ਬੀਬੀਐਮਬੀ ‘ਤੇ ਸੀਆਈਐਸਐਫ ਦੀ ਤਾਇਨਾਤੀ ‘ਤੇ ਪੰਜਾਬ ਭਾਜਪਾ ਆਪਣਾ ਸਟੈਂਡ ਸਪੱਸ਼ਟ ਕਰੇ – ਆਪ

by | May 25, 2025 | breaking news, daily, politics | 0 comments

ਜਾਖੜ ਸਰਬ ਪਾਰਟੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਸਨ, ਹੁਣ ਉਨ੍ਹਾਂ ਦੇ ਮੀਡੀਆ ਇੰਚਾਰਜ ਸੀਆਈਐਸਐਫ ਦਾ ਸਮਰਥਨ ਕਰ ਰਹੇ ਹਨ – ਨੀਲ ਗਰਗ

ਪਾਣੀ ਪੰਜਾਬ ਦੀ ਜੀਵਨ ਰੇਖਾ ਹੈ, ਸੁਨੀਲ ਜਾਖੜ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਹੀ ਪਵੇਗਾ, ਇਸ ਮੁੱਦੇ ‘ਤੇ ਦੋਹਰੀ ਨੀਤੀ ਨਹੀਂ ਚੱਲੇਗੀ – ਗਰਗ

ਚੰਡੀਗੜ੍ਹ, 25 ਮਈ

ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ‘ਤੇ ਕੇਂਦਰੀ ਫੋਰਸ ਸੀਆਈਐਸਐਫ ਤਾਇਨਾਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ ਅਤੇ ਪੰਜਾਬ ਭਾਜਪਾ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ।

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਪਾਣੀ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਜਾਖੜ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹੋਏ ਸਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਪਾਰਟੀ ਦੇ ਮੀਡੀਆ ਇੰਚਾਰਜ ਸੀਆਈਐਸਐਫ ਤਾਇਨਾਤ ਕਰਨ ਦੇ ਫੈਸਲੇ ਦਾ ਸਮਰਥਨ ਕਰ ਰਹੇ ਹਨ। ਇਹ ਸਮਝ ਤੋਂ ਪਰੇ ਹੈ।

ਗਰਗ ਨੇ ਕਿਹਾ ਕਿ ਪਾਣੀ ਪੰਜਾਬ ਦੀ ਜੀਵਨ ਰੇਖਾ ਹੈ। ਇਸ ਲਈ ਸੁਨੀਲ ਜਾਖੜ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਪਵੇਗਾ। ਇਸ ਮੁੱਦੇ ‘ਤੇ ਕੋਈ ਦੋਹਰਾ ਮਾਪਦੰਡ ਨਹੀਂ ਹੋਵੇਗਾ। ਜੇਕਰ ਉਹ ਪਾਣੀ ਦੇ ਮੁੱਦੇ ‘ਤੇ ਪੰਜਾਬ ਦੇ ਨਾਲ ਖੜ੍ਹੇ ਹਨ, ਤਾਂ ਉਨ੍ਹਾਂ ਨੂੰ ਸੀਆਈਐਸਐਫ ਦੀ ਤਾਇਨਾਤੀ ਦਾ ਖੁੱਲ੍ਹ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਆਪਣੀ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਲਈ ਕਹਿਣਾ ਚਾਹੀਦਾ ਹੈ।

ਨੀਲ ਗਰਗ ਨੇ ਕਿਹਾ ਕਿ ਜੋ ਪਾਣੀ ਪੰਜਾਬ ਦਾ ਹੈ, ਉਸ ਉੱਤੇ ਸਿਰਫ਼ ਉਸਦਾ ਹੀ ਹੱਕ ਹੋਵੇਗਾ। ਕੇਂਦਰ ਅਤੇ ਬੀਬੀਐਮਬੀ ਦਾ ਧੱਕਾ ਹੁਣ ਨਹੀਂ ਚੱਲੇਗਾ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਾਣੀ ਦੇ ਮੁੱਦੇ ‘ਤੇ ਸਪੱਸ਼ਟ ਸਟੈਂਡ ਹੈ ਕਿ ਅਸੀਂ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦੇਵਾਂਗੇ।

ਪਿਛਲੀਆਂ ਸਰਕਾਰਾਂ ਦੇ ਰਾਜ ਦੌਰਾਨ ਪੰਜਾਬ ਵਿੱਚ ਨਹਿਰੀ ਪ੍ਰਣਾਲੀ ਦੀ ਹਾਲਤ ਬਹੁਤ ਮਾੜੀ ਸੀ ਅਤੇ ਇਸ ਨੂੰ ਵਿਗੜਨ ਲਈ ਮੁੱਖ ਤੌਰ ‘ਤੇ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਸੀ। ਪਰ ਹੁਣ ਮਾਨ ਸਰਕਾਰ ਨੇ 60 ਪ੍ਰਤੀਸ਼ਤ ਤੋਂ ਵੱਧ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕਰ ਦਿੱਤੀ ਹੈ, ਇਸ ਲਈ ਅਸੀਂ ਖੁਦ ਆਪਣੇ ਕਿਸਾਨਾਂ ਲਈ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਹੇ ਹਾਂ। ਅਜਿਹੀ ਸਥਿਤੀ ਵਿੱਚ, ਦੂਜੇ ਰਾਜਾਂ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਪਿਛਲੇ ਦੋ-ਤਿੰਨ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਜਿਹੜਾ ਸਖ਼ਤ ਸਟੈਂਡ ਨਹੀਂ ਲਿਆ ਉਸ ਦਾ ਵੀ ਕਾਰਨ ਏਹੀ ਲੋਕ ਹਨ, ਕਿਉਂਕਿ 1997 ਤੋਂ ਬਾਅਦ, ਇਨ੍ਹਾਂ ਦੀ ਸਰਕਾਰ ਨੇ ਬੀਬੀਐਮਬੀ ਅਤੇ ਪਾਣੀ ਦੇ ਮੁੱਦੇ ‘ਤੇ ਹਮੇਸ਼ਾ ਕੇਂਦਰ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਕੇਂਦਰ ਦੇ ਤਾਨਾਸ਼ਾਹੀ ਫੈਸਲੇ ਵਿਰੁੱਧ ਜ਼ੋਰਦਾਰ ਆਵਾਜ਼ ਉਠਾਈ ਅਤੇ ਵਾਧੂ ਪਾਣੀ ਹਰਿਆਣਾ ਨੂੰ ਨਹੀਂ ਜਾਣ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...