ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

by | May 25, 2025 | breaking news, crime, daily | 0 comments

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ

ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਏਜੀਟੀਐਫ ਅਤੇ ਫਿਰੋਜ਼ਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋਸ਼ੀ ਮਨਪ੍ਰੀਤ ਮੰਨੂ ਨੂੰ ਕੀਤਾ ਕਾਬੂ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ

ਅਗਲੇਰੀ ਜਾਂਚ ਜਾਰੀ; ਅੱਗੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਫਿਰੋਜ਼ਪੁਰ ਭੂਪਿੰਦਰ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 25 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਵੀ ਸੁਲਝ ਗਈ ਹੈ, ਜਿਸ ਵਿੱਚ ਯੋਥਮ ਨਾਮੀ ਵਿਅਕਤੀ ਮਾਰਿਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਮਨਪ੍ਰੀਤ ਮੰਨੂ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਾਲੀ ਏਜੀਟੀਐਫ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇ ਵਾਲਾ ਵਿੱਚ ਰਮਨਦੀਪ ਸਿੰਘ ਅਤੇ ਸੋਨੂੰ ਦੇ ਟਿਕਾਣੇ ‘ਤੇ ਛਾਪਾ ਮਾਰਿਆ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਸ ਨੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰ. 89 ਮਿਤੀ 24/5/2025 ਦਰਜ ਕੀਤੀ ਗਈ ਹੈ।

ਏਡੀਜੀਪੀ ਨੇ ਕਿਹਾ ਕਿ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਦੋਸ਼ੀ ਮਨਪ੍ਰੀਤ ਮੰਨੂ ਨੂੰ ਪੁਲਿਸ ਨੇ ਫਿਰੋਜ਼ਪੁਰ ‘ਚ ਘੇਰਾ ਪਾ ਲਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਨੂੰ ਗੋਲੀ ਲੱਗੀ ਜਿਸ ਉਪਰੰਤ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਸਦਾ ਹੀਰੋ ਐਚਐਫ ਡੀਲਕਸ ਮੋਟਰਸਾਈਕਲ, ਜਿਸ ‘ਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਹ ਹਾਲ ਹੀ ਵਿੱਚ ਵਾਪਰੇ ਦੋਹਰੇ ਕਤਲ ਕੇਸ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...