ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

by | Jun 3, 2025 | breaking news, daily | 0 comments

— ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ

— ਦੋਸ਼ੀ ਨੂੰ ਪਾਕਿਸਤਾਨੀ ਸੰਚਾਲਕਾਂ ਤੋਂ ਮਿਲਦੇ ਸਨ ਪੈਸੇ; ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ

ਚੰਡੀਗੜ੍ਹ/ਤਰਨਤਾਰਨ, 3 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।

ਐਸਐਸਪੀ ਨੇ ਕਿਹਾ, “ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।” ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...