ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

by | Jun 3, 2025 | breaking news, daily | 0 comments

ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ

ਚੰਡੀਗੜ੍ਹ, 3 ਜੂਨ

ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਪਿਛਲੇ ਦੋ ਦਹਾਕਿਆਂ ਤੋਂ ਬਕਾਇਆ ਹਨ, ਜਿਸ ਦੌਰਾਨ ਪ੍ਰਭਾਵਿਤ ਵਿਅਕਤੀਆਂ ਨੇ ਵਾਰ-ਵਾਰ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਤੱਕ ਪਹੁੰਚ ਕੀਤੀ, ਪਰ ਉਨ੍ਹਾਂ ਦੇ ਕੰਨੀ ਜੂੰ ਤੱਕ ਨਹੀਂ ਸਰਕੀ।

ਇਸ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਜਾਰੀ ਕੀਤੇ ਗਏ ਕਰਜ਼ਿਆਂ ਦੀ 84 ਫੀਸਦੀ ਉਚੇਰੀ ਮੁੜ ਅਦਾਇਗੀ ਸਫਲਤਾ ਦਰ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਉਚੇਰੀ ਮੁੜ ਅਦਾਇਗੀ ਦਰ ਇਨ੍ਹਾਂ ਵਿਅਕਤੀਆਂ ਵੱਲੋਂ ਕਰਜੇ ਦੀ ਵਰਤੋਂ ਉਪਲਬਧ ਸਰੋਤਾਂ ਨੂੰ ਜੁਟਾ ਕੇ ਰੋਜੀ-ਰੋਟੀ ਕਮਾਉਣ ਅਤੇ ਪ੍ਰਾਪਤ ਕੀਤੇ ਗਏ ਕਰਜ਼ਿਆਂ ਦੀ ਅਦਾਇਗੀ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸ਼ਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਕਰਜ਼ੇ ਮੂਲ ਕਰਜ਼ਦਾਰਾਂ ਦੇ ਦੇਹਾਂਤ ਜਾਂ ਨਾ ਟਾਲਣਯੋਗ ਹਾਲਾਤਾਂ ਕਾਰਨ ਅਦਾਇਗੀ ਨਾ ਕੀਤੇ ਜਾ ਸਕਣ ਕਾਰਨ ਬਕਾਇਆ ਸਨ, ਇਸ ਲਈ ਪੰਜਾਬ ਸਰਕਾਰ ਨੇ ਇਨ੍ਹਾਂ ਕਰਜ਼ਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

ਵਿੱਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਗਰਮ ਪਹੁੰਚ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੁਆਰਾ ਬੇਨਤੀ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਵਿੱਤੀ ਸਾਲ 2025-26 ਲਈ ਰਾਜ ਬਜਟ ਤਿਆਰ ਕਰਦੇ ਸਮੇਂ ਕਰਜ਼ਾ ਮੁਆਫੀ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿੱਤ ਮੰਤਰੀ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਪ੍ਰਾਪਤ ਮਾਰਗਦਰਸ਼ਨ ਅਤੇ ਸਮਰਥਨ ਬਾਰੇ ਜਿਕਰ ਕਰਦਿਆਂ ਕਿਹਾ, “ਅਰਵਿੰਦ ਕੇਜਰੀਵਾਲ ਜੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਨੇੜਿਓਂ ਨਜ਼ਰ ਰੱਖਦੇ ਹਨ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਨਿਰੰਤਰ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਦੇ ਹਨ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਰਜ਼ਾ ਮੁਆਫੀ ਹਜ਼ਾਰਾਂ ਪਰਿਵਾਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਕਾਰਪੋਰੇਸ਼ਨ ਤੋਂ ਹੋ ਰਹੀ ਪਰੇਸ਼ਾਨੀ ਤੋਂ ਵੀ ਮੁਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਜਿਕ ਨਿਆਂ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...