ਪੰਜਾਬ ਦੇ ਰਾਜਪਾਲ ਨੇ ਪਦਮ ਸ੍ਰੀ ਭਾਈ ਹਰਜਿੰਦਰ ਸਿੰਘ ਜੀ (ਸ੍ਰੀਨਗਰ ਵਾਲੇ) ਨੂੰ ਰਾਜ ਭਵਨ ਵਿਖੇ ਕੀਤਾ ਸਨਮਾਨਿਤ

by | Jun 10, 2025 | breaking news, daily | 0 comments

ਚੰਡੀਗੜ੍ਹ, 10 ਜੂਨ:
ਪਦਮ ਸ੍ਰੀ ਅਵਾਰਡੀ ਅਤੇ ਉੱਘੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਜੀ (ਸ੍ਰੀਨਗਰ ਵਾਲੇ) ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ, ਚੰਡੀਗੜ੍ਹ ਵਿਖੇ ਹੋਈ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸਨਮਾਨਿਤ ਕੀਤਾ।

ਭਾਈ ਹਰਜਿੰਦਰ ਸਿੰਘ ਜੀ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਵੱਲੋਂ ਗੁਰਬਾਣੀ ਕੀਰਤਨ ਦੀ ਅਧਿਆਤਮਿਕ ਅਤੇ ਸੰਗੀਤਕ ਪਰੰਪਰਾ ਵਿੱਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ, ਨੂੰ ਰਾਜਪਾਲ ਕਟਾਰੀਆ ਨੇ ਨਿੱਘੀ ਵਧਾਈ ਦਿੱਤੀ।

ਰਾਜਪਾਲ ਨੇ ਭਾਈ ਸਾਹਿਬ ਦੇ ਪਵਿੱਤਰ ਗੁਰਬਾਣੀ ਕੀਰਤਨ ਪ੍ਰਤੀ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਪੁਰਸਕਾਰ ਨੂੰ ਸਿੱਖ ਭਗਤੀ ਸੰਗੀਤ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਦੀ ਅਸਲ ਮਾਨਤਾ ਦੱਸਿਆ। ਉਨ੍ਹਾਂ ਕਿਹਾ, “ਭਾਈ ਹਰਜਿੰਦਰ ਸਿੰਘ ਜੀ ਦੀ ਸੁਰੀਲੀ ਆਵਾਜ਼ ਅਤੇ ਅਧਿਆਤਮਿਕ ਡੂੰਘਾਈ ਨੇ ਦੁਨੀਆ ਭਰ ਵਿੱਚ ਸੰਗਤਾਂ ਦੇ ਦਿਲਾਂ ਨੂੰ ਛੂਹ ਲਿਆ ਹੈ, ਲੱਖਾਂ ਲੋਕਾਂ ਨੂੰ ਸਿੱਖ ਧਰਮ ਵਿੱਚ ਦਰਜ ਸਦੀਵੀ ਕਦਰਾਂ-ਕੀਮਤਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜੀ ਸ਼ਰਧਾ ਅਤੇ ਪਰੰਪਰਾ ਦੇ ਇੱਕ ਚਾਨਣ ਮੁਨਾਰੇ ਬਣ ਗਏ ਹਨ, ਜਿਨ੍ਹਾਂ ਦੀਆਂ ਰੂਹਾਨੀ ਪੇਸ਼ਕਾਰੀਆਂ ਵਿਸ਼ਵ ਪੱਧਰ ‘ਤੇ ਗੁਰਦੁਆਰਿਆਂ ਵਿੱਚ ਗੂੰਜਦੀਆਂ ਰਹਿੰਦੀਆਂ ਹਨ ਅਤੇ ਸ਼ਾਂਤੀ, ਅਧਿਆਤਮਿਕਤਾ ਤੇ ਸੱਭਿਆਚਾਰਕ ਸਦਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ। ਰਾਜਪਾਲ ਨੇ ਅੱਗੇ ਕਿਹਾ, “ਉਨ੍ਹਾਂ ਦੀ ਮਾਨਤਾ ਨਾ ਸਿਰਫ਼ ਪੰਜਾਬ ਲਈ ਮਾਣ ਵਾਲਾ ਪਲ ਹੈ, ਸਗੋਂ ਸਮੁੱਚੇ ਭਾਰਤੀ ਅਧਿਆਤਮਿਕ ਸੰਗੀਤ ਭਾਈਚਾਰੇ ਲਈ ਇੱਕ ਜਸ਼ਨ ਵੀ ਹੈ।”

ਇਸ ਮੌਕੇ, ਰਾਜਪਾਲ ਨੇ ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਸਿਰਲੇਖ ਵਾਲਾ ਇੱਕ ਚਿੱਤਰਕਾਰੀ ਬਰੋਸ਼ਰ ਵੀ ਜਾਰੀ ਕੀਤਾ। ਇਹ ਬਰੋਸ਼ਰ ਨੌਵੇਂ ਸਿੱਖ ਗੁਰੂ ਸਾਹਿਬ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਵਿਰਾਸਤ ਨੂੰ ਪੇਸ਼ ਕਰਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...