‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

by | May 27, 2025 | breaking news, daily | 0 comments

ਆਬਕਾਰੀ ਵਿਭਾਗ ਨੂੰ ਚੌਕਸੀ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 26 ਮਈ:

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਤੌਰ ‘ਤੇ ਆਦਤਨ ਅਪਰਾਧੀਆਂ ‘ਤੇ ਲਗਾਤਾਰ ਨਜ਼ਰ ਰੱਖਣ ‘ਤੇ ਜ਼ੋਰ ਦਿੱਤਾ।

ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਆਬਕਾਰੀ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਖਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨਾਲ ਲਗਾਤਾਰ ਤਾਲਮੇਲ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਮੌਜੂਦਾ ਮਾਮਲਿਆਂ ਦੀ ਨਿਰੰਤਰ ਨਿਗਰਾਨੀ ਅਤੇ ਸਰਗਰਮ ਖੁਫੀਆ ਜਾਣਕਾਰੀ ਇਕੱਠੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਵਿੱਤ ਮੰਤਰੀ ਚੀਮਾ ਨੇ ਵਿਭਾਗ ਨੂੰ ਆਬਕਾਰੀ ਨਾਲ ਸਬੰਧਤ ਸਾਰੇ ਅਦਾਲਤੀ ਮਾਮਲਿਆਂ ਦੀ ਠੋਸ ਪੈਰਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਦੇ ਮਾਮਲਿਆਂ ਵਿੱਚ ਵੱਧ ਤੋਂ ਵੱਧ ਸੰਭਵ ਸਜ਼ਾ ਦਰ ਪ੍ਰਾਪਤ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਇੱਕ ਸਖ਼ਤ ਸੁਨੇਹਾ ਜਾਂਦਾ ਹੈ।

ਇਸ ਤੋਂ ਇਲਾਵਾ ਵਿੱਤ ਮੰਤਰੀ ਵੱਲੋਂ ਪੰਜਾਬ ਵਿੱਚ ਦੂਸਰੇ ਰਾਜਾਂ ਖਾਸ ਕਰਕੇ ਚੰਡੀਗੜ੍ਹ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਨੂੰ ਮਜ਼ਬੂਤ ਕਰਨ ‘ਤੇ ਜੋਰ ਦਿੱਤਾ ਗਿਆ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਦੂਸਰੇ ਰਾਜਾਂ ਨਾਲ ਲੱਗਦੀਆਂ ਹੱਦਾਂ ਤੇ ਨਾਕਿਆਂ ਅਤੇ ਸ਼ਰਾਬ ਤਸਕਰੀ ਵਾਲੇ ਹੋਰ ਸੰਭਾਵੀ ਰਸਤਿਆਂ ‘ਤੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ਚੈਕਿੰਗ ਪ੍ਰਣਾਲੀ ਯਕੀਨੀ ਬਣਾਈ ਜਾਵੇ।

ਸ਼ਰਾਬ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਅਧਿਕਾਰਤ ਸਰੋਤਾਂ ਤੋਂ ਸ਼ਰਾਬ ਦੀ ਕੁੱਲ ਲਿਫਟਿੰਗ ਇਸ ਦੀ ਕਾਊਂਟਰ ਵਿਕਰੀ ਦੇ ਬਰਾਬਰ ਹੋਵੇ। ਇਸ ਕਦਮ ਦਾ ਉਦੇਸ਼ ਕਾਨੂੰਨੀ ਤੌਰ ‘ਤੇ ਤਿਆਰ ਕੀਤੀ ਗਈ ਸ਼ਰਾਬ ਨੂੰ ਗੈਰ-ਕਾਨੂੰਨੀ ਬਾਜ਼ਾਰ ਵਿੱਚ ਭੇਜਣ ਦੀ ਕਿਸੇ ਵੀ ਗੁੰਜਾਇਸ਼ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ।

ਇਸ ਦੌਰਾਨ ਵਧੀਕ ਮੁੱਖ ਸਕੱਤਰ (ਆਬਕਾਰੀ) ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਦੀਆਂ ਹਦਾਇਤਾਂ ਨੂੰ ਦੁਹਰਾਇਆ ਅਤੇ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਹ ਵਿੱਤ ਮੰਤਰੀ ਦੇ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਗੈਰ-ਕਾਨੂੰਨੀ ਸ਼ਰਾਬ ਨਾਲ ਸਬੰਧਤ ਗਤੀਵਿਧੀਆਂ ਵਿਰੁੱਧ ਨਿਰੰਤਰ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ‘ਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੀ ਨਿਯਮਤ ਹਫਤਾਵਾਰੀ ਸਮੀਖਿਆ ਕਰਨਗੇ।

ਇਸ ਮੌਕੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿੱਤ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਆਬਕਾਰੀ ਵਿਭਾਗ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਮੁਕੰਮਲ ਤੌਰ ‘ਤੇ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਨੂੰ ਹੋਰ ਤੇਜ ਕਰਨ ਲਈ ਤਿਆਰ-ਬਰ-ਤਿਆਰ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...