ਕੇਂਦਰ ਸਰਕਾਰ ਸਿੰਧੂ ਜਲ ਸਮਝੌਤੇ ਦੇ ਪਾਣੀ ਦੀ ਵੰਡ ਸਮੇਂ ਪੰਜਾਬ ਨਾਲ ਹੋਇਆ ਇਤਿਹਾਸਕ ਅਨਿਆਂ ਦਰੁੱਸਤ ਕਰੇ: ਅਕਾਲੀ ਦਲ

by | Jun 20, 2025 | breaking news, daily, politics | 0 comments

ਉਮਰ ਅਬਦੁੱਲਾ ਵੱਲੋਂ ਪਾਣੀ ’ਤੇ ਹੱਕ ਜਤਾਉਣਾ ਹੈਰਾਨੀਜਨਕ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 20 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਉਸ ਬਿਆਨ ’ਤੇ ਹੈਰਾਨੀ ਪ੍ਰਗਟ ਕੀਤੀ ਜਿਸ ਵਿਚ ਉਹਨਾਂ ਨੇ ਸਿੰਧੂ ਜਲ ਸਮਝੌਤੇ ਦੇ ਸਾਰੇ ਪਾਣੀ ’ਤੇ ਆਪਣਾ ਹੱਕ ਜਤਾਇਆ ਹੈ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੰਧੂ ਸਮਝੌਤੇ ਦੇ ਪਾਣੀਆਂ ਦੀ ਵੰਡ ਵੇਲੇ ਪੰਜਾਬ ਨਾਲ ਉਸ ਵੇਲੇ ਦੀ ਇੰਦਰਾ ਗਾਂਧੀ ਸਰਕਾਰ ਵੱਲੋਂ ਕੀਤੇ ਇਤਿਹਾਸਕ ਅਨਿਆਂ ਨੂੰ ਦਰੁੱਸਤ ਕਰੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਇਕ ਇਤਿਹਾਸਕ ਸੱਚਾਈ ਹੈ ਕਿ ਉਸ ਵੇਲੇ ਦੀ ਇੰਦਰਾ ਗਾਂਧੀ ਸਰਕਾਰ ਨੇ ਗੈਰ ਰੀਪੇਰੀਅਨ ਰਾਜ ਰਾਜਸਥਾਨ ਨੂੰ ਦਰਿਆਈ ਪਾਣੀਆਂ ਦਾ ਵੱਡਾ ਹਿੱਸਾ ਦੇ ਕੇ ਪੰਜਾਬ ਨਾਲ ਵੱਡਾ ਅਨਿਆਂ ਕੀਤਾ ਸੀ। ਉਹਨਾਂ ਕਿਹਾ ਕਿ ਹਰ ਵਾਰ ਅਨਿਆਂ ਪੰਜਾਬ ਨਾਲ ਹੀ ਹੁੰਦਾ ਹੈ। ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹੇ ਗਏ।

ਡਾ. ਚੀਮਾ ਨੇ ਕਿਹਾ ਕਿ ਜੋ ਸ੍ਰੀ ਉਮਰ ਅਬਦੁੱਲਾ ਮੰਗ ਰਹੇ ਹਨ, ਉਹ ਪੰਜਾਬ ਨਾਲ ਅਨਿਆਂ ਕਰਨ ਦਾ ਇਕ ਹੋਰ ਯਤਨ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਦਿਆਂ ਪੰਜਾਬ ਨੇ ਆਪਣੇ ਜ਼ਮੀਨ ਹੇਠਲੇ ਪਾਣੀ ਗੁਆ ਲਏ ਜੋ ਖ਼ਤਰਨਾਕ ਪੱਧਰ ਤੱਕ ਘੱਟ ਗਏ ਹਨ। ਉਹਨਾਂ ਕਿਹਾ ਕਿ ਦਰਿਆਵਾਂ ਵਿਚ ਪਾਣੀ ਦੀ ਮਾਤਰਾ ਵੀ ਕਾਫੀ ਘੱਟ ਗਈ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਦੀ ਮੰਗ ਨੂੰ ਪੂਰਾ ਕਰਨ ਵਾਸਤੇ ਆਪਣੇ ਮੋਢਿਆਂ ਸਿਰ ਕਰਜ਼ੇ ਦੀ ਭਾਰੀ ਪੰਡ ਚੁੱਕੀ ਹੈ।

ਉਹਨਾਂ ਨੇ ਸਿੰਧੂ ਦਰਿਆਈ ਸਮਝੌਤਾ ਮੁਅੱਤਲ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਫੈਸਲੇ ਨੇ ਕੇਂਦਰ ਸਰਕਾਰ ਨੂੰ ਇਤਿਹਾਸਕ ਮੌਕਾ ਦਿੱਤਾ ਹੈ ਕਿ ਉਹ ਉਸ ਵੇਲੇ ਇੰਦਰਾ ਗਾਂਧੀ ਵੱਲੋਂ ਪੰਜਾਬ ਨਾਲ ਕੀਤੇ ਅਨਿਆਂ ਨੂੰ ਦਰੁੱਸਤ ਕਰੇ ਅਤੇ ਇਸਨੂੰ ਸਿੰਧੂ ਜਲ ਸਮਝੌਤੇ ਦੇ ਪ੍ਰਾਜੈਕਟ ਤੋਂ ਵਾਧੂ ਪਾਣੀ ਮਿਲਣਾ ਚਾਹੀਦਾ ਹੈ।

ਡਾ. ਚੀਮਾ ਨੇ ਸ੍ਰੀ ਉਮਰ ਅਬਦੁੱਲਾ ਨੂੰ ਵੀ ਬੇਨਤੀ ਕੀਤੀ ਕਿ ਉਹ ਅਜਿਹੇ ਖ਼ਤਰਨਾਕ ਬਿਆਨ ਜਾਰੀ ਕਰਨ ਤੋਂ ਪਹਿਲਾਂ ਪੰਜਾਬ ਅਤੇ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨਾਂ ਦੀਆਂ ਲੋੜਾਂ ਦਾ ਵੀ ਖਿਆਲ ਰੱਖਣ। ਉਹਨਾਂ ਆਸ ਪ੍ਰਗਟ ਕੀਤੀ ਕਿ ਕੇਂਦਰ ਸਰਕਾਰ ਸ੍ਰੀ ਅਬਦੁੱਲਾ ਦੀ ਮੰਗ ’ਤੇ ਗੌਰ ਨਹੀਂ ਕਰੇਗੀ ਅਤੇ ਪੰਜਾਬ ਨਾਲ ਅਨਿਆਂ ਕਰੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...