ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

by | Jun 1, 2025 | breaking news, daily | 0 comments

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ

ਚੰਡੀਗੜ੍ਹ, 1 ਜੂਨ

ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25.31 ਫੀਸਦੀ ਦਾ ਮਹੱਤਵਪੂਰਨ ਸ਼ੁੱਧ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਮਈ ਮਹੀਨੇ ਲਈ ਹੁਣ ਤੱਕ ਦਾ ਸਭ ਤੋਂ ਵੱਧ ਜੀਐਸਟੀ ਪ੍ਰਾਪਤੀ ਹੈ। ਮਈ 2025 ਵਿੱਚ 405.17 ਕਰੋੜ ਰੁਪਏ ਦੇ ਸ਼ਾਨਦਾਰ ਵਾਧੇ ਨਾਲ ਸ਼ੁੱਧ ਜੀਐਸਟੀ ਮਾਲੀਆ ਵਧ ਕੇ ₹2,006.31 ਕਰੋੜ ਹੋ ਗਿਆ, ਜੋ ਕਿ ਮਈ 2024 ਵਿੱਚ ₹1,601.14 ਕਰੋੜ ਸੀ। ਇਸ ਦੇ ਮੁਕਾਬਲੇ, ਮਈ 2024 ਵਿੱਚ 8.17 ਫੀਸਦੀ ਦਾ ਵਾਧਾ ਹੋਇਆ ਸੀ ਜੋ ਕਿ ਮਈ 2023 ਵਿੱਚ ਇਕੱਠੇ ਕੀਤੇ ਗਏ 1,480 ਕਰੋੜ ਰੁਪਏ ਤੋਂ 121 ਕਰੋੜ ਰੁਪਏ ਵੱਧ ਸੀ। ਇਸ ਸਾਲ ਦੀ ਕਾਰਗੁਜ਼ਾਰੀ ਸਪੱਸ਼ਟ ਤੌਰ ‘ਤੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਇੱਕ ਮਜ਼ਬੂਤ ਅਤੇ ਤੇਜ਼ ਵਿਕਾਸ ਰੁਝਾਨ ਨੂੰ ਦਰਸਾਉਂਦੀ ਹੈ।

ਅੱਜ ਇਥੇ ਇਨ੍ਹਾਂ ਅੰਕੜਿਆਂ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਭਾਵਸ਼ਾਲੀ ਵਾਧੇ ਦਾ ਕਾਰਨ ਮਜ਼ਬੂਤ ਕਰ ਪ੍ਰਸ਼ਾਸਨ, ਕਰ ਪਾਲਣਾ ਵਿੱਚ ਹੋਏ ਵਾਧੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਦਾ ਹੋਏ ਇੱਕ ਲਚਕੀਲੇ ਆਰਥਿਕ ਵਾਤਾਵਰਣ ਨੂੰ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤੀ ਸੂਝ-ਬੂਝ ਅਤੇ ਆਰਥਿਕ ਸੁਧਾਰ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੇ ਮਾਲੀਏ ਵਿੱਚ ਇਸ ਨਿਰੰਤਰ ਵਾਧੇ ਦੇ ਰੁਝਾਨ ਨੂੰ ਜਨਮ ਦਿੱਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਇਹ ਵਾਧਾ ਨਾ ਸਿਰਫ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਧ ਸਾਲ-ਦਰ-ਸਾਲ ਪ੍ਰਤੀ ਮਹੀਨਾ ਹੋ ਰਹੇ ਵਿਕਾਸ ਨੂੰ ਦਰਸਾਉਂਦਾ ਹੈ, ਸਗੋਂ ਕੌਮ ਔਸਤ ਜੀ.ਐਸ.ਟੀ ਵਿਕਾਸ ਦਰ ਨੂੰ ਵੀ ਪਛਾੜਦਾ ਹੈ, ਜਿਸ ਸਦਕਾ ਪੰਜਾਬ ਕਰ ਗਤੀਸ਼ੀਲਤਾ ਵਿੱਚ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਦਿਆਂ ਕਰ ਚੋਰੀ ਨੂੰ ਰੋਕਿਆ ਗਿਆ ਹੈ ਅਤੇ ਇੱਕ ਸਹਿਜ ਟੈਕਸ ਢਾਂਚਾ ਪ੍ਰਦਾਨ ਕੀਤਾ ਹੈ ਜੋ ਕਾਰੋਬਾਰਾਂ ਨੂੰ ਸਸ਼ਕਤ ਬਣਾਉਂਦਾ ਹੋਇਆ ਸੂਬੇ ਲਈ ਮਾਲੀਆ ਵਾਧਾ ਯਕੀਨੀ ਬਣਾਉਂਦਾ ਹੈ।
ਭਾਰਤ-ਪਾਕਿਸਤਾਨ ਵਿੱਚ ਵਧੇ ਤਣਾਅ ਅਤੇ ਇਸ ਸਮੇਂ ਦੌਰਾਨ ਜੰਗ ਵਰਗੀ ਸਥਿਤੀ ਕਾਰਨ ਪੰਜਾਬ ਨੂੰ ਇੱਕ ਸਰਹੱਦੀ ਰਾਜ ਵਜੋਂ ਦਰਪੇਸ਼ ਚੁਣੌਤੀਆਂਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿੱਤੀ ਮੀਲ ਪੱਥਰ ਵਿਸ਼ੇਸ਼ ਤੌਰ ‘ਤੇ ਸ਼ਲਾਘਾਯੋਗ ਹੈ। ਇਨ੍ਹਾਂ ਰੁਕਾਵਟਾਂ ਦੇ ਬਾਵਜੂਦ ਸੂਬੇ ਨੇ ਇੱਕ ਵਿਕਾਸ ਦਰ ਪ੍ਰਾਪਤ ਕੀਤੀ ਜੋ ਮਈ 2024 ਵਿੱਚ ਪ੍ਰਾਪਤ 8.17 ਫੀਸਦੇ ਵਾਧੇ ਨਾਲੋਂ ਤਿੰਨ ਗੁਣਾ ਵੱਧ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਈ 2025 ਵਿੱਚ ਪੰਜਾਬ ਵਿੱਚ ਰਿਕਾਰਡ ਜੀ.ਐਸ.ਟੀ ਵਾਧਾ ਕਰ ਪਾਲਣਾ ਵਿੱਚ ਲਿਆਂਦੇ ਗਏ ਸੁਧਾਰ, ਸਰਗਰਮ ਕਰਦਾਤਾਵਾਂ ਦੀ ਸ਼ਮੂਲੀਅਤ ਅਤੇ ਕਰ ਵਿਭਾਗ ਵੱਲੋਂ ਮਜ਼ਬੂਤ ਇੰਨਫੋਰਸਮੈਂਟ ਦੇ ਸੁਮੇਲ ਦਾ ਨਤੀਜਾ ਹੈ। ਇਸ ਦੌਰਾਨ ਮੁੱਖ ਕਾਰਵਾਈਆਂ ਵਿੱਚ 195 ਜਾਅਲੀ ਫਰਮਾਂ ਦੀ ਭੌਤਿਕ ਤਸਦੀਕ, ਜਿਸ ਨਾਲ 75.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁਟ ਟੈਕਸ ਕ੍ਰੈਡਿਟ ਨੂੰ ਰੋਕਿਆ ਗਿਆ; ਕੋਲਾ ਖੇਤਰ ਵਿੱਚ ਵੱਡੀ ਟੈਕਸ ਚੋਰੀ ਦਾ ਪਤਾ ਲਗਾਉਣਾ, ਜਿਸ ਵਿੱਚ 225 ਕਰੋੜ ਰੁਪਏ ਤੋਂ ਵੱਧ ਦੇ ਆਫ-ਬੁੱਕ ਲੈਣ-ਦੇਣ ਅਤੇ 11.65 ਕਰੋੜ ਰੁਪਏ ਦੀ ਕਰ ਚੋਰੀ ਸ਼ਾਮਲ ਸੀ; ਅਤੇ ਲੁਧਿਆਣਾ ਵਿੱਚ 900 ਕਰੋੜ ਰੁਪਏ ਦੇ ਜਾਅਲੀ ਸੋਨੇ ਦੇ ਸਰਾਫਾ ਲੈਣ-ਦੇਣ ਦਾ ਪਰਦਾਫਾਸ਼ ਕਰਨਾ, ਜਿਸ ਵਿੱਚ 21 ਕਰੋੜ ਰੁਪਏ ਦੇ ਗੈਰ-ਵਾਜਿਬ ਆਈ.ਟੀ.ਸੀ ਨੂੰ ਬਲੌਕ ਕੀਤਾ ਗਿਆ, ਸ਼ਾਮਿਲ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਦੀ ਉਨ੍ਹਾਂ ਦੇ ਸਮਰਪਣ ਅਤੇ ਪ੍ਰਭਾਵਸ਼ਾਲੀ ਇੰਨਫੋਰਸਮੈਂਟ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਵਾਧੂ ਮਾਲੀਆ ਰਾਜ ਸਰਕਾਰ ਦੇ ਵਿਕਾਸ ਪਹਿਲਕਦਮੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਬਿਹਤਰ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਵੇਗਾ।

ਕਰ ਵਿਭਾਗ ਜੂਨ 2025 ਵਿੱਚ ਇਸ ਗਤੀ ਨੂੰ ਬਣਾਈ ਰੱਖਣ ਅਤੇ ਨੀਤੀਗਤ ਸੁਧਾਰ, ਪ੍ਰਸ਼ਾਸਕੀ ਕੁਸ਼ਲਤਾ ਅਤੇ ਵਿੱਤੀ ਅਨੁਸ਼ਾਸਨ ਦੀ ਠੋਸ ਨੀਂਹ ‘ਤੇ ਕੰਮ ਕਰਦੇ ਹੋਏ ਵਿਕਾਸ ਦੇ ਹੋਰ ਉੱਚੇ ਮੁਕਾਮ ਪ੍ਰਾਪਤ ਕਰਨ ਲਈ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...