ਡਾ. ਰਵਜੋਤ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਵਾਇਰਲ ਕਰਨ ਲਈ ਖੁਦ ਜ਼ਿੰਮੇਵਾਰ: ਅਕਾਲੀ ਦਲ

by | Jun 18, 2025 | breaking news, daily, politics | 0 comments

ਮੰਤਰੀ ਦੱਸਣ ਕਿ ਉਹਨਾਂ ਨੇ ਆਪਣੀ ਸਾਬਕਾ ਪਤਨੀ ਦੀਆਂ ਤਸਵੀਰਾਂ ਆਪਣੇ ਦੋਸਤਾਂ ਨਾਲ ਕਿਉਂ ਸਾਂਝੀਆਂ ਕੀਤੀਆਂ : ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ/ਪਟਿਆਲਾ, 18 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰੋਵਤ ਸਿੰਘ ਆਪਣੀ ਸਾਬਕਾ ਪਤਨੀ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਲਈ ਖੁਦ ਹੀ ਜ਼ਿੰਮੇਵਾਰ ਹਨ ਅਤੇ ਸਿਰਫ ਇਕ ਸੀ ਬੀ ਆਈ ਜਾਂਚ ਹੀ ਇਹ ਗੱਲ ਬੇਨਕਾਬ ਕਰ ਸਕਦੀ ਹੈ ਕਿ ਇਹ ਤਸਵੀਰਾਂ ਮੰਤਰੀ ਦੇ ਫੋਨ ਵਿਚੋਂ ਬਾਹਰ ਕਿਵੇਂ ਗਈਆਂ।
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਬੁਲਾਰੇ ਅਰ਼ਸਦੀਪ ਸਿੰਘ ਕਲੇਰ ਨੇ ਕਿਹਾ ਕਿ ਸਾਰਾ ਮਾਮਲਾ ਡੂੰਘਾਈ ਨਾਲ ਜਾਂਚ ਵਾਸਤੇ ਸੀ ਬੀ ਆਈ ਹਵਾਲੇ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿਰਫ ਸੀ ਬੀ ਆਈ ਜਾਂਚ ਹੀ ਇਹ ਗੱਲ ਬੇਨਕਾਬ ਕਰ ਸਕਦੀ ਹੈ ਕਿ ਇਹ ਤਸਵੀਰਾਂ ਕਿਵੇਂ ਖਿੱਚੀਆਂ ਗਈਆਂ ਤੇ ਕਿਵੇਂ ਇਹ ਡਾ. ਰਵਜੋਤ ਸਿੰਘ ਵੱਲੋਂ ਦੂਜਿਆਂ ਦੇ ਫੋਨ ਵਿਚ ਤਬਦੀਲ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਇਹ ਜਾਂਚ ਇਹ ਵੀ ਬੇਨਕਾਬ ਕਰੇਗੀ ਕਿ ਇਹ ਮਹਿਲਾ ਜਿਸਨੂੰ ਮੰਤਰੀ ਆਪਣੀ ਸਾਬਕਾ ਪਤਨੀ ਦੱਸ ਰਿਹਾ ਹੈ, ਦੀ ਬਦਨਾਮੀ ਕਿਵੇਂ ਤੇ ਕਿਉਂ ਕੀਤੀ ਗਈ। ਉਹਨਾਂ ਕਿਹਾ ਕਿ ਇਹ ਜਾਂਚ ਇਹ ਵੀ ਬੇਨਕਾਬ ਕਰੇਗੀ ਕਿ ਇਹ ਮੰਤਰੀ ਜਿਸਨੇ ਖੁਦ ਮੰਨਿਆ ਹੈ ਕਿ ਉਸਨੇ ਸੈਲਫੀਆਂ ਖਿੱਚੀਆਂ ਅਤੇ ਵੀਡੀਓ ਬਣਾਈਆਂ, ਨੇ ਇਹ ਅਸ਼ੋਕ ਨਾਂਗਲੀਆਂ ਨੂੰ ਇਹ ਕਿਉਂ ਸਾਂਝੀਆਂ ਕੀਤੀਆਂ ਜਿਸਨੇ ਇਹ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ। ਉਹਨਾਂ ਕਿਹਾ ਕਿ ਨਾਂਗਲੀਆਂ ਵੱਲੋਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਨ ਤੋਂ ਬਾਅਦ ਹੀ ਇਹ ਹੋਰਨਾਂ ਵੱਲੋਂ ਸਾਂਝੀਆਂ ਕੀਤੀਆਂ ਗਈਆਂ।

ਐਡਵੋਕੇਟ ਕਲੇਰ ਨੇ ਕਿਹਾ ਕਿ ਮੰਤਰੀ ਨੇ ਖੁਦ ਮੰਨਿਆ ਹੈ ਕਿ ਉਸਦੇ ਚਾਰ ਵਿਆਹ ਹੋਏ ਹਨ ਤੇ ਉਸਦੀਆਂ ਤਿੰਨ ਸਾਬਕਾ ਪਤਨੀਆਂ ਹਨ। ਉਹਨਾਂ ਕਿਹਾ ਕਿ ਕਿਸੇ ਦੀਆਂ ਵੀ ਚਾਰ ਪਤਨੀਆਂ ਹੋਣਾ ਹੈਰਾਨੀਜਨਕ ਹੈ ਜਿਸ ਤੋਂ ਮੰਤਰੀ ਦੇ ਰਵੱਈਏ ਦਾ ਪਤਾ ਚਲਦਾ ਹੈ। ਉਹਨਾਂ ਨੇ ਸਾਬਕਾ ਪਤਨੀ ਦੀ ਪਛਾਣ ਜਨਤਕ ਕਰਨ ਤੇ ਉਸਦੀ ਬਦਨਾਮੀ ਕਰਨ ਲਈ ਮੰਤਰੀ ਖਿਲਾਫ ਪਰਚਾ ਦਰਜ ਕਰਨ ਦੀ ਵੀ ਮੰਗ ਕੀਤੀ।

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਅਸ਼ੋਕ ਨਾਂਗਲੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਨ ਤੋਂ ਬਾਅਦ ਹੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਤੇ ਕਿਸੇ ਦਾ ਨਾਂ ਵੀ ਨਹੀਂ ਲਿਆ ਗਿਆ। ਉਹਨਾਂ ਕਿਹਾ ਕਿ ਨਾਂਗਲੀਆਂ ਮੰਤਰੀ ਦਾ ਪੁਰਾਣਾ ਮਿੱਤਰ ਹੈ ਤੇ ਇਹ ਗੱਲ ਸਾਰੇ ਜਾਣਦੇ ਹਨ। ਉਹਨਾਂ ਇਹ ਵੀ ਕਿਹਾ ਕਿ ਆਪ ਸਰਕਾਰ ਲੁਧਿਆਣਾ ਪੱਛਮੀ ਦੀ ਚੋਣ ਦੇ ਨਤੀਜੇ ਤੋਂ ਡਰੀ ਹੋਈ ਹੈ ਤੇ ਇਸੇ ਕਾਰਨ ਇਹ ਕੋਝੀਆਂ ਹਰਕਤਾਂ ’ਤੇ ਉਤਰ ਆਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...