ਮੁੱਖ ਸਕੱਤਰ, ਚੰਡੀਗੜ੍ਹ- ਫੂਡ ਸੇਫਟੀ ਪ੍ਰਸ਼ਾਸਨ ਨੇ 11 ਜੂਨ, 2025 ਨੂੰ ਸਵੇਰੇ 7:00 ਵਜੇ ਸੈਕਟਰ-26, ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਅਚਾਨਕ ਛਾਪਾ ਮਾਰਿਆ।

by | Jun 19, 2025 | breaking news, daily | 0 comments

ਮੁੱਖ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਦੀ ਕੁਸ਼ਲ ਮਾਰਗਦਰਸ਼ਨ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਸੁਨਿਸ਼ਚਿਤ ਕਰਨ ਲਈ ਸਕੱਤਰ ਸਿਹਤ-ਕਮ-ਕਮਿਸ਼ਨਰ ਫੂਡ ਸੇਫਟੀ ਦੇ ਨਿਰਦੇਸ਼ਾਂ ਤਹਿਤ, ਸਿਹਤ ਵਿਭਾਗ ਦੇ ਫੂਡ ਸੇਫਟੀ ਪ੍ਰਸ਼ਾਸਨ ਨੇ 11 ਜੂਨ, 2025 ਨੂੰ ਸਵੇਰੇ 7:00 ਵਜੇ ਸੈਕਟਰ-26, ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਅਚਾਨਕ ਛਾਪਾ ਮਾਰਿਆ। ਜਾਂਚ ਕਰਨ ‘ਤੇ ਲਗਭਗ 450 ਕਿਲੋਗ੍ਰਾਮ ਪਨੀਰ ਚੰਡੀਗੜ੍ਹ ਦੇ ਸੈਕਟਰ-26, ਦੀ ਬਾਪੂਧਾਮ ਕਾਲੋਨੀ ਵਿੱਚ ਮਕਾਨ ਨੰਬਰ 714/2 ਵਿੱਚ ਦੁਕਾਨ ਵਿੱਚ ਪਿਆ ਮਿਲਿਆ ਅਤੇ ਕੁਝ ਪਿਕਅੱਪ ਵਾਹਨ ਵਿੱਚ ਉਕਤ ਅਹਾਤੇ ਦੇ ਬਾਹਰ ਖੜ੍ਹਾ ਪਾਇਆ ਗਿਆ। ਫੂਡ ਸੇਫਟੀ ਅਫ਼ਸਰ ਨੇ ਪਨੀਰ ਦਾ ਨਮੂਨਾ ਉਕਤ ਅਹਾਤੇ ਦੇ ਨਾਲ-ਨਾਲ ਉਕਤ ਪਿਕਅੱਪ ਵਾਹਨ ਤੋਂ ਵੀ ਜ਼ਬਤ ਕਰ ਲਿਆ।

ਨਮੂਨੇ ਵਿਸ਼ਲੇਸ਼ਣ ਲਈ ਫੂਡ ਐਨਾਲਿਸਟ ਲੈਬਾਰਟਰੀ ਨੂੰ ਭੇਜੇ ਗਏ ਸਨ। ਲੈਬ ਨੇ ਨਮੂਨਿਆਂ ਨੂੰ ਅਸੁਰੱਖਿਅਤ ਅਤੇ ਘਟੀਆ ਦੱਸਿਆ। ਰਿਪੋਰਟ ਦੇ ਅਧਾਰ ‘ਤੇ ਫੂਡ ਸੇਫਟੀ ਵਿਭਾਗ ਨੇ ਉਚਿਤ ਪ੍ਰਕਿਰਿਆ ਦਾ ਪਾਲਨ ਕੀਤਾ ਅਤੇ ਐੱਮਸੀ ਵੇਸਟ ਡਿਸਪੋਜ਼ਲ ਪਲਾਂਟ ਵਿੱਚ ਜ਼ਬਤ ਕੀਤੇ 450 ਕਿਲੋਗ੍ਰਾਮ ਪਨੀਰ ਨੂੰ ਨਸ਼ਟ ਕਰ ਦਿੱਤਾ।

ਸਿਹਤ ਵਿਭਾਗ ਚੰਡੀਗੜ੍ਹ ਦੇ ਸਾਰੇ ਨਿਵਾਸੀਆਂ ਨੂੰ ਅਪੀਲ ਕਰਦਾ ਹੈ ਕਿ ਉਹ ਪਨੀਰ ਕੇਵਲ ਉਸ ਪ੍ਰਮਾਣਿਕ ​​ਸਰੋਤ ਤੋਂ ਖਰੀਦਣ ਜਿਸ ਦੇ ਪਾਸ ਉਚਿਤ ਐੱਫਐੱਐੱਸਏਆਈ (FSSAI) ਲਾਇਸੈਂਸ ਹੈ ਅਤੇ ਜੇਕਰ ਉਨ੍ਹਾਂ ਨੂੰ ਪਨੀਰ ਦੀ ਗੁਣਵੱਤਾ ਬਾਰੇ ਕੋਈ ਸ਼ੱਕ ਹੈ, ਤਾਂ ਉਨ੍ਹਾਂ ਨੂੰ ਇਸ ਦੀ ਰਿਪੋਰਟ ਫੂਡ ਸੇਫਟੀ ਵਿਭਾਗ, ਸਰਕਾਰੀ ਮਲਟੀਸਪੈਸ਼ਲਿਟੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਨੂੰ ਕਰਨੀ ਚਾਹੀਦੀ ਹੈ ਜਾਂ ਐੱਫਐੱਐੱਸਏਆਈ (FSSAI) ਦੇ ਸ਼ਿਕਾਇਤ ਪੋਰਟਲ ਯਾਨੀ https://foscos.fssai.gov.in/consumergrievance ‘ਤੇ ਆਪਣੀ ਚਿੰਤਾ ਵਿਅਕਤ ਕਰਨੀ ਚਾਹੀਦੀ ਹੈ।

ਪਨੀਰ ਦੀ ਵਿਕਰੀ ਦਾ ਕੰਮ ਕਰਨ ਵਾਲੇ ਸਾਰੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਸ ਐਕਟ, 2006, ਰੈਗੂਲੇਸ਼ਨ, 2011 ਦੇ ਅਨੁਸਾਰ ਗੁਣਵੱਤਾ ਸੁਨਿਸ਼ਚਿਤ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਪ੍ਰਦਰਸ਼ਿਤ ਕਰਨਾ ਹੋਵੇਗਾ ਕਿ ਉਹ ਪਨੀਰ ਜਾਂ ਡੇਅਰੀ ਐਨਾਲਾਗ ਵੇਚ ਰਹੇ ਹਨ। ਸਾਰੇ ਹੋਟਲਾਂ/ਰੈਸਟੋਰੈਂਟਾਂ/ਢਾਬੇ ਵਾਲਿਆਂ/ਫੂਡ ਵੈਂਡਿੰਗ ਯੂਨਿਟਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪਨੀਰ ਨੂੰ ਉਸ ਪ੍ਰਮਾਣਿਕ ​​ਸਰੋਤ ਤੋਂ ਖਰੀਦਣ ਜਿਸ ਦੇ ਪਾਸ ਐੱਫਐੱਐੱਸਏਆਈ (FSSAI) ਲਾਇਸੈਂਸ ਹੋਵੇ ਅਤੇ ਫੂਡ ਸੇਫਟੀ ਐਂਡ ਸਟੈਂਡਰਡਸ ਐਕਟ, 2006, ਰੈਗੂਲੇਸ਼ਨਸ 2011 ਦੇ ਨਿਯਮਾਂ ਅਨੁਸਾਰ ਗੁਣਵੱਤਾ ਵਾਲੇ ਉਤਪਾਦ ਵੇਚਣ ਵਾਲਾ ਸਰੋਤ ਹੋਵੇ। ਜੇਕਰ ਕੋਈ ਫੂਡ ਬਿਜ਼ਨਸ ਅਪਰੇਟਰ ਘਟੀਆ / ਅਸੁਰੱਖਿਅਤ / ਗੁਮਰਾਹਕੁੰਨ ਪਨੀਰ ਦਾ ਉਪਯੋਗ ਕਰਕੇ ਖੁਰਾਕੀ ਚੀਜ਼ਾਂ ਵੇਚਦਾ / ਬਣਾਉਂਦਾ ਪਾਇਆ ਜਾਂਦਾ ਹੈ, ਤਾਂ ਫੂਡ ਸੇਫਟੀ ਐਂਡ ਸਟੈਂਡਰਡਸ ਐਕਟ, 2006 ਦੇ ਅਨੁਸਾਰ ਫੂਡ ਬਿਜ਼ਨਸ ਅਪਰੇਟਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...