ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

by | May 29, 2025 | breaking news, daily, politics | 0 comments

• ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀ
• ਕਿਸਾਨਾਂ ਲਈ ਇਸ ਪ੍ਰਗਤੀਸ਼ੀਲ ਸਕੀਮ ਦੇ ਲਾਭ ਗਿਣਾਏ
• ਪੰਜਾਬ ਸਰਕਾਰ ਨੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਦਮ ਚੁੱਕੇ
ਬਠਿੰਡਾ, 29 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ ਕਰਨਾ ਹੈ ਕਿਉਂਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ।

ਇੱਥੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਉਦੇਸ਼ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਕਿਸਾਨ ਦੀ ਜ਼ਮੀਨ ਜ਼ਬਰਦਸਤੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਸਿਰਫ਼ ਸਹਿਮਤੀ ਦੇਣ ਵਾਲੇ ਕਿਸਾਨ ਹੀ ਇਸ ਨੀਤੀ ਅਧੀਨ ਆਪਣੀ ਜ਼ਮੀਨ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਅਨੁਸਾਰ ਕਿਸਾਨਾਂ ਨੂੰ ਮੁਆਵਜ਼ੇ ਤੋਂ ਇਲਾਵਾ ਇਸ ਯੋਜਨਾ ਵਿੱਚ ਵਪਾਰਕ ਅਤੇ ਰਿਹਾਇਸ਼ੀ ਪਲਾਟ ਵੀ ਮਿਲਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਵਿੱਚ ਬਣਾਈਆਂ ਜਾਣ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਵਪਾਰਕ ਜਾਇਦਾਦ ਕਿਸਾਨਾਂ ਲਈ ਪੱਕੀ ਆਮਦਨ ਦਾ ਸਾਧਨ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਉਦੇਸ਼ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣਾ ਹੈ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਦੇ ਸਮੁੱਚੇ ਵਿਕਾਸ ਨੂੰ ਵੱਡਾ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਦੀ ਵੀ ਜ਼ਮੀਨ ਜ਼ਬਰਦਸਤੀ ਨਹੀਂ ਖੋਹੀ ਜਾਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ `ਤੇ ਸਾਰਾ ਵਿਕਾਸ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗਾ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਦੇਸ਼ ਭਰ ਵਿੱਚ ਸਭ ਤੋਂ ਵੱਧ ਗੈਰ-ਕਾਨੂੰਨੀ ਕਲੋਨੀਆਂ ਹਨ, ਜਿਸ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੋਨੀਆਂ ਵਿੱਚ ਕੋਈ ਵੀ ਬੁਨਿਆਦੀ ਨਾਗਰਿਕ ਸਹੂਲਤਾਂ ਨਹੀਂ ਹਨ, ਜਿਸ ਕਾਰਨ ਲੋਕਾਂ ਨੂੰ ਦੁੱਖ-ਤਕਲੀਫ਼ਾਂ ਝੱਲਣੀਆਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨੀਆਂ ਦੇ ਬੇਤਰਤੀਬੇ ਵਾਧੇ ਨੂੰ ਰੋਕਣ ਲਈ ਲੈਂਡ ਪੂਲਿੰਗ ਸਕੀਮ ਪੇਸ਼ ਕੀਤੀ ਗਈ ਹੈ, ਜਿਸ ਵਿੱਚ ਜ਼ਮੀਨ ਮਾਲਕ ਦਾ ਪੂਰਾ ਅਧਿਕਾਰ ਹੋਵੇਗਾ ਕਿ ਉਹ ਇਸ ਨੂੰ ਅਪਣਾਏ ਜਾਂ ਨਾ ਅਪਣਾਏ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹਿਮਤੀ ਨਾਲ ਸਰਕਾਰ ਵੱਲੋਂ ਪ੍ਰਾਪਤ ਕੀਤੀ ਗਈ ਜ਼ਮੀਨ ਨੂੰ ਅਰਬਨ ਐਸਟੇਟਾਂ ਦੇ ਨਿਰਮਾਣ ਲਈ ਵਰਤਿਆ ਜਾਵੇਗਾ, ਜਿਸ ਨਾਲ ਯੋਜਨਾਬੱਧ ਵਿਕਾਸ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੇ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਮੀਨ ਦੀ ਰਜਿਸਟਰੀ ਸੁਖਾਲੀ ਬਣਾਉਣ ਲਈ ‘ਈਜ਼ੀ ਰਜਿਸਟ੍ਰੇਸ਼ਨ’ ਨਾਂ ਦਾ ਅਹਿਮ ਪ੍ਰਾਜੈਕਟ ਸ਼ੁਰੂ ਕੀਤਾ ਹੈ, ਜੋ ਮੋਹਾਲੀ ਤੋਂ ਸ਼ੁਰੂ ਕੀਤਾ ਗਿਆ ਹੈ ਅਤੇ ਪਹਿਲੀ ਅਗਸਤ ਤੋਂ ਇਸ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ ਅਤੇ ਨਾਲ ਹੀ ਕਿਹਾ ਕਿ ਲੋਕਾਂ ਨੂੰ ਹੁਣ ਜ਼ਿਲ੍ਹੇ ਦੇ ਅੰਦਰ ਕਿਸੇ ਵੀ ਸਬ ਰਜਿਸਟਰਾਰ ਦਫ਼ਤਰ ਵਿੱਚ ਜਾ ਕੇ ਆਪਣੀ ਜਾਇਦਾਦ ਦੀ ਰਜਿਸਟਰੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕਰਵਾਉਣ ਦੀ ਖੁੱਲ੍ਹ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਪ੍ਰਤੀ ਸਰਕਾਰ ਦੀ ਜ਼ੀਰੋ-ਟਾਲਰੈਂਸ ਨੀਤੀ ਦੇ ਹਿੱਸੇ ਵਜੋਂ ਇਹ ਪਹਿਲ ਤਹਿਸੀਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿੱਚ ਮੁੱਖ ਭੂਮਿਕਾ ਨਿਭਾਏਗੀ।

ਮੁੱਖ ਮੰਤਰੀ ਨੇ ਇਸ ਗੱਲ `ਤੇ ਚਾਨਣਾ ਪਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਦੀ ਅਹਿਮੀਅਤ ਨੂੰ ਕਿਵੇਂ ਅਣਗੌਲਿਆ ਕੀਤਾ ਸੀ।

ਉਨ੍ਹਾਂ ਕਿਹਾ ਕਿ ਟਿਊਬਵੈੱਲਾਂ `ਤੇ ਜ਼ਿਆਦਾ ਨਿਰਭਰਤਾ ਦੇ ਨਤੀਜੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਹੱਦ ਤੱਕ ਘੱਟ ਗਿਆ ਹੈ, ਜੋ ਸੂਬੇ ਲਈ ਬਹੁਤ ਘਾਤਕ ਸਾਬਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਕੱਸੀਆਂ ਨੂੰ ਸੁਰਜੀਤ ਕਰਨ ਲਈ ਸੂਬੇ ਭਰ ਵਿੱਚ 700 ਕਿਲੋਮੀਟਰ ਪਾਈਪਲਾਈਨ ਪਹਿਲਾਂ ਹੀ ਵਿਛਾਈ ਜਾ ਚੁੱਕੀ ਹੈ ਤਾਂ ਜੋ ਸੁੱਕੇ ਇਲਾਕਿਆਂ ਅਤੇ ਟੇਲਾਂ ਉੱਤੇ ਪੈਂਦੇ ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...