ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

by | Jun 14, 2025 | breaking news, daily, politics | 0 comments

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ

ਚੰਡੀਗੜ੍ਹ, 14 ਜੂਨ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ।

ਸਰਦਾਰ ਮਲੂਕਾ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉੱਘੇ ਆਗੂ ਨੇ ਪਾਰਟੀ ਵਾਸਤੇ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਉਹ ਅੱਗੇ ਵੀ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨਗੇ। ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਪਿਛਲੇ ਸਮੇਂ ਵਿਚ ਵੱਖ-ਵੱਖ ਕਾਰਣਾਂ ਕਰ ਕੇ ਪਾਰਟੀ ਛੱਡ ਗਏ ਆਗੂ ਮੁੜ ਤੋਂ ਵਾਪਸੀ ਕਰ ਰਹੇ ਹਨ।

ਪਿਛਲੇ ਦਿਨੀਂ ਸਰਦਾਰ ਸੋਹਣ ਸਿੰਘ ਠੰਢਲ ਤੇ ਸ੍ਰੀ ਅਨਿਲ ਜੋਸ਼ੀ ਮੁੜ ਪਾਰਟੀ ਵਿਚ ਸ਼ਾਮਲ ਹੋਏ ਸਨ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਸਰਦਾਰ ਮਲੂਕਾ ਦੀ ਵਾਪਸੀ ਆਉਂਦੇ ਦਿਨਾਂ ਵਿਚ ਪਾਰਟੀ ਦੀ ਪੂਰਨ ਏਕਤਾ ਦਾ ਰਾਹ ਪੱਧਰਾ ਕਰੇਗੀ। ਸਰਦਾਰ ਬਾਦਲ ਨੇ ਸਮੁੱਚੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਇਕਜੁੱਟ ਹੋਣ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹ ਤੁਰੰਤ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਪ੍ਰਚਾਰ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਲੁਧਿਆਣਾ ਪੱਛਮੀ ਹਲਕੇ ਵਿਚ ਪਾਰਟੀ ਦਾ ਆਧਾਰ ਹਰ ਦਿਨ ਵੱਧ ਰਿਹਾ ਹੈ ਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਪ੍ਰਧਾਨ ਪ੍ਰੀਤੀ ਮਲਹੋਤਰਾ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...