 26 ਤੋਂ 28 ਮਈ, 2025 ਤੱਕ ਉਲੀਕਿਆ ਗਿਆ ਇਹ ਓਰੀਐਂਟੇਸ਼ਨ ਪ੍ਰੋਗਰਾਮ ਵਿਦਿਆਰਥੀਆਂ ਨੂੰ ਐਸ.ਓ.ਈ. ਈਕੋਸਿਸਟਮ ਨਾਲ ਏਕੀਕ੍ਰਿਤ ਹੋਣ ਵਿੱਚ ਮਦਦ ਕਰੇਗਾ ਅਤੇ ਅਗਲੇ ਦੋ ਸਾਲਾਂ ਵਿੱਚ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਲਈ ਇੱਕ ਮਜ਼ਬੂਤ ਆਧਾਰ ਤਿਆਰ ਕਰੇਗਾ। ਇਸ ਦੇ ਨਾਲ ਹੀ ਇਹ ਪ੍ਰੋਗਰਾਮ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਕਰੀਅਰ ਬਾਰੇ ਵਿਹਾਰਕ ਸੂਝ ਪ੍ਰਦਾਨ ਕਰੇਗਾ।

ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਲਈ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਨੌਕਰਸ਼ਾਹਾਂ, ਜੱਜਾਂ, ਸੀਨੀਅਰ ਵਕੀਲਾਂ, ਡਾਕਟਰਾਂ, ਵਾਈਸ ਚਾਂਸਲਰਾਂ, ਕਾਲਜ ਪ੍ਰਿੰਸੀਪਲਾਂ, ਪ੍ਰੋਫੈਸਰਾਂ ਅਤੇ ਉਦਯੋਗ ਮੁਖੀਆਂ ਸਮੇਤ ਸੂਝਵਾਨ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਕਰਵਾਏ ਜਾਣਗੇ , ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਤਜ਼ਰਬਿਆਂ ਤੋਂ ਸਿੱਖਣ ਅਤੇ ਵਿਹਾਰਕ ਗਿਆਨ ਪ੍ਰਾਪਤ ਕਰਨ ਦਾ ਇੱਕ ਵਿਲੱਖਣ ਮੌਕਾ ਮਿਲੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਅਧੀਨ ਹੋਣਹਾਰ ਸਾਬਕਾ ਵਿਦਿਆਰਥੀਆਂ ਨੂੰ ਸਕੂਲਜ਼ ਆਫ ਐਮੀਨੈਂਸ ਵਿੱਚ ਬੁਲਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਉਨ੍ਹਾਂ ਦੀ ਸਫ਼ਲਤਾ ਤੋਂ ਪ੍ਰੇਰਨਾ ਲੈ ਸਕਣ। ਇਸ ਨਾਲ ਉਨ੍ਹਾਂ ਨੂੰ ਭਵਿੱਖੀ ਰਣਨੀਤੀ ਤਿਆਰ ਕਰਨ, ਸਮਾਂ ਪ੍ਰਬੰਧਨ ਅਤੇ ਟੀਚਾ ਨਿਰਧਾਰਨ ਬਾਰੇ ਕੀਮਤੀ ਮਾਰਗਦਰਸ਼ਨ ਮਿਲੇਗਾ। ਇਸ ਤੋਂ ਇਲਾਵਾ ਵਿਦਿਆਰਥੀ ਰੀਡਿੰਗ ਸੈਸ਼ਨਾਂ, ਵਿਚਾਰ-ਵਟਾਂਦਰੇ ਅਤੇ ਅੰਗਰੇਜ਼ੀ ਅਖ਼ਬਾਰ ਪੜ੍ਹਨਾ ਅਤੇ “ਅੱਜ ਦੀ ਮੁੱਖ ਸੁਰਖੀ” ਵਰਗੀਆਂ ਰੌਚਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਨਾਲ ਉਹਨਾਂ ਦੀ ਪੜ੍ਹਨ ਵਿੱਚ ਰੁਚੀ ਅਤੇ ਬੌਧਿਕ ਉਤਸੁਕਤਾ ਨੂੰ ਹੋਰ ਵਧਾਇਆ ਜਾ ਸਕੇਗਾ।

ਵਿਦਿਆਰਥੀਆਂ ਦੇ ਕਮਿਊਨੀਕੇਸ਼ਨ ਹੁਨਰ ਨੂੰ ਹੋਰ ਨਿਖਾਰਨ ਲਈ ਇਸ ਪ੍ਰੋਗਰਾਮ ਵਿੱਚ “ਡ੍ਰੀਮ ਕਰੀਅਰ,” “ਕਰੰਟ ਅਫੇਅਰਜ਼” ਅਤੇ “ਮਾਈ ਵਿਜ਼ਨ ਫ਼ਾਰ ਪੰਜਾਬ” ਵਰਗੇ ਵਿਸ਼ਿਆਂ ‘ਤੇ ਭਾਸ਼ਣ ਅਤੇ ਵਿਚਾਰ-ਵਟਾਂਦਰਾ ਮੁਕਾਬਲੇ ਸ਼ਾਮਲ ਹੋਣਗੇ, ਜਿਹਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਬੋਲਣ ਅਤੇ ਸਵੈ-ਪ੍ਰਗਟਾਵੇ ਦੇ ਹੁਨਰ ਨੂੰ ਵਧਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰੋਜ਼ਾਨਾ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਅਹਿਮ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜੋ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਵਰਗੇ ਵਿਸ਼ਿਆਂ ‘ਤੇ ਕੇਂਦ੍ਰਿਤ ਹੋਣਗੀਆਂ, ਜਿਸ ਵਿੱਚ ਪ੍ਰੇਰਣਾਦਾਇਕ ਹਵਾਲੇ ਅਤੇ ਵਿਚਾਰ-ਵਟਾਂਦਰਾ ਸਬੰਧੀ ਸੰਵਾਦ ਸ਼ਾਮਲ ਹੋਵੇਗਾ।

ਇਸ ਪਹਿਲਕਦਮੀ ਦੇ ਹਿੱਸੇ ਵਜੋਂ ਵਿਦਿਆਰਥੀ ‘ਮੇਕ ਯੂਅਰ ਸਮਰ ਕਾਊਂਟ’ ਸੈਸ਼ਨ ਵਿੱਚ ਹਿੱਸਾ ਲੈਣਗੇ, ਜਿਸ ਤਹਿਤ ਉਹ ਗਰਮੀਆਂ ਦੀਆਂ ਛੁੱਟੀਆਂ ਦੇ ਟੀਚੇ ਨਿਰਧਾਰਤ ਕਰਨਗੇ, ਅਧਿਐਨ ਦੇ ਘੰਟਿਆਂ ਨੂੰ ਟਰੈਕ ਕਰਨਗੇ ਅਤੇ ਸਮਰ ਐਕਟੀਵਿਟੀ ਚੈਲੇਂਜ ਚਾਰਟ ਦੀ ਪੜਚੋਲ ਕਰਨਗੇ। ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਵਿਦਿਆਰਥੀ ਆਪਣੀਆਂ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਯੋਜਨਾਵਾਂ ਤਿਆਰ ਕਰਨਗੇ, ਜਿਸ ਨਾਲ ਉਹਨਾਂ ਵਿੱਚ ਟੀਚਾ ਅਤੇ ਦਿਸ਼ਾ ਤੈਅ ਕਰਨ ਦੀ ਭਾਵਨਾ ਪੈਦਾ ਹੋਵੇਗੀ।

ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਸਕੂਲ ਆਫ਼ ਐਮੀਨੈਂਸ ਦੀ ਸੰਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸਦਾ ਉਦੇਸ਼ ਅਕਾਦਮਿਕ ਉੱਤਮਤਾ ਅਤੇ ਨਿੱਜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਕਿਹਾ ਕਿ ਸਬੰਧਤ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਇਸ ਪ੍ਰੋਗਰਾਮ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਉਨ੍ਹਾਂ ਨੂੰ ਇੱਕ ਗੂਗਲ ਫਾਰਮ ਲਿੰਕ ਆਨਲਾਈਨ ਭੇਜਿਆ ਗਿਆ ਹੈ। ਉਹ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰੋਗਰਾਮ ਬਾਰੇ ਅਪਡੇਟਸ, ਫੋਟੋਆਂ ਅਤੇ ਕਰਵਾਏ ਜਾਣ ਵਾਲੇ ਸੈਸ਼ਨਾਂ ਦੇ ਵੇਰਵੇ ਸਾਂਝੇ ਕਰਨਗੇ ਤਾਂ ਜੋ ਸੀਨੀਅਰ ਅਧਿਕਾਰੀ ਇਸ ਪ੍ਰੋਗਰਾਮ ਦੀ ਓਵਰਆਲ ਨਿਗਰਾਨੀ ਕਰ ਸਕਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...