ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

by | May 28, 2025 | breaking news, daily | 0 comments

ਕੇਂਦਰੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਲਈ ਦਿੱਤੇ ਗਏ ਨਿਰਦੇਸ਼

ਮਾਈਨਿੰਗ ਖੇਤਰ ਦੇ ਅਹਿਮ ਮੁੱਦਿਆਂ ਦੇ ਹੱਲ ਲਈ ਕੇਂਦਰ ਤੇ ਸੂਬਾਈ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਪੰਜਾਬ ਵਿੱਚ ਹੋਵੇਗੀ: ਬਰਿੰਦਰ ਕੁਮਾਰ ਗੋਇਲ

“ਸਰਵੇਖਣ ਛੇਤੀ ਮੁਕੰਮਲ ਹੋਣ ਨਾਲ ਮੁਲਕ ਨੂੰ ਪੋਟਾਸ਼ ਪੱਖੋਂ ਆਤਮ-ਨਿਰਭਰ ਬਣਾਉਣ ਸਣੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ”

ਚੰਡੀਗੜ੍ਹ/ਨਵੀਂ ਦਿੱਲੀ, 27 ਮਈ:

ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ।

ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੋਟਾਸ਼ ਦੁਰਲਭ ਖਣਿਜ ਹੈ ਜਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਇਸ ਦਾ ਬਾਹਰੋਂ ਆਯਾਤ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਦੇ ਖੇਤਰਾਂ ਵਿਚੋਂ ਇਸ ਖਣਿਜ ਦੇ ਭੰਡਾਰ ਮਿਲੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਇਸ ਸਬੰਧੀ ਪੂਰਨ ਸੰਭਾਵਨਾਵਾਂ ਨੂੰ ਉਜਾਗਰ ਕਰਨ ਲਈ ਜੀਓ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਦੀ ਕੜੀ ਤਹਿਤ ਹੀ ਪੰਜਾਬ ਸਰਕਾਰ ਪੋਟਾਸ਼ ਸਬੰਧੀ ਸਰਵੇਖਣ ਜਲਦ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ ਤਾਂ ਜੋ ਇਸ ਜ਼ਰੀਏ ਮੁਲਕ ਨੂੰ ਪੋਟਾਸ਼ ਪੱਖੋਂ ਆਤਮ-ਨਿਰਭਰ ਬਣਾਉਣ ਸਣੇ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਸ੍ਰੀ ਰੈਡੀ ਵੱਲੋਂ ਸੂਬੇ ਦੀ ਮੰਗ ਨੂੰ ਲੈ ਕੇ ਭਰਵਾਂ ਤੇ ਉਸਾਰੂ ਹੁੰਗਾਰਾ ਭਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੇ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਐਕਸ਼ਨ ਪਲਾਨ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਜੋ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਪੈਂਦੇ ਖੇਤਰਾਂ ਵਿਚ ਸਰਵੇਖਣ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਵਿਚ ਪੋਟਾਸ਼ ਦੇ ਭੰਡਾਰ ਹੋਣ ਸਬੰਧੀ 1985 ਵਿਚ ਹੀ ਪਤਾ ਲੱਗ ਗਿਆ ਸੀ ਪਰ ਉਸ ਉਪਰੰਤ ਬਣੀਆਂ ਸੂਬਾ ਸਰਕਾਰਾਂ ਨੇ ਇਸ ਅਹਿਮ ਪਹਿਲੂ ਸਬੰਧੀ ਅੱਖਾਂ ਮੀਟੀ ਰੱਖੀਆਂ ਜਿਸ ਕਾਰਨ ਇਸ ਸਬੰਧੀ ਲੋੜ ਅਨੁਸਾਰ ਸਰਵੇਖਣ ਅਤੇ ਡਰਿਲਿੰਗ ਦਾ ਕੰਮ ਨਾ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਖਣਿਜ ਦੀ ਖੋਜ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਲਈ ਪੂਰੇ ਸੰਜੀਦਾ ਯਤਨ ਕਰ ਰਹੀ ਹੈ ਜਿਸ ਨਾਲ ਸੂਬੇ ਦੀ ਤਰੱਕੀ ਲਈ ਹੋਰ ਵਸੀਲੇ ਜੁਟਾਏ ਜਾ ਸਕਣਗੇ। ਸ੍ਰੀ ਗੋਇਲ ਨੇ ਦੱਸਿਆ ਕਿ ਪੋਟਾਸ਼ ਨੂੰ ਲੈ ਕੇ ਉਨ੍ਹਾਂ ਵੱਲੋਂ ਪਹਿਲਾਂ ਵੀ ਸ੍ਰੀ ਰੈਡੀ ਨਾਲ ਉੜੀਸਾ ਵਿਖੇ ਮੁਲਾਕਾਤ ਕੀਤੀ ਗਈ ਸੀ।

ਸ੍ਰੀ ਗੋਇਲ ਨੇ ਕਿਹਾ ਕਿ ਫਿਲਹਾਲ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ 10 ਥਾਵਾਂ ‘ਤੇ ਹੀ ਡਰਿਲਿੰਗ ਹੋਈ ਹੈ ਅਤੇ ਸਰਵੇਖਣ ਨਾਲ ਹੋਰ ਖੇਤਰਾਂ ਵਿਚ ਵੀ ਇਸ ਖਣਿਜ ਦੇ ਭੰਡਾਰਾਂ ਬਾਰੇ ਪਤਾ ਲਗ ਸਕੇਗਾ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪੋਟਾਸ਼ ਦੇ ਭੰਡਾਰ ਮਿਲਣ ਨਾਲ ਪੰਜਾਬ ਆਪਣੀ ਤਰੱਕੀ ਦੇ ਨਾਲ-ਨਾਲ ਭਾਰਤ ਨੂੰ ਵੀ ਇਸ ਪੱਖੋਂ ਆਤਮ ਨਿਰਭਰ ਬਣਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਅਤੇ ਬਾਅਦ ਵਿਚ ਖ਼ੁਰਾਕ ਪੱਖੋਂ ਪੰਜਾਬ ਨੇ ਮੁਲਕ ਨੂੰ ਆਤਮ-ਨਿਰਭਰ ਬਣਾਇਆ ਅਤੇ ਹੁਣ ਉਮੀਦ ਹੈ ਕਿ ਇਹ ਸੂਬਾ ਖਣਿਜ ਪੱਖੋਂ ਵੀ ਅਹਿਮ ਯੋਗਦਾਨ ਪਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਮਾਈਨਿੰਗ ਖੇਤਰ ਨੂੰ ਦਰਪੇਸ਼ ਹੋਰ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਜਿਸ ‘ਤੇ ਕੇਂਦਰੀ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨੇ ਕਿਹਾ ਕਿ ਪੰਜਾਬ ਵਿੱਚ ਛੇਤੀ ਹੀ ਕੇਂਦਰੀ ਅਤੇ ਸੂਬਾਈ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਵਾਈ ਜਾਵੇਗੀ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਰਣਨੀਤੀ ਉਲੀਕੀ ਜਾਵੇਗੀ।

ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਵੱਲੋਂ ਪੰਜਾਬ ਵਿੱਚ ਪੋਟਾਸ਼ ਦੇ ਸਰਵੇਖਣ ਬਾਰੇ ਐਕਸ਼ਨ ਪਲਾਨ ਤਿਆਰ ਕਰਨ ਸਣੇ ਖਣਨ ਖੇਤਰ ਸਬੰਧੀ ਮੁੱਦਿਆਂ ਬਾਰੇ ਹਾਂ-ਪੱਖੀ ਹੁੰਗਾਰਾ ਭਰਨ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਖਣਨ ਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਡਾਇਰੈਕਟਰ ਸ੍ਰੀ ਅਭਿਜੀਤ ਕਪਲਿਸ਼ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...