ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸੂਚਿਤ ਕਰਦਾ ਹੈ ਜੋ ਨਵੇਂ ਰਿਹਾਇਸ਼ੀ ਪਤੇ ‘ਤੇ ਸ਼ਿਫਟ ਹੋਏ ਹਨ, ਉਨ੍ਹਾਂ ਦੇ ਲਈ ਰਾਸ਼ਨ ਕਾਰਡ ਰਿਕਾਰਡਾਂ ਵਿੱਚ ਆਪਣਾ ਪਤਾ ਅਪਡੇਟ ਕਰਨਾ ਲਾਜ਼ਮੀ ਹੈ।

by | Jun 10, 2025 | breaking news, daily | 0 comments

ਖੁਰਾਕ ਤੇ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਯੂਟੀ ਚੰਡੀਗੜ੍ਹ,

ਵਿਭਿੰਨ ਸਰਕਾਰੀ ਯੋਜਨਾਵਾਂ ਦੇ ਤਹਿਤ ਲਾਭਾਂ ਤੱਕ ਨਿਰਵਿਘਨ ਪਹੁੰਚ ਨੂੰ ਸੁਨਿਸ਼ਚਿਤ ਕਰਨ ਲਈ, ਲਾਭਾਰਥੀਆਂ ਨੂੰ ਯੂਟੀ ਚੰਡੀਗੜ੍ਹ ਦੇ ਅੰਦਰ ਆਪਣੇ ਨਵੇਂ ਨਿਵਾਸ ਦਾ ਵੈਧ ਪ੍ਰਮਾਣ ਪ੍ਰਸਤੁਤ ਕਰਨਾ ਹੋਵੇਗਾ। ਸਵੀਕਾਰਯੋਗ ਪ੍ਰਮਾਣਾਂ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਜਾਂ ਭਾਰਤ ਸਰਕਾਰ ਦੇ ਤਹਿਤ ਕਿਸੇ ਸਰਕਾਰੀ ਵਿਭਾਗ ਜਾਂ ਸੰਗਠਨ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਦਸਤਾਵੇਜ਼ ਸ਼ਾਮਲ ਹੈ। ਇਸ ਦੇ ਇਲਾਵਾ, ਸਾਰੇ ਪਰਿਵਾਰਕ ਮੈਂਬਰਾਂ ਲਈ ਆਧਾਰ ਕਾਰਡਾਂ ਦੀਆਂ ਕਾਪੀਆਂ ਜਮ੍ਹਾਂ ਕਰਵਾਉਣੀਆਂ ਹੋਣਗੀਆਂ, ਜੋ ਮੌਜੂਦਾ ਚੰਡੀਗੜ੍ਹ ਪਤੇ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦੀਆਂ ਹੋਣ।

ਉਪਰੋਕਤ ਦੇ ਇਲਾਵਾ, ਲਾਭਾਰਥੀ ਜੋ ਐੱਲਸੀ4, ਐੱਲਬੀਐੱਸ ਕਾਲੋਨੀ, ਪੰਡਿਤ ਕਾਲੋਨੀ, ਟੀਨ ਕਾਲੋਨੀ, ਨਹਿਰੂ ਕਾਲੋਨੀ, ਸੰਜੈ ਲੇਬਰ ਕਾਲੋਨੀ, ਜਨਤਾ ਕਾਲੋਨੀ ਆਦਿ ਕਾਲੋਨੀਆਂ ਦੇ ਵਸਨੀਕ ਸਨ, ਜੋ ਹੁਣ ਢਾਹ ਦਿੱਤੀਆਂ ਗਈਆਂ ਹਨ, ਨੂੰ ਰਾਸ਼ਨ ਕਾਰਡਾਂ ਵਿੱਚ ਆਪਣੇ ਪਤੇ ਪਹਿਲ ਦੇ ਅਧਾਰ ‘ਤੇ ਅਪਡੇਟ ਕਰਨ ਲਈ ਬੇਨਤੀ ਕੀਤੀ ਜਾਂਦੀ ਹੈ।

ਰਾਸ਼ਨ ਕਾਰਡ ਧਾਰਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਪਤਾ ਅਪਡੇਟ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਅਤੇ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਤੋਂ ਬਚਣ ਲਈ ਜਲਦੀ ਤੋਂ ਜਲਦੀ ਵਿਭਾਗ ਦੇ ਦਫ਼ਤਰ ਜਾਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...