ਹਰਸਿਮਰਤ ਕੌਰ ਬਾਦਲ ਨੇ ਯੂ ਏ ਈ ਵਿਚ ਸਿੱਖਾਂ ਦੇ ਕੱਕਾਰ ਉਤਾਹਰਣ ਦੇ ਮਾਮਲੇ ਮਗਰੋਂ ਡਾ. ਐਸ ਜੈਸ਼ੰਕਰ ਨੂੰ ਯੂ ਏ ਈ ਨਾਲ ਗੱਲਬਾਤ ਆਰੰਭਣ ਤੇ ਉਹਨਾਂ ਨੂੰ ਸਿੱਖ ਕੱਕਾਰਾਂ ਬਾਰੇ ਜਾਣਕਾਰੀ ਦੇਣ ਦੀ ਕੀਤੀ ਅਪੀਲ

by | Jun 7, 2025 | breaking news, daily | 0 comments

ਅਪੀਲ ਕੀਤੀ ਕਿ ਘੱਟ ਗਿਣਤੀ ਕਮਿਸ਼ਨ ਤੇ ਸ਼੍ਰੋਮਣੀ ਕਮੇਟੀ ਦਾ ਵਫਦ ਯੂ ਏ ਈ ਭੇਜ ਕੇ ਅਧਿਕਾਰੀਆਂ ਨੂੰ ਦੱਸਿਆ ਜਾਵੇ ਕਿ ਸਿੱਖ ਕੱਕਾਰਾਂ ਨੂੰ ਖ਼ਤਰਨਾਕ ਚੀਜ਼ਾਂ ਨਾ ਮੰਨਿਆ ਜਾਵੇ

ਚੰਡੀਗੜ੍ਹ, 7 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਯੂ ਏ ਈ ਸਰਕਾਰ ਨਾਲ ਗੱਲਬਾਤ ਆਰੰਭ ਕੇ ਉਹਨਾਂ ਨੂੰ ਕ੍ਰਿਪਾਨ ਸਮੇਤ ਸਿੱਖਾਂ ਦੇ ਪੰਜ ਕੱਕਾਰਾਂ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਸਿੱਖਾਂ ਨੂੰ ਬੇਰੋਕ ਟੋਕ ਦੇ ਇਹ ਕੱਕਾਰ ਧਾਰਨ ਕਰਨ ਦੀ ਆਗਿਆ ਦਿੱਤੀ ਜਾਵੇ।
ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਉਹ ਇਹ ਅਪੀਲ ਇਸ ਕਰ ਕੇ ਕਰ ਰਹੇ ਹਨ ਕਿਉਂਕਿ ਯੂ ਏ ਈ ਵਿਚ ਭਾਰਤੀ ਸਫਾਰਤਖਾਨੇ ਨੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਭਾਰਤੀ ਲੋਕ ਯੂ ਏ ਈ ਦੇ ਕਾਨੂੰਨ ਦੀ ਧਾਰਾ 405 ਤਹਿਤ ਉਹ ਤਿੱਖੀਆਂ ਵਸਤਾਂ ਲੈ ਕੇ ਯੂ ਏ ਈ ਨਾ ਆਉਣ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਐਡਵਾਈਜ਼ਰੀ ਨੇ ਸਿੱਖਾਂ ਮੁਸਾਫਰਾਂ ਤੇ ਵਸਨੀਕਾਂ ਨੂੰ ਨਿਰਾਸ਼ ਕੀਤਾ ਹੈ ਤੇ ਉਹਨਾਂ ਵਿਚ ਮਾਨਸਿਕ ਪੀੜਾ ਪੈਦਾ ਕੀਤੀ ਹੈ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿਥੇ ਸਿੱਖਾਂ ਨੂੰ ਆਪਣੀ ਕ੍ਰਿਪਾਨ ਤੇ ਹੋਰ ਕੱਕਾਰ ਹਟਾਉਣ ਲਈ ਮਜਬੂਰ ਕੀਤਾ ਗਿਆ। ਉਹਨਾਂ ਨੇ ਆਬੂ ਧਾਬੀ ਵਿਚ ਇਕ ਬਜ਼ੁਰਗ ਸਿੱਖ ਨੂੰ ਕ੍ਰਿਪਾਨ ਅਤੇ ਦਸਤਾਰ ਲਾਹੁਣ ਲਈ ਮਜਬੂਰ ਕੀਤੇ ਜਾਣ ਦੀ ਘਟਨਾ ਦਾ ਵੀ ਹਵਾਲਾ ਦਿੱਤਾ।

ਸਰਦਾਰਨੀ ਬਾਦਲ ਨੇ ਆਪਣੇ ਪੱਤਰ ਵਿਚ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ ਕੌਮ ਵਿਚ ਨਿਰਾਸ਼ਾ ਤੇ ਮਾਯੂਸੀ ਪੈਦਾ ਹੋਈ ਹੈ ਕਿਉਂਕਿ ਇਹ ਗੱਲਾਂ ਸਿੱਖਾਂ ਨੂੰ ਉਹਨਾਂ ਦੇ ਧਾਰਮਿਕ ਕੱਕਾਰ ਧਾਰਣ ਕਰਨ ਦੇ ਰਾਹ ਵਿਚ ਰੁਕਾਵਟ ਸਾਬਤ ਹੋ ਰਹੀਆਂ ਹਨ ਅਤੇ ਇਹ ਗੱਲਾਂ ਯੂ ਏ ਈ ਵਿਚ ਧਾਰਮਿਕ ਆਜ਼ਾਦੀ ਦੀ ਰੱਖਿਆ ਪ੍ਰਤੀ ਗੰਭੀਰ ਚਿੰਤਾ ਪ੍ਰਗਟ ਕਰਦੀਆਂ ਹਨ।

ਉਹਨਾਂ ਕਿਹਾ ਕਿ ਸਿੱਖ ਕੌਮ ਨੇ ਯੂ ਏ ਈ ਸਮੇਤ ਦੁਨੀਆਂ ਭਰ ਵਿਚ ਹਮੇਸ਼ਾ ਉਸਾਰੂ ਭੂਮਿਕਾ ਨਿਭਾਈ ਹੈ ਅਤੇ ਉਹ ਆਪਣੇ ਧਾਰਮਿਕ ਕੱਕਾਰਾਂ ਨੂੰ ਧਾਰਣ ਕਰਨ ਦੀ ਕਾਨੂੰਨ ਆਗਿਆ ਮੰਗਦੀ ਹੈ। ਉਹਨਾਂ ਕਿਹਾ ਕਿ ਸਿੱਖਾਂ ਨੂੰ ਪੰਜ ਕੱਕਾਰ ਧਾਰਣ ਨਾ ਕਰਨ ਦੇਣਾ ਖਾਸ ਤੌਰ ’ਤੇ ਕ੍ਰਿਪਾਨ ਨਾ ਧਾਰਣ ਕਰਨ ਦੇਣਾ, ਧਾਰਮਿਕ ਆਜ਼ਾਦੀ ਵਿਚ ਰੁਕਾਵਟ ਹੈ ਤੇ ਇਹ ਆਪਸੀ ਤੇ ਭਾਰਤ ਵਿਚ ਭਾਂਤ ਭਾਂਤ ਦੇ ਧਰਮਾਂ ਤੇ ਸਭਿਆਚਾਰਾਂ ਦੇ ਸਨਮਾਨ ਦੇ ਖਿਲਾਫ ਹੈ।

ਸਰਦਾਰਨੀ ਬਾਦਲ ਨੇ ਡਾ. ਐਸ ਜੈਸ਼ੰਕਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕੌਮੀ ਘੱਟ ਗਿਣਤੀ ਕਮਿਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਯੂ ਏ ਈ ਅਧਿਕਾਰੀਆਂ ਅਤੇ ਸਬੰਧਤ ਕੌਮਾਂਤਰੀ ਏਜੰਸੀਆਂ ਨਾਲ ਗੱਲਬਾਤ ਕਰਨ ਵਾਸਤੇ ਭੇਜਣ ਤਾਂ ਜੋ ਉਹਨਾਂ ਨੂੰ ਸਿੱਖ ਕੱਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜ ਕੱਕਾਰਾਂ ਵਿਚੋਂ ਇਕ ਕ੍ਰਿਪਾਨ ਇਕ ਪਵਿੱਤਰ ਪ੍ਰਤੀਕ ਹੈ ਅਤੇ ਇਹ ਸਿੱਖ ਕੌਮ ਦੀ ਵਿਲੱਖਣ ਪਛਾਣ ਦਾ ਹਿੱਸਾ ਹੈ ਜੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਧਾਰਨ ਕਰਨੀ ਲਾਜ਼ਮੀ ਕਰਾਰ ਦਿੰਤੀ ਹੈ। ਉਹਨਾਂ ਕਿਹਾ ਕਿ ਇਸਦੀ ਅਧਿਆਤਮਕ ਤੇ ਪ੍ਰਤੀਕਆਤਮਕ ਪਛਾਣ ਸਿੱਖਾਂ ਨੂੰ ਜ਼ਬਰ ਤੇ ਜੁ਼ਲਮ ਖਿਲਾਫ ਡਟੇ ਰਹਿਣ ਅਤੇ ਦਬੇ ਕੁਚਲੇ ਵਰਗ ਦੀ ਰਾਖੀ ਵਾਸਤੇ ਪ੍ਰੇਰਿਤ ਕਰਦੀ ਹੈ ਤੇ ਇਹ ਕਿਸੇ ਦਾ ਨੁਕਸਾਨ ਨਹੀਂ ਕਰਦੀ। ਉਹਨਾਂ ਕਿਹਾ ਕਿ ਧਾਰਮਿਕ ਮਾਨਤਾ ਕਰ ਕਰਕੇ ਹੀ ਸਿੱਖਾਂ ਵਾਸਤੇ ਕ੍ਰਿਪਾਨ ਧਾਰਨ ਕਰਨੀ ਲਾਜ਼ਮੀ ਹੁੰਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...